ਜਲੰਧਰ ਪੰਜਾਬ ਦੇ ਸਭ ਤੋਂ ਸੁਰੱਖਿਅਤ ਸ਼ਹਿਰ ਵਜੋਂ ਉਭਰਿਆ, ਦੇਸ਼ ’ਚੋਂ 32ਵਾਂ ਸਥਾਨ ਕੀਤਾ ਹਾਸਲ

03/05/2021 7:49:59 PM

ਜਲੰਧਰ (ਸੁਧੀਰ)- ਪੁਲਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਜਲੰਧਰ ਨੂੰ ਦੇਸ਼ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਬਣਾਉਣ ਲਈ ਹੋਰ ਸਖਤ ਯਤਨ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ‘ਈਜ਼ ਆਫ ਲਿਵਿੰਗ ਇੰਡੈਕਸ 2020’ ਦੀ ਇਕ ਮਿਲੀਅਨ ਤੋਂ ਘੱਟ ਆਬਾਦੀ ਵਾਲੀ ਸ਼੍ਰੇਣੀ ਵਿੱਚ ਦੇਸ਼ ਦੇ 62 ਸ਼ਹਿਰਾਂ ਵਿੱਚੋਂ ਜਲੰਧਰ ਨੂੰ 32ਵਾਂ ਸੁਰੱਖਿਅਤ ਸ਼ਹਿਰ ਚੁਣਿਆ ਗਿਆ ਹੈ। ਜਲੰਧਰ ਸ਼ਹਿਰ ਵੱਲੋਂ 52.18 ਅੰਕ ਪ੍ਰਾਪਤ ਕੀਤੇ ਗਏ ਹਨ ਅਤੇ ਪੰਜਾਬ ਦਾ ਇਕਲੌਤਾ ਸ਼ਹਿਰ ਹੈ, ਜੋ ਇਸ ਸ਼੍ਰੇਣੀ ਵਿਚ ਆਉਂਦਾ ਹੈ। ਜਲੰਧਰ ਨੇ ਈਜ਼ ਆਫ਼ ਲਿਵਿੰਗ ਇੰਡੈਕਸ ਵਿੱਚ ਸ਼ਹਿਰ ਦਾ ਲਚਕੀਲਾਪਣ ਅਤੇ ਸੁਰੱਖਿਆ ਸ਼੍ਰੇਣੀਆਂ ਵਿਚ 100 ਅਤੇ 96 ਅੰਕ ਪ੍ਰਾਪਤ ਕੀਤੇ। ਪੁਲਸ ਕਮਿਸ਼ਨਰ ਨੇ ਕਿਹਾ ਕਿ ਡਾਇਰੈਕਟਰ ਜਨਰਲ ਆਫ਼ ਪੁਲਸ ਦਿਨਕਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਮਿਸ਼ਨਰੇਟ ਪੁਲਸ ਇਸ ਦੁਰਲੱਭ ਮੀਲ ਪੱਥਰ ਨੂੰ ਪ੍ਰਾਪਤ ਕਰਨ ਦੇ ਯੋਗ ਹੋਈ ਹੈ। 

ਇਹ ਵੀ ਪੜ੍ਹੋ: ਜਲੰਧਰ ’ਚ ਹੋਏ ਦੋਹਰੇ ਕਤਲ ਕਾਂਡ ਦੇ ਮਾਮਲੇ ਵਿਚ ਪੁਲਸ ਦੇ ਹੱਥ ਲੱਗੇ ਅਹਿਮ ਸੁਰਾਗ

ਉਨ੍ਹਾਂ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਸ ਦਾ ਮੁੱਖ ਜ਼ੋਰ ਜੁਰਮ ਦੀ ਰੋਕਥਾਮ ਅਤੇ ਕੇਸਾਂ ਨੂੰ ਸਮੇਂ ਸਿਰ ਅਤੇ ਪੇਸ਼ੇਵਾਰਾਨਾ ਢੰਗ ਨਾਲ ਟਰੇਸ ਕਰਨ ਦੇ ਨਾਲ-ਨਾਲ ਜਵਾਬਦੇਹ ਅਤੇ ਪਾਰਦਰਸ਼ੀ ਪੁਲਿਸਿੰਗ 'ਤੇ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਭੁੱਲਰ ਨੇ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਸ ਦੇ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ, ਜਿਸ ਸਦਕਾ ਇਹ ਸ਼ਹਿਰ ਜਿੱਥੇ ਪੰਜਾਬ ਦੇ ਸਭ ਤੋਂ ਸੁਰੱਖਿਅਤ ਸ਼ਹਿਰ ਵਜੋਂ ਉਭਰਿਆ ਹੈ, ਉਥੇ ਹੀ ਦੇਸ਼ ਦਾ ਵੀ 32ਵਾਂ ਸਭ ਤੋਂ ਸੁਰੱਖਿਅਤ ਸ਼ਹਿਰ ਬਣ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ’ਚ ਫਿਰ ਮਤਾ ਪਾਸ

