ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ SGPC ਪਾਕਿਸਤਾਨ ਲਿਜਾਏਗੀ ਵਿਸ਼ੇਸ਼ ਜਥਾ

Saturday, May 28, 2022 - 10:36 AM (IST)

ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ SGPC ਪਾਕਿਸਤਾਨ ਲਿਜਾਏਗੀ ਵਿਸ਼ੇਸ਼ ਜਥਾ

ਅੰਮ੍ਰਿਤਸਰ/ ਚੰਡੀਗੜ੍ਹ (ਦੀਪਕ)- ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਇਕ ਵਿਸ਼ੇਸ਼ ਜਥਾ ਲੈ ਕੇ ਜਾਣ ਦੇ ਨਾਲ-ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਮਾਗਮ ਸਜਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ:  ਪੰਜਾਬ ਪੁਲਸ ਲਈ ਚੁਣੇ ਗਏ 4358 ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ

ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ  ਧਾਮੀ ਦੀ ਅਗਵਾਈ ਵਿਚ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਦੌਰਾਨ ਇਸ ਇਤਿਹਾਸਕ ਮੌਕੇ ’ਤੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤੈਅ ਕਰਦਿਆਂ ਭਾਰਤ ਅਤੇ ਪਾਕਿਸਤਾਨ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਤੋਂ ਇਲਾਵਾ ਵੱਖ-ਵੱਖ ਭਾਸ਼ਾਵਾਂ ਵਿਚ ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦਾਂ ਸਬੰਧੀ ਕਿਤਾਬਚੇ ਤਿਆਰ ਕਰਵਾ ਕੇ ਵੰਡਣ ਅਤੇ ਸਕੂਲਾਂ ਕਾਲਜਾਂ ਵਿਚ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਉਣ ’ਤੇ ਮੋਹਰ ਲਗਾਈ ਗਈ ਹੈ। ਐਡਵੋਕੇਟ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 30 ਅਕਤੂਬਰ 2022 ਨੂੰ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਪੰਥਕ ਜਾਹੋ-ਜਲਾਲ ਮਨਾਈ ਜਾਵੇਗੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭੀਆਂ ਹਨ।

ਪੜ੍ਹੋ ਇਹ ਵੀ ਖ਼ਬਰ:  ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ

ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਸ਼ਾਮਲ ਹੋਵੇਗਾ। ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਦੇ ਸਬੰਧਤ ਵਿਭਾਗ ਨਾਲ ਵਿਚਾਰ-ਵਟਾਂਦਰੇ ਲਈ ਇਕ ਵਫ਼ਦ ਪਾਕਿਸਤਾਨ ਭੇਜਿਆ ਜਾਵੇਗਾ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਵੀਜ਼ਾ ਫੀਸ ਆਦਿ ਦੇ ਖਰਚੇ ਧਰਮ ਪ੍ਰਚਾਰ ਕਮੇਟੀ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਸਬੰਧੀ 29 ਤੇ 30 ਅਕਤੂਬਰ ਨੂੰ ਦੋ ਦਿਨਾਂ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ, ਜਿਸ ਵਿਚ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਇਕ ਸਮਾਗਮ 22 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸੇ ਤਰ੍ਹਾਂ ਗੁਰਦੁਆਰਾ ਗੁਰੂ ਕੇ ਬਾਗ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਵੀ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ, ਜਿਸ ਸਬੰਧ ਵਿਚ 30 ਅਗਸਤ 2022 ਨੂੰ ਗੁਰਦੁਆਰਾ ਗੁਰੂ ਕਾ ਬਾਗ ਘੁਕੇਵਾਲੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਸ਼ਤਾਬਦੀਆਂ ਦੇ ਸਬੰਧ ਵਿਚ ਵਿਸ਼ੇਸ਼ ਇਤਿਹਾਸਕ ਕਿਤਾਬਚੇ ਵੱਖ-ਵੱਖ ਭਾਸ਼ਾਵਾਂ ਵਿਚ ਤਿਆਰ ਕਰ ਕੇ ਵੰਡੇ ਜਾਣਗੇ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਕਾਲਜਾਂ ਵਿਚ ਧਾਰਮਿਕ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਚਿੱਤਰਪ੍ਰਦਰਸ਼ਨੀ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਜਾਵੇਗੀ, ਜਿਸ ਵਿਚ ਉਸ ਸਮੇਂ ਦੇ ਵਾਕਿਆਤ ਨੂੰ ਤਸਵੀਰਾਂ ਰਾਹੀਂ ਦਰਸਾਇਆ ਜਾਵੇਗਾ। ਗੁਰਦੁਆਰਾ ਗੁਰੂ ਕਾ ਬਾਗ ਮੋਰਚਾ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਬਾਰੇ ਦਸਤਾਵੇਜ਼ੀ ਡਾਕੂਮੈਂਟਰੀਆਂ ਵੀ ਤਿਆਰ ਕੀਤੀਆਂ ਜਾਣਗੀਆਂ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

 

 


author

rajwinder kaur

Content Editor

Related News