ਸਾਧਵੀ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼

11/1/2019 8:49:03 PM

ਤਪਾ ਮੰਡੀ,(ਸ਼ਾਮ, ਗਰਗ): ਇਲਾਕੇ ਦੇ ਇਕ ਡੇਰੇ 'ਚ ਸਾਧ ਦੀ ਗੈਰ-ਹਾਜ਼ਰੀ 'ਚ ਉਸ ਦੀ ਪਤਨੀ ਸਾਧਵੀ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤਹਿਤ ਥਾਣਾ ਤਪਾ ਦੀ ਪੁਲਸ ਨੇ ਸ਼ਿੰਗਾਰਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਤਾਜੋਕੇ ਖਿਲਾਫ ਛੇੜ-ਛਾੜ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਕਿਸੇ ਕੰਮ ਤੋਂ ਬਾਹਰ ਗਿਆ ਹੋਇਆ ਸੀ ਤਾਂ ਰਾਤ ਸਮੇਂ ਨਸ਼ੇ 'ਚ ਧੁੱਤ ਦੋਸ਼ੀ ਨੇ ਆ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ। ਡੀ .ਐੱਸ. ਪੀ. ਰਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੁਲਸ ਨੇ ਛੇੜ-ਛਾੜ ਸਬੰਧੀ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।