ਬੱਸੀ ਪਠਾਣਾ ਦੀ ਨੁਹਾਰ ਬਦਲਣ ''ਚ ਕੋਈ ਕਸਰ ਨਹੀਂ ਛੱਡਾਂਗਾ : ਧਰਮਸੋਤ
Saturday, Aug 19, 2017 - 04:53 PM (IST)
ਬੱਸੀ ਪਠਾਣਾ (ਰਾਜਕਮਲ) : ਬੱਸੀ ਪਠਾਣਾ ਕਾਂਗਰਸ ਕਮੇਟੀ ਵਲੋਂ ਸ਼ਹਿਰੀ ਪ੍ਰਧਾਨ ਓਮ ਪ੍ਰਕਾਸ਼ ਮੁਖੀਜਾ ਅਤੇ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਓਮ ਪ੍ਰਕਾਸ਼ ਤਾਂਗੜੀ ਦੀ ਅਗਵਾਈ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਸ਼ਹਿਰ 'ਚ ਪਹਿਲੀ ਵਾਰ ਕੈਬਨਿਟ ਮੰਤਰੀ ਬਣ ਕੇ ਆਉਣ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਕਾਰਜਾਂ ਕਰਨਗੇ ਅਤੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣ 'ਚ ਦੇਰੀ ਨਹੀਂ ਲਾਉਣਗੇ। ਧਰਮਸੋਤ ਨੇ ਕਿਹਾ ਕਿ ਪਠਾਣਾ ਹਲਕੇ ਨਾਲ ਉਨ੍ਹਾਂ ਦਾ ਡੂੰਘਾ ਰਿਸ਼ਤਾ ਹੈ ਅਤੇ ਉਹ ਹਲਕੇ ਦੇ ਵਿਕਾਸ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਜਲਦ ਹੀ ਕੋਈ ਵੱਡਾ ਪ੍ਰਾਜੈਕਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਲਿਆਉਣਗੇ ਅਤੇ ਹਲਕੇ ਦੇ ਲੋਕਾਂ ਦੇ ਯਕੀਨ ਨੂੰ ਕਾਇਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇਸ ਹਲਕੇ ਦੀ ਨੁਹਾਰ ਬਦਲਣ 'ਚ ਕੋਈ ਕਸਰ ਨਹੀਂ ਛੱਡਣਗੇ।
