ਸੰਤਾਂ ਦੀਆਂ ਤਸਵੀਰਾਂ ਵਾਲੇ ਵਾਹਨਾਂ ’ਤੇ ਪਾਬੰਦੀ ਬਾਰੇ ਹਿਮਾਚਲ ਦੇ CM ਦਾ ਬਿਆਨ ਮੰਦਭਾਗਾ : ਐਡਵੋਕੇਟ ਧਾਮੀ

Thursday, Mar 24, 2022 - 11:46 AM (IST)

ਸੰਤਾਂ ਦੀਆਂ ਤਸਵੀਰਾਂ ਵਾਲੇ ਵਾਹਨਾਂ ’ਤੇ ਪਾਬੰਦੀ ਬਾਰੇ ਹਿਮਾਚਲ ਦੇ CM ਦਾ ਬਿਆਨ ਮੰਦਭਾਗਾ : ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ) - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਝੰਡਿਆਂ ਅਤੇ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿਚ ਦਿੱਤੇ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡ.ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦਾ ਮੁੱਖੀ ਹਰ ਫਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ, ਉਸ ਦਾ ਫਿਰਕੁਵਾਦੀ ਬਿਆਨ ਦੇਸ਼ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ -  CM ਭਗਵੰਤ ਮਾਨ ਵੱਲੋਂ ਜਾਰੀ ਨੰਬਰ 'ਤੇ ਗੁਰਦਾਸਪੁਰ ਜ਼ਿਲ੍ਹੇ 'ਚੋਂ ਆਈ ਪਹਿਲੀ ਸ਼ਿਕਾਇਤ

ਉਨ੍ਹਾਂ ਕਿਹਾ ਕਿ ਭਾਰਤ ਬਹੁਧਰਮੀ ਅਤੇ ਬਹੁਭਾਸ਼ੀ ਦੇਸ਼ ਹੈ, ਜਿਸ ਵਿਚ ਹਰ ਇਕ ਨੂੰ ਧਾਰਮਿਕ ਅਜ਼ਾਦੀ ਹੈ। ਹਿਮਾਚਲ ਪ੍ਰਦੇਸ਼ ਵਿਚ ਬਹੁਤ ਸਾਰੇ ਸਿੱਖ ਗੁਰਧਾਮ ਆਉਂਦੇ ਹਨ, ਜਿਨ੍ਹਾਂ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਨੂੰ ਰੋਕ ਕੇ ਉਨ੍ਹਾਂ ਦੀਆਂ ਗੱਡੀਆਂ ਤੋਂ ਨਿਸ਼ਾਨ ਸਾਹਿਬ ਅਤੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਜਬਰੀ ਲੁਹਾਈਆਂ ਜਾ ਰਹੀਆਂ ਹਨ। ਦੁੱਖ ਦੀ ਗੱਲ ਹੈ ਕਿ ਇਸ ਮਾਮਲੇ ’ਤੇ ਪੁਲਸ ਪ੍ਰਸ਼ਾਸਨ ਨੂੰ ਰੋਕਣ ਦੀ ਬਜਾਏ ਸੂਬੇ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਭਾਵਨਾਵਾਂ ਵਿਰੁੱਧ ਬਿਆਨਬਾਜ਼ੀ ਕੀਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)

ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਇਕ ਨੂੰ ਧਾਰਮਿਕ ਆਜ਼ਾਦੀ ਅਤੇ ਵਿਚਾਰਾਂ ਦੇ ਪ੍ਰਗਟਾਵੇ ਦਾ ਅਧਿਕਾਰ ਦਿੰਦਾ ਹੈ ਪਰ ਹਿਮਾਚਲ ਦੇ ਮੁੱਖ ਮੰਤਰੀ ਸਿੱਖ ਆਗੂ ਪ੍ਰਤੀ ਨਫਰਤੀ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਹੀ ਦੇਸ਼ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਹੈ ਅਤੇ ਦੇਸ਼ ’ਤੇ ਬਣੀ ਕਿਸੇ ਵੀ ਮੁਸੀਬਤ ਸਮੇਂ ਬਿਨਾਂ ਭੇਦ-ਭਾਵ ਹਰ ਫਿਰਕੇ ਦੀ ਸੇਵਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਿਮਾਚਲ ਦੇ ਮੁੱਖ ਮੰਤਰੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਪੂਰਾ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਤਾਂ ਉਹ ਸਿੱਖਾਂ ਦੀ ਵੱਡੀ ਭੂਮਿਕਾ ਦੀ ਬਦੌਲਤ ਹੈ।

ਪੜ੍ਹੋ ਇਹ ਵੀ ਖ਼ਬਰ - ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ

 


author

rajwinder kaur

Content Editor

Related News