ਪੁਲਸ ਕਮਿਸ਼ਨਰ ਨੇ ਕਿਹਾ ਕਿ ਹਾਲਾਂਕਿ ਇਹ ਜਲੰਧਰ ਪੁਲਸ ਲਈ ਬਹੁਤ ਮਾਣ ਵਾਲੀ ਗੱਲ ਹੈ ਪਰ ਇਸ ਨੇ ਜਲੰਧਰ ਦੇ ਲੋਕਾਂ ਦੀ ਸੇਵਾ ਕਰਨ ਵਾਸਤੇ ਸਾਨੂੰ ਹੋਰ ਨਿਮਰਤਾ ਅਤੇ ਜ਼ਿੰਮੇਵਾਰੀ ਨਾਲ ਭਰਪੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਮੁੱਚੀ ਪੁਲਸ ਫੋਰਸ ਵੱਲੋਂ ਕੀਤੀ ਗਈ ਸਖਤ ਮਿਹਨਤ ਅਤੇ ਪੇਸ਼ੇਵਰ ਪਹੁੰਚ ਦਾ ਨਤੀਜਾ ਹੈ। ਭੁੱਲਰ ਨੇ ਅੱਗੇ ਕਿਹਾ ਕਿ ਇਹ ਕੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ ਅਤੇ ਜਲੰਧਰ ਕਮਿਸ਼ਨਰੇਟ ਪੁਲਸ ਉਦੋਂ ਤੱਕ ਆਰਾਮ ਨਾਲ ਨਹੀਂ ਬੈਠੇਗੀ ਜਦੋਂ ਤੱਕ ਇਹ ਸ਼ਹਿਰ ਦੇਸ਼ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਨਹੀਂ ਬਣ ਜਾਂਦਾ। ਪੁਲਸ ਕਮਿਸ਼ਨਰ ਨੇ ਕਿਹਾ ਕਿ ਅਪਰਾਧ ਦੀ ਰੋਕਥਾਮ ਦੇ ਨਾਲ-ਨਾਲ ਜੁਰਮ ਦਾ ਪਤਾ ਲਗਾਉਣ 'ਤੇ ਜ਼ੋਰ ਦਿੱਤਾ ਗਿਆ, ਜਿਸ ਲਈ ਦੋਸ਼ੀਆਂ ਨੂੰ ਫੜਨ ਲਈ ਪੁਲਸ ਦੀ ਜ਼ਿਆਦਾ ਤੋਂ ਜ਼ਿਆਦਾ ਦ੍ਰਿਸ਼ਤਾ ਨੂੰ ਯਕੀਨੀ ਬਣਾਉਣ ਵਾਸਤੇ ਸ਼ਹਿਰ ਵਿੱਚ ਸਖਤ ਚੈਕਿੰਗ ਕੀਤੀ ਗਈ।  

ਇਹ ਵੀ ਪੜ੍ਹੋ: ਕੋਰੋਨਾ ਵੈਕਸੀਨ ਲਈ ਆਏ ਫਰਾਡ ਫੋਨ ਤਾਂ ਹੋ ਜਾਓ ਸਾਵਧਾਨ, ਖ਼ਾਲੀ ਹੋ ਸਕਦੈ ਤੁਹਾਡਾ ਬੈਂਕ ਖ਼ਾਤਾ

ਭੁੱਲਰ ਨੇ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਵਿਵਸਥਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਟਰੀਟ ਕ੍ਰਾਈਮ ਨੂੰ ਵੀ ਰੋਕਣ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜਲੰਧਰ ਵਾਸੀਆਂ ਦਾ ਕਮਿਸ਼ਨਰੇਟ ਪੁਲਿਸ ਦਾ ਨਿਰੰਤਰ ਸਮਰਥਨ ਅਤੇ ਸਹਿਯੋਗ ਕਰਨ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ: ਜਲੰਧਰ ’ਚ ਹੋਟਲਾਂ ਤੇ ਰੈਸਟੋਰੈਂਟਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ, ਰਾਤ 11 ਵਜੇ ਤੋਂ ਬਾਅਦ ਨਹੀਂ ਹੋਵੇਗੀ ਐਂਟਰੀ

shivani attri

This news is Content Editor shivani attri