10ਵੀਂ ਤੇ 12ਵੀਂ ਦੇ ਸਲੇਬਸ ਵਿਚ ਸ਼ਾਮਿਲ ਹੋਵੇਗੀ ਚਾਰ ਸਾਹਿਬਜ਼ਾਦਿਆਂ ਦੀ ਜੀਵਨੀ

Friday, Jan 26, 2018 - 05:40 PM (IST)

10ਵੀਂ ਤੇ 12ਵੀਂ ਦੇ ਸਲੇਬਸ ਵਿਚ ਸ਼ਾਮਿਲ ਹੋਵੇਗੀ ਚਾਰ ਸਾਹਿਬਜ਼ਾਦਿਆਂ ਦੀ ਜੀਵਨੀ

ਚੰਡੀਗੜ੍ਹ : ਪੰਜਾਬ ਸੂਕਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੇ ਜੀਵਨ ਅਤੇ ਇਤਿਹਾਸ ਨੂੰ ਪਾਠਪੁਸਤਕ ਵਿਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਹੈ। 2018-19 ਦੇ ਸੈਸ਼ਨ ਤੋਂ ਬਾਰ੍ਹਵੀਂ ਕਲਾਸ ਦੇ ਇਤਿਹਾਸ ਦੇ ਸਲੇਬਸ ਵਿਚ ਇਸ ਨੂੰ ਸ਼ਾਮਲ ਕੀਤਾ ਜਾਵੇਗਾ। ਜਦਕਿ 2019-20 ਤੋਂ ਦਸਵੀਂ ਦੇ ਇਤਿਹਾਸ ਦੇ ਪਾਠਪੁਸਤਕ ਵਿਚ ਵੀ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਾਈ ਜਾਵੇਗੀ।
ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਸੰਬੰਧ ਵਿਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਸੀ। ਪੀ. ਐੱਸ. ਈ. ਬੀ. ਨੇ ਸਿਰਸਾ ਨੂੰ ਸੂਚਿਤ ਕੀਤਾ ਹੈ ਕਿ ਬੋਰਡ ਨੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪਾਠਪੁਸਤਕ ਵਿਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਹੈ।


Related News