ਘਰ ''ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ, ਸਫਾਰੀ ਗੱਡੀ ਵੀ ਸੜ ਕੇ ਹੋਈ ਸੁਆਹ

Sunday, May 22, 2022 - 01:39 PM (IST)

ਘਰ ''ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ, ਸਫਾਰੀ ਗੱਡੀ ਵੀ ਸੜ ਕੇ ਹੋਈ ਸੁਆਹ

ਭਵਾਨੀਗੜ੍ਹ (ਕਾਂਸਲ): ਨੇੜਲੇ ਪਿੰਡ ਘਰਾਚੋਂ ਵਿਖੇ ਇਕ ਘਰ 'ਚ ਅਚਾਨਕ ਅੱਗ ਲੱਗ ਜਾਣ ਕਾਰਨ ਘਰ ਵਿੱਚ ਬਣਿਆ ਫਾਈਬਰ ਦਾ ਸ਼ੈੱਡ ਅਤੇ ਸ਼ੈੱਡ ਹੇਠਾਂ ਖੜ੍ਹੀ ਇਕ ਸਫਾਰੀ ਗੱਡੀ ਸੜ ਕੇ ਸੁਆਹ ਹੋ ਜਾਣ ਦਾ ਜਾਣਕਾਰੀ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਜੁਗਰਾਜ ਸਿੰਘ ਅਤੇ ਸਾਬਕਾ ਪੰਚ ਕਮਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਅੱਜ ਸਵ. ਰਣਜੀਤ ਸਿੰਘ ਮੈਨੇਜਰ ਦੇ ਘਰ ਅਚਾਨਕ ਅੱਗ ਲੱਗ ਗਈ। ਜਦੋਂ ਪਿੰਡ ਵਾਸੀਆਂ ਨੇ ਮੌਕੇ 'ਤੇ ਪਹੁੰਚ ਦੇ ਦੇਖਿਆ ਤਾਂ ਘਰ ਅੰਦਰੋਂ ਧੂੰਆਂ ਨਿਕਲ ਰਿਹਾ ਸੀ ਅਤੇ ਘਰ ਨੂੰ ਤਾਲਾ ਲੱਗਿਆ ਹੋਇਆ ਸੀ। ਪਿੰਡ ਵਾਸੀਆਂ ਨੇ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਅਤੇ ਘਰ ਦਾ ਤਾਲਾ ਤੋੜ ਕੇ ਅੰਦਰ ਜਾ ਕੇ ਅੱਗ ਉਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ।

ਇਹ ਵੀ ਪੜ੍ਹੋ- ਗੁਰਦਾਸਪੁਰ ’ਚ ਵੱਡੀ ਵਾਰਦਾਤ, ਸਾਬਕਾ ਫੌਜੀ ਨੂੰ ਕਤਲ ਕਰਨ ਤੋਂ ਬਾਅਦ ਘਰ ਨੇੜੇ ਸੁੱਟੀ ਲਾਸ਼

ਪਿੰਡ ਵਾਸੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਪਹੁੰਚਣ ਤੋਂ ਪਹਿਲਾਂ ਕਾਫ਼ੀ ਦੇਰ ਜੱਦੋਜਹਿਦ ਕਰਕੇ ਬਹੁਤ ਮੁਸ਼ਕਲ ਨਾਲ ਅੱਗ ਉਪਰ ਕਾਬੂ ਪਾ ਲਿਆ ਸੀ। ਅੱਗ ਲੱਗਣ ਕਾਰਨ ਘਰ ਦੇ ਅੰਦਰ ਬਣਿਆ ਫਾਈਬਰ ਦਾ ਸ਼ੈੱਡ ਅਤੇ ਸ਼ੈੱਡ ਹੇਠ ਖੜ੍ਹੀ ਇਕ ਸਫਾਰੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ । ਅੱਗ ਕਾਰਨ ਨਾਲ ਰਹਿੰਦੇ ਹਰਦੀਪ ਸਿੰਘ ਨੰਬਰਦਾਰ ਦੇ ਘਰ ਵੀ ਥੋੜ੍ਹਾ ਨੁਕਸਾਨ ਹੋਇਆ ਅਤੇ ਦੇਰੀ ਨਾਲ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਵਿਚਲੇ ਕਰਮਚਾਰੀਆਂ ਨੇ ਰਹਿੰਦੀ ਅੱਗ ਉੱਪਰ ਕਾਬੂ ਪਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਘਰ ਵਿਚ ਹੁਣ ਸਿਰਫ਼ ਸਵ. ਰਣਜੀਤ ਸਿੰਘ ਦੀ ਪਤਨੀ ਹੀ ਰਹਿੰਦੀ ਹੈ ਜੋ ਅੱਜ ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾਣ ਲਈ ਸਵੇਰੇ ਹੀ ਘਰ ਨੂੰ ਤਾਲਾ ਲਾ ਕੇ ਇੱਥੋਂ ਗਏ ਸੀ ਪਰ ਜਦੋਂ ਉਨ੍ਹਾਂ ਨੂੰ ਇਸ ਘਟਨਾ ਸਬੰਧੀ ਦੱਸਿਆ ਗਿਆ ਤਾਂ ਉਹ ਵਾਪਸ ਮੁੜ ਆਏ।

ਇਹ ਵੀ ਪੜ੍ਹੋ- ਜਲੰਧਰ: ਰੇਡ ਕਰਨ ਗਈ ਪੁਲਸ ਨੂੰ ਦੇਖ ਕੇ ਭੱਜਿਆ ਮੁਲਜ਼ਮ ਦਾ ਪਿਤਾ, ਕਾਬੂ ਕਰਨ 'ਤੇ ਮਿਲੀ ਹੈਰੋਇਨ

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੁਝ ਪਤਾ ਨਹੀਂ ਚੱਲਿਆ ਪਰ ਪਿੰਡ ਵਾਸੀਆਂ ਨੇ ਰੋਸ ਜ਼ਾਹਿਰ ਕੀਤਾ ਕਿ ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਦੇ ਬਾਵਜੂਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬਹੁਤ ਦੇਰੀ ਨਾਲ ਪਹੁੰਚੀਆਂ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਭਵਾਨੀਗੜ੍ਹ ਵਿਖੇ ਫਾਇਰ ਸਟੇਸ਼ਨ ਦੀ ਸਥਾਪਨਾ ਕੀਤੀ ਜਾਵੇ।     

ਇਹ ਵੀ ਪੜ੍ਹੋ- DGP ਭਾਵਰਾ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ, ਪੰਜਾਬ ’ਚ ਸ਼ਾਂਤੀ ਵਿਵਸਥਾ ਨੂੰ ਹਰ ਕੀਮਤ ’ਤੇ ਬਣਾ ਕੇ ਰੱਖਿਆ ਜਾਵੇ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Gurminder Singh

Content Editor

Related News