ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਦਾਲਤ ''ਚ ਪੇਸ਼ੀ, 14 ਦਿਨਾਂ ਦੀ ਨਿਆਇਕ ਹਿਰਾਸਤ ''ਚ

02/10/2023 11:30:10 PM

ਮੋਹਾਲੀ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਹੁਣ ਉਨ੍ਹਾਂ ਨੂੰ ਮੁੜ 24 ਫਰਵਰੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਸਭ ਹੱਦਾਂ ਪਾਰ : ਡੇਢ ਸਾਲਾ ਬੱਚੀ ਬਣੀ ਹਵਸ ਦਾ ਸ਼ਿਕਾਰ, ਧੀ ਦੀ ਹਾਲਤ ਨੇ ਮਾਂ ਦੇ ਉਡਾਏ ਹੋਸ਼

ਇਸ ਦੌਰਾਨ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਉਨ੍ਹਾਂ 'ਤੇ ਲੱਗੇ ਸਾਰੇ ਦੋਸ਼ ਜਲਦੀ ਹੀ ਸਪੱਸ਼ਟ ਹੋ ਜਾਣਗੇ ਅਤੇ ਸੱਚ ਸਾਹਮਣੇ ਆ ਜਾਵੇਗਾ। ਜ਼ਿਕਰਯੋਗ ਹੈ ਕਿ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਜੇਲ੍ਹ 'ਚੋਂ ਬਾਹਰ ਆ ਰਹੇ ਸਿਮਰਜੀਤ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ (ਵੀਡੀਓ)

ਬੀਤੇ ਦਿਨੀਂ ਸਾਧੂ ਸਿੰਘ ਧਰਮਸੋਤ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਮੋਹਾਲੀ ਥਾਣੇ 'ਚ ਦਰਜ ਨਵੀਂ ਐੱਫ. ਆਈ. ਆਰਜ ਭ੍ਰਿਸ਼ਟਾਚਾਰ ਐਕਟ ਦੀ ਧਾਰਾ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News