ਅੰਮ੍ਰਿਤਸਰ ਵੱਡੀ ਵਾਰਦਾਤ, ਠੇਕਿਆਂ ਤੋਂ ਨਕਦੀ ਇਕੱਠੀ ਕਰਨ ਵਾਲੇ ਸੇਲਜ਼ਮੈਨ ਦੇ ਗਲੇ 'ਚ ਮਾਰੀ ਗੋਲੀ
Saturday, Jan 03, 2026 - 05:36 PM (IST)
ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਮਾਨਾਵਾਲਾ ਟੋਲ ਪਲਾਜ਼ਾ ਦੇ ਨੇੜੇ ਬੀਤੀ ਰਾਤ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਚਾਰ ਤੋਂ ਪੰਜ ਅਣਪਛਾਤੇ ਵਿਅਕਤੀਆਂ ਵੱਲੋਂ ਸੇਲਸਮੈਨ ਕੋਲੋਂ ਬੰਦੂਕ ਦੀ ਨੌਕ 'ਤੇ ਪੈਸਿਆਂ ਦੀ ਮੰਗ ਕੀਤੀ। ਜਾਣਕਾਰੀ ਮੁਤਾਬਕ ਸੇਲਜ਼ਮੈਨ ਸ਼ਰਾਬ ਦੇ ਠੇਕਿਆਂ ਤੋਂ ਨਕਦੀ ਇਕੱਠੀ ਕਰਦਾ ਸੀ ਅਤੇ ਉਨ੍ਹਾਂ ਵੱਲੋਂ ਉਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ।
ਇਹ ਵੀ ਪੜ੍ਹੋ- 328 ਪਾਵਨ ਸਰੂਪਾਂ ਦੀ ਜਾਂਚ 'ਤੇ CP ਦਾ ਵੱਡਾ ਬਿਆਨ, SIT ਦੀ ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ 'ਤੇ ਤਲਾਸ਼ੀ
ਜਦੋਂ ਸੇਲਜ਼ਮੈਨ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਇੱਕ ਹਮਲਾਵਰ ਨੇ ਉਸ ਦੇ ਗਲੇ ‘ਚ ਗੋਲੀ ਮਾਰ ਦਿੱਤੀ। ਗੋਲੀ ਗਲੇ ‘ਚੋਂ ਆਰ-ਪਾਰ ਹੋ ਗਈ, ਜਿਸ ਕਾਰਨ ਉਹ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ। ਜ਼ਖ਼ਮੀ ਸੇਲਸਮੈਨ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਾਸੀਆਂ ਨੂੰ ਵੱਡਾ ਤੋਹਫ਼ਾ, ਵੱਡੇ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ, ਪੜ੍ਹੋ ਖ਼ਬਰ
ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਂਚ ਦੌਰਾਨ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਹਿਚਾਣ ਰਮਨਦੀਪ ਸਿੰਘ ਭੁੱਲਰ ਵਜੋਂ ਹੋਈ ਹੈ, ਜਿਸ ਵੱਲੋਂ ਲੁੱਟ-ਖੋਹ ਦੀ ਕੋਸ਼ਿਸ਼ ਕੀਤੀ ਗਈ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਡਾਕਖਾਨੇ 'ਚ ਹਿੰਦੀ ਬੋਲਦੇ 'ਕਾਮੇ' ਨੂੰ ਲੈ ਕੇ ਪੈ ਗਿਆ ਰੌਲਾ, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
