ਵੱਡੀ ਖ਼ਬਰ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
Tuesday, Jun 07, 2022 - 08:56 AM (IST)

ਅਮਲੋਹ (ਪਰਮੀਤ, ਰਮਨਜੀਤ, ਜਗਦੇਵ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਤੜਕੇ ਸਵੇਰੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਜੰਗਲਾਤ ਮੰਤਰੀ ਰਹਿੰਦਿਆਂ ਉਨ੍ਹਾਂ 'ਤੇ ਘਪਲੇ ਦੇ ਇਲਜ਼ਾਮ ਲੱਗੇ ਸਨ ਅਤੇ ਮੰਤਰੀ ਦੀ ਮਿਲੀ-ਭੁਗਤ ਨਾਲ ਦਰੱਖਤ ਕੱਟਣ ਦਾ ਵੀ ਦੋਸ਼ ਉਨ੍ਹਾਂ 'ਤੇ ਲੱਗਾ ਹੈ।
ਇਹ ਵੀ ਪੜ੍ਹੋ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ, ਚੰਡੀਗੜ੍ਹ PGI ’ਚ ਕਰਵਾਏ ਦਾਖ਼ਲ (ਵੀਡੀਓ)
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਓਰੋ ਥਾਣਾ ਮੋਹਾਲੀ ਵਿਖੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਇਕ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਸੰਬਧ 'ਚ ਸਾਬਕਾ ਕੈਬਨਿਟ ਮੰਤਰੀ ਧਰਮਸੋਤ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