36 ਮਹੀਨਿਆਂ ਦੀਆਂ ਤਨਖਾਹਾਂ ਤੋਂ ਵਾਂਝੇ ਵੂਲਨ ਮਿਲ ਦੇ ਮੁਲਾਜ਼ਮ, ਦਿੱਤੀ ਖ਼ੁਦਕੁਸ਼ੀ ਕਰਨ ਦੀ ਚਿਤਾਵਨੀ

09/07/2021 5:53:53 PM

ਗੁਰਦਾਸਪੁਰ (ਹਰਮਨ) - ਧਾਰੀਵਾਲ ਦੀ ਪ੍ਰਸਿੱਧ ਵੂਲਨ ਮਿੱਲ ਦੇ ਮੁਲਾਜ਼ਮਾਂ ਨੂੰ ਪਿਛਲੇ ਕਰੀਬ 36 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਅੱਜ ਮਿਲ ਮੁਲਾਜ਼ਮਾਂ ਨੇ ਗੁਰਦਾਸਪੁਰ ਪਹੁੰਚ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਭਾਰਤੀ ਟੈਕਸਟਾਈਲ ਮਜ਼ਦੂਰ ਸੰਘ ਧਾਰੀਵਾਲ ਦੇ ਅਹੁੱਦੇਦਾਰਾਂ ਨੇ ਜਿਥੇ ਤਨਖਾਹਾਂ ਜਾਰੀ ਕਰਨ ਦੀ ਅਪੀਲ ਕੀਤੀ, ਉਸ ਦੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਭੁੱਖਮਰੀ ਦੇ ਦੌਰ ਵਿਚੋਂ ਕੱਢਣ ਲਈ ਸਰਕਾਰ ਨੇ ਤੁਰੰਤ ਤਨਖਾਹਾਂ ਜਾਰੀ ਨਾ ਕੀਤੀਆਂ ਤਾਂ ਉਹ ਆਤਮਦਾਹ ਕਰਨ ਲਈ ਵੀ ਮਜ਼ਬੂਰ ਹੋਣਗੇ। 

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਇਸ ਮੌਕੇ ਤਰਸੇਮ ਲਾਲ, ਸੁਸ਼ੀਲ ਕੁਮਾਰ, ਅਸ਼ੋਕ ਕੁਮਾਰ, ਸੁਰਿੰਦਰ ਸਿੰਘ, ਦਿਲਬਾਗ ਸਿੰਘ ਅਤੇ ਸਤਨਾਮ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਪਿਛਲੇ 36 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਦੇ ਪਰਿਵਾਰਾਂ ਲਈ ਭੁੱਖਮਰੀ ਦਾ ਸੰਕਟ ਆ ਗਿਆ ਹੈ। ਇੰਨੇ ਲੰਮੇ ਦੌਰਾਨ ਬਿਨਾਂ ਤਨਖਾਹਾਂ ਦੇ ਕੰਮ ਕਰਦਿਆਂ ਉਨ੍ਹਾਂ ਦੇ ਹਾਲਾਤ ਇਹ ਬਣ ਗਏ ਹਨ ਕਿ ਪਰਿਵਾਰਾਂ ਦਾ ਢਿੱਡ ਭਰਨ ਲਈ ਰਾਸ਼ਨ ਦਾ ਪ੍ਰਬੰਧ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਬੱਚਿਆਂ ਦੀ ਪੜ੍ਹਾਈ ਦੇ ਖ਼ਰਚੇ ਅਤੇ ਦਵਾਈਆਂ ਸਮੇਤ ਹੋਰ ਅਹਿਮ ਲੋੜਾਂ ਪੂਰੀਆਂ ਕਰਨ ਲਈ ਉਨ੍ਹਾਂ ਨੂੰ ਵੱਡੀ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਲਦੀ ਤੋਂ ਜਲਦੀ ਤੋਂ ਤਨਖਾਹਾਂ ਜਾਰੀ ਕਰਵਾਈਆਂ ਜਾਣ।

ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਆਹ ਤੋਂ ਕੁੱਝ ਦਿਨ ਪਹਿਲਾਂ ਘਰ ’ਚ ਵਾਪਰੀ ਵਾਰਦਾਤ, ਲਾੜੀ ਦਾ 18 ਤੋਲੇ ਸੋਨਾ ਹੋਇਆ ਚੋਰੀ (ਤਸਵੀਰਾਂ)


rajwinder kaur

Content Editor

Related News