ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਦਲਜੀਤ ਨੂੰ ਹਾਈਕੋਰਟ ਵੱਲੋਂ ਨਹੀਂ ਮਿਲੀ ਰਾਹਤ

Tuesday, Aug 23, 2022 - 03:46 PM (IST)

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਦਲਜੀਤ ਨੂੰ ਹਾਈਕੋਰਟ ਵੱਲੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ (ਹਾਂਡਾ) : ਜੰਗਲਾਤ ਵਿਭਾਗ 'ਚ ਕਰੋੜਾਂ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਨਹੀਂ ਦਿੱਤੀ ਗਈ ਹੈ। ਅਦਾਲਤ ਨੇ ਦੋਹਾਂ ਪੱਖਾਂ ਦੀ ਬਹਿਸ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਦੋਵੇਂ ਹੀ ਜੰਗਲਾਤ ਵਿਭਾਗ 'ਚ ਹੋਏ ਘਪਲੇ 'ਚ ਨਾਮਜ਼ਦ ਹਨ।

ਇਹ ਵੀ ਪੜ੍ਹੋ : ਪਤਨੀ ਦਾ ਗਲਾ ਵੱਢਣ ਮਗਰੋਂ ਮਾਸੂਮ ਧੀ ਦਾ ਗਲਾ ਘੁੱਟਿਆ, ਹੱਥੀਂ ਟੱਬਰ ਖ਼ਤਮ ਕਰ ਸ਼ਖ਼ਸ ਨੇ ਕੀਤਾ ਹੈਰਾਨ ਕਰਦਾ ਕਾਰਾ

ਸਰਕਾਰ ਵੱਲੋਂ ਬਹਿਸ ਕਰਦੇ ਹੋਏ ਐਡਵੋਕੇਟ ਜਨਰਲ ਵਿਨੋਦ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਜ਼ਮਾਨਤ ਮਿਲਣ ਨਾਲ ਮਾਮਲੇ ਦੀ ਜਾਂਚ ਪ੍ਰਭਾਵਿਤ ਹੋਵੇਗੀ ਕਿਉਂਕਿ ਦੋਸ਼ੀ ਨੇ ਬੜੀ ਚਲਾਕੀ ਨਾਲ ਰਿਸ਼ਵਤ ਦੇ ਪੈਸਿਆਂ ਨਾਲ ਪ੍ਰਾਪਰਟੀ ਖ਼ਰੀਦੀ ਹੈ।

ਇਹ ਵੀ ਪੜ੍ਹੋ : PM ਮੋਦੀ ਦੇ ਦੌਰੇ ਤੋਂ ਪਹਿਲਾਂ ਏਅਰਫੋਰਸ ਦੀ ਕੰਧ 'ਤੇ ਲਿਖੇ ਖ਼ਾਲਿਸਤਾਨ ਦੇ ਨਾਅਰੇ, ਹਰਕਤ 'ਚ ਸੁਰੱਖਿਆ ਏਜੰਸੀਆਂ

ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News