ਸਵੇਰੇ 5.30 ਵਜੇ ਪਤਨੀ ਨੂੰ ਕਿਹਾ-ਬਾਥਰੂਮ ਜਾ ਰਿਹਾ ਹਾਂ, ਕੀਤੀ ਖੁਦਕੁਸ਼ੀ, ਪਰਿਵਾਰ ਦੇ ਉੱਡੇ ਹੋਸ਼

Tuesday, Dec 05, 2023 - 05:22 PM (IST)

ਸਵੇਰੇ 5.30 ਵਜੇ ਪਤਨੀ ਨੂੰ ਕਿਹਾ-ਬਾਥਰੂਮ ਜਾ ਰਿਹਾ ਹਾਂ, ਕੀਤੀ ਖੁਦਕੁਸ਼ੀ, ਪਰਿਵਾਰ ਦੇ ਉੱਡੇ ਹੋਸ਼

ਜਲੰਧਰ (ਮਹੇਸ਼) : ਜਲੰਧਰ ਹਾਈਟਸ ਪੁਲਸ ਚੌਕੀ ਅਧੀਨ ਪੈਂਦੇ ਇਲਾਕੇ ’ਚ 40 ਸਾਲਾ ਇਕ ਵਿਅਕਤੀ ਨੇ ਸਵੇਰੇ 5.30 ਵਜੇ ਆਪਣੀ ਪਤਨੀ ਨੂੰ ਕਿਹਾ ਕਿ ਉਹ ਬਾਥਰੂਮ ਜਾ ਰਿਹਾ ਹੈ ਅਤੇ ਇਸੇ ਦੌਰਾਨ ਉਸਨੇ ਖੁਦਕੁਸ਼ੀ ਕਰ ਲਈ। ਪਰਿਵਾਰ ਵਾਲਿਆਂ ਨੇ ਦੇਖਿਆ ਕਿ ਮ੍ਰਿਤਕ ਰਿਤੇਸ਼ ਕੋਹਲੀ ਪੁੱਤਰ ਸਤੀਸ਼ ਕੋਹਲੀ ਦੀ ਲਾਸ਼ ਖੂਨ ’ਚ ਲਥਪਥ ਹਾਲਤ ’ਚ ਜ਼ਮੀਨ ’ਤੇ ਪਈ ਹੋਈ ਸੀ। ਇਸ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਸਦਰ ਜਮਸ਼ੇਰ ਦੇ ਮੁਖੀ ਇੰਸ. ਭਰਤ ਮਸੀਹ ਲੱਧੜ ਅਤੇ ਜਲੰਧਰ ਹਾਈਟਸ ਪੁਲਸ ਚੌਕੀ ਦੇ ਇੰਚਾਰਜ ਸੁਖਦੇਵ ਸਿੰਘ ਉੱਪਲ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਰਿਤੇਸ਼ ਕੋਹਲੀ ਨਿਵਾਸੀ ਐੱਮ ਬਲਾਕ ਏ. ਜੀ. ਆਈ. ਫਲੈਟਸ ਜਲੰਧਰ ਹਾਈਟਸ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ। ਐੱਸ. ਐੱਚ. ਓ. ਸਦਰ ਨੇ ਕਿਹਾ ਕਿ ਰਿਤੇਸ਼ ਕੋਹਲੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ HFJ ਦੇ ਕਾਰਕੁੰਨਾਂ ਨੂੰ ਕੀਤਾ ਗ੍ਰਿਫਤਾਰ 

ਉਸਦੇ ਪਿਤਾ ਸਤੀਸ਼ ਕੋਹਲੀ ਨੇ ਵੀ ਬੇਟੇ ਦੀ ਮੌਤ ਨੂੰ ਲੈ ਕੇ ਕਿਸੇ ’ਤੇ ਕੋਈ ਸ਼ੱਕ ਨਹੀਂ ਪ੍ਰਗਟਾਇਆ ਅਤੇ ਨਾ ਹੀ ਕੋਈ ਕਾਨੂੰਨੀ ਕਾਰਵਾਈ ਕਰਵਾਈ ਹੈ, ਜਿਸ ਕਾਰਨ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦੇ ਹੋਏ ਸਿਵਲ ਹਸਪਤਾਲ ਤੋਂ ਉਸਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਰਿਤੇਸ਼ ਕੋਹਲੀ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਪਤਨੀ ਸਰੁਚੀ ਕੋਹਲੀ, ਬੇਟਾ ਦੇਵਿਕ ਕੋਹਲੀ ਅਤੇ ਬੇਟੀ ਰਾਧਿਆ ਨੂੰ ਛੱਡ ਗਿਆ ਹੈ।

 

ਇਹ ਵੀ ਪੜ੍ਹੋ : ਪ੍ਰਸ਼ਾਸਨ ਦੇ ਨਿਰਦੇਸ਼, ਬੱਸ ਕਿਊ ਸ਼ੈਲਟਰਾਂ ’ਤੇ ਪ੍ਰਦਰਸ਼ਿਤ ਹੋਣਗੀਆਂ ਸਰਕਾਰੀ ਸਕੀਮਾਂ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Anuradha

Content Editor

Related News