ਪਤਨੀ ਦੇ ਜਾਣ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ

Wednesday, Mar 14, 2018 - 05:36 AM (IST)

ਜਲੰਧਰ, (ਰਾਜੇਸ਼, ਮਾਹੀ)- ਥਾਣਾ ਮਕਸੂਦਾਂ ਅਧੀਨ ਆਉਂਦੇ ਜਲੰਧਰ-ਪਠਾਨਕੋਟ ਹਾਈਵੇ 'ਤੇ ਸਥਿਤ ਪੰਜਾਬੀ ਬਾਗ ਵਿਚ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਵਿਜੇ ਪੁੱਤਰ ਰਾਜ ਵਾਸੀ ਮੁਰਾਦਾਬਾਦ ਯੂ. ਪੀ. ਹਾਲ ਪੰਜਾਬੀ ਬਾਗ ਵਜੋਂ ਹੋਈ ਹੈ।  ਉਸ ਦੇ ਘਰ ਨਾਲ ਰਹਿੰਦੇ ਉਸ ਦੇ ਦਾਦੇ ਨੇ ਦੱਸਿਆ ਕਿ 7-8 ਮਹੀਨੇ ਪਹਿਲਾਂ ਉਸ ਦੀ ਪਤਨੀ ਬੇਟੇ ਨੂੰ ਲੈ ਕੇ ਘਰ ਛੱਡ ਕੇ ਚਲੀ ਗਈ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਕੱਲ ਸਵੇਰੇ ਉਸ ਦੀ ਪਤਨੀ ਤਨੂ ਗੁਆਂਢੀ ਦੇ ਘਰ ਰੁਕੀ ਸੀ, ਜਿਸ ਤੋਂ ਉਹ ਬਹੁਤ ਪ੍ਰੇਸ਼ਾਨ ਹੋ ਗਿਆ ਤੇ ਉਸ ਨੇ ਖੁਦਕੁਸ਼ੀ ਕਰ ਲਈ। ਇਸ ਦੀ ਸੂਚਨਾ ਥਾਣਾ ਮਕਸੂਦਾਂ ਨੂੰ ਦੇ ਦਿੱਤੀ। ਸੂਚਨਾ ਮਿਲਣ 'ਤੇ ਏ. ਐੱਸ. ਆਈ. ਰਘੁਨਾਥ ਸਿੰਘ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕੀਤੀ। ਧਾਰਾ 174 ਦੇ ਤਹਿਤ ਕਾਰਵਾਈ ਕਰ ਕੇ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਹੈ।


Related News