ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ, ਅਦਾਲਤ ਨੇ 3 ਦਿਨਾਂ ਦੇ ਰਿਮਾਂਡ ''ਤੇ ਭੇਜਿਆ

Tuesday, Feb 07, 2023 - 06:16 PM (IST)

ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ, ਅਦਾਲਤ ਨੇ 3 ਦਿਨਾਂ ਦੇ ਰਿਮਾਂਡ ''ਤੇ ਭੇਜਿਆ

ਮੋਹਾਲੀ : ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਓਰੋ ਵੱਲੋਂ ਮੰਗਲਵਾਰ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਅਦਾਲਤ ਨੇ 3 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੈਡੀਕਲ, ਪੈਰਾਮੈਡੀਕਲ ਤੇ ਟੀਚਰ ਸਟਾਫ਼ ਲਈ ਜ਼ਰੂਰੀ ਖ਼ਬਰ, ਜਾਰੀ ਹੋਏ ਇਹ ਹੁਕਮ

ਜ਼ਿਕਰਯੋਗ ਹੈ ਕਿ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਸੋਮਵਾਰ ਨੂੰ ਸਾਧੂ ਸਿੰਘ ਧਰਮਸੋਤ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਮੋਹਾਲੀ ਥਾਣੇ 'ਚ ਦਰਜ ਨਵੀਂ ਐੱਫ. ਆਈ. ਆਰਜ ਭ੍ਰਿਸ਼ਟਾਚਾਰ ਐਕਟ ਦੀ ਧਾਰਾ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਮਾਣ ਵਾਲੀ ਗੱਲ : ISRO ਸੈਟੇਲਾਈਟ 'ਚ ਲੱਗੀ ਇਨ੍ਹਾਂ ਵਿਦਿਆਰਥਣਾਂ ਦੀ ਚਿੱਪ, CM ਮਾਨ ਨੇ ਦਿੱਤੀ ਹੱਲਾਸ਼ੇਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News