ਸਫਾਈ ਸੇਵਕਾਂ ਨੇ ਦਿੱਤਾ ਡੀ. ਸੀ. ਨੂੰ ਮੰਗ-ਪੱਤਰ

Thursday, Jul 12, 2018 - 06:47 AM (IST)

ਸਫਾਈ ਸੇਵਕਾਂ ਨੇ ਦਿੱਤਾ ਡੀ. ਸੀ. ਨੂੰ ਮੰਗ-ਪੱਤਰ

ਕੋਟਕਪੂਰਾ (ਨਰਿੰਦਰ) - ਸਫਾਈ ਸੇਵਕ ਯੂਨੀਅਨ ਕੋਟਕਪੂਰਾ ਦਾ ਇਕ ਵਫਦ ਸੂਬਾ ਪ੍ਰਧਾਨ ਪ੍ਰਕਾਸ਼ ਚੰਦ ਗੈਚੰਡ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਵਿਖੇ ਕਾਰਜਸਾਧਕ ਅਫਸਰ ਦੀ ਪੱਕੇ ਤੌਰ ’ਤੇ ਨਿਯੁਕਤੀ ਕਰਨ ਲਈ ਡਿਪਟੀ ਕਮਿਸ਼ਨਰ  ਰਾਜੀਵ ਪਰਾਸਰ ਨੂੰ ਮਿਲਿਆ ਅਤੇ ਮੰਗਾਂ ਸਬੰਧੀ ਇਕ ਮੰਗ-ਪੱਤਰ ਦਿੱਤਾ।ਇਸ ਮੌਕੇ ਪ੍ਰਧਾਨ ਪ੍ਰੇਮ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਗਿਰੀਸ਼ ਵਰਮਾ ਕਾਰਜਸੁਧਾਰ ਅਫਸਰ ਦੀ ਬਦਲੀ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ, ਕੋਟਕਪੂਰਾ ਵਿਖੇ ਕਿਸੇ ਵੀ ਕਾਰਜਸੁਧਾਰ ਅਫਸਰ ਦੀ ਨਿਯੁਕਤੀ ਨਹੀਂ ਕੀਤੀ ਗਈ। ਕੌਂਸਲ ਵਿਚ ਕੋਈ ਅਧਿਕਾਰੀ ਨਾ ਹੋਣ ਕਾਰਨ ਆਮ ਲੋਕਾਂ ਅਤੇ ਮੁਲਾਜ਼ਮਾਂ ਦੇ ਕੰਮ ਲਟਕੇ ਹੋਏ ਹਨ। ਸਫਾਈ ਸੇਵਕਾਂ ਨੂੰ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ, ਜਿਸ ਕਾਰਨ ਉਨ੍ਹਾਂ ਨੂੰ ਆਰਥਕ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਮੇਂ ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਚਿਮਨ ਲਾਲ ਭੋਲੀ ਸੂਬਾ ਸਕੱਤਰ, ਪ੍ਰੇਮ ਕੁਮਾਰ ਪ੍ਰਧਾਨ, ਨਿਰਮਲ ਕੁਮਾਰ ਸਕੱਤਰ, ਸੁਰਿੰਦਰ ਕੁਮਾਰ ਮੀਤ ਪ੍ਰਧਾਨ, ਇੰਦਰਪਾਲ ਆਦਿ ਹਾਜ਼ਰ ਸਨ।


Related News