ਸਾਧੂ ਸਿੰਘ ਧਰਮਸੋਤ ਨੂੰ ਨਹੀਂ ਮਿਲੀ ਰਾਹਤ, ਗਿਲਜੀਆਂ ਦੇ ਭਤੀਜੇ ਨੇ ਹਾਈਕੋਰਟ 'ਚ ਪਾਈ ਪਟੀਸ਼ਨ

Tuesday, Aug 16, 2022 - 03:52 PM (IST)

ਸਾਧੂ ਸਿੰਘ ਧਰਮਸੋਤ ਨੂੰ ਨਹੀਂ ਮਿਲੀ ਰਾਹਤ, ਗਿਲਜੀਆਂ ਦੇ ਭਤੀਜੇ ਨੇ ਹਾਈਕੋਰਟ 'ਚ ਪਾਈ ਪਟੀਸ਼ਨ

ਚੰਡੀਗੜ੍ਹ (ਹਾਂਡਾ) : ਜੰਗਲਾਤ ਵਿਭਾਗ 'ਚ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਫਿਲਹਾਲ ਰਾਹਤ ਨਹੀਂ ਮਿਲੀ ਹੈ। ਸਾਧੂ ਸਿੰਘ ਧਰਮਸੋਤ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਬਾਰੇ ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਚਲਾਨ ਪੇਸ਼ ਹੋ ਚੁੱਕਾ ਹੈ। ਫਿਲਹਾਲ ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਤੈਅ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਇਹ ਫ਼ੈਸਲਾ

ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਸਾਬਕਾ CM ਚੰਨੀ ਨੂੰ ਦੱਸਿਆ 'ਛੱਲਾ', ਬੋਲੇ-ਪਤਾ ਨੀ ਕਿੱਥੇ ਦਿਲ ਲਾ ਕੇ ਬਹਿ ਗਿਆ ਭਾਊ

ਦਲਜੀਤ ਸਿੰਘ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਸੰਗਤ ਸਿੰਘ ਗਿਲਜੀਆਂ ਨੂੰ ਜ਼ਮਾਨਤ ਮਿਲ ਚੁੱਕੀ ਹੈ ਅਤੇ ਉਨ੍ਹਾਂ ਨੂੰ ਫ਼ਸਾਇਆ ਗਿਆ ਹੈ। ਇਸ 'ਤੇ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਅਜੇ ਪੂਰੀ ਨਹੀਂ ਹੋਈ ਹੈ। ਇਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਹੋਣੀ ਤੈਅ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News