ਜਲੰਧਰ 'ਚ 3 ਮੁਲਜ਼ਮ ਚੋਰੀ ਦੇ ਮਾਮਲੇ 'ਚ ਗ੍ਰਿਫ਼ਤਾਰ, ਇਕ ਨੇ ਖ਼ੁਦ ਨੂੰ ਦੱਸਿਆ ਮਾਸਟਰ ਸਲੀਮ ਦਾ ਜੀਜਾ

Friday, Jun 09, 2023 - 03:33 PM (IST)

ਜਲੰਧਰ 'ਚ 3 ਮੁਲਜ਼ਮ ਚੋਰੀ ਦੇ ਮਾਮਲੇ 'ਚ ਗ੍ਰਿਫ਼ਤਾਰ, ਇਕ ਨੇ ਖ਼ੁਦ ਨੂੰ ਦੱਸਿਆ ਮਾਸਟਰ ਸਲੀਮ ਦਾ ਜੀਜਾ

ਜਲੰਧਰ (ਸੋਨੂੰ)- ਜਲੰਧਰ ਵਿਖੇ ਪੁਲਸ ਵੱਲੋਂ ਲੁੱਟਾਂਖੋਹਾਂ ਕਰਨ ਦੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ-3 ਦੀ ਪੁਲਸ ਨੇ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ ਤਹਿਤ ਅਮਨਦੀਪ ਸਿੰਘ ਉਰਫ਼ ਮੋਨੂੰ ਰਾਮੇਸ਼ਵਰ ਕਾਲੋਨੀ ਵਾਸੀ ਨੂੰ ਦੋ ਹੋਰ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਨਦੀਪ ਦੇ ਨਾਲ ਫੜੇ ਗਏ ਸਾਥੀਆਂ ਦੀ ਪਛਾਣ ਜੌਨ ਕੁਮਾਰ ਉਰਫ਼ ਜਾਨੀ ਵਾਸੀ ਮਾਡਲ ਹਾਊਸ ਅਤੇ ਅਤੇ ਰਾਜੇਸ਼ ਕੁਮਾਰ ਉਰਫ਼ ਦੇਸੀ ਵਾਸੀ ਮਾਤਾ ਰਾਣੀ ਚੌਂਕ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਤਿੰਨ ਮੋਟਰਸਾਈਕਲ, ਚਾਰ ਸਾਈਕਲ, ਦੋ ਐੱਲ. ਈ. ਡੀ. ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਪੁਲਸ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਅਮਨਦੀਪ ਸਿੰਘ ਉਰਫ਼ ਮੋਨੂੰ ਖ਼ੁਦ ਨੂੰ ਪੰਜਾਬੀ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਦਾ ਜੀਜਾ ਦੱਸ ਰਿਹਾ ਹੈ। ਤਿੰਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨਾਂ ਦੇ ਰਿਮਾਂਡ 'ਤੇ ਲਿਆ ਗਿਆ ਹੈ। 

ਇਹ ਵੀ ਪੜ੍ਹੋ-ਭਾਰੀ ਮੀਂਹ ਮਗਰੋਂ ਗਰਮੀ ਕੱਢਾਉਣ ਲੱਗੀ ਵੱਟ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ

PunjabKesari

ਅਮਨਦੀਪ ਨੇ ਪੁਲਸ ਵੱਲੋਂ ਕੀਤੀ ਗਈ ਪੁੱਛਗਿੱਛ ਵਿਚ ਦੱਸਿਆ ਹੈ ਕਿ ਗਾਇਕ ਮਾਸਟਰ ਸਲੀਮ ਦੇ ਚਾਚੇ ਦੀ ਕੁੜੀ ਦਾ ਵਿਆਹ ਅਮਨਦੀਪ ਸਿੰਘ ਨਾਲ ਹੋਇਆ ਸੀ। ਅਮਨਦੀਪ ਲੰਬੇ ਸਮੇਂ ਤੋਂ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਜਲੰਧਰ ਅਤੇ ਲੁਧਿਆਣਾ ਵਿੱਚ ਚੋਰੀ ਅਤੇ ਲੁੱਟਖੋਹ ਦੇ ਕੇਸ ਦਰਜ ਹਨ। ਥਾਣਾ ਇੰਚਾਰਜ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਰੇਲਵੇ ਰੋਡ 'ਤੇ ਸਥਿਤ ਚਮਨਲਾਲ ਐਂਡ ਸੰਨਜ਼ ਨਾਂ ਦੇ ਸਾਈਕਲ ਸ਼ੋਅਰੂਮ ਦੇ ਮਾਲਕ ਸੁਸ਼ੀਲ ਸਹਿਗਲ ਵਾਸੀ ਹੈਮਿਲਟਨ ਮੇਅ ਫੇਅਰ ਰੈਜ਼ੀਡੈਂਸੀ ਨੇ ਸ਼ਿਕਾਇਤ ਦਿੱਤੀ ਸੀ ਕਿ ਅਣਪਛਾਤੇ ਵਿਅਕਤੀ ਉਸ ਦੀ ਦੁਕਾਨ 'ਚੋਂ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ ਹਨ।


ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਦੌਰਾਨ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਤਿੰਨ ਮੋਟਰਸਾਈਕਲ, ਚਾਰ ਸਾਈਕਲ, ਚੱਪਲਾਂ ਦੀਆਂ 35 ਪੇਟੀਆਂ, ਦੋ ਐੱਲ. ਈ. ਡੀ, ਇਕ ਸਾਈਕਲ ਦਾ ਪਹੀਆ ਅਤੇ ਸ਼ਟਰ ਉਖਾੜਨ ਲਈ ਰੱਖਿਆ ਇਕ ਸੱਬਲ ਬਰਾਮਦ ਕੀਤੀ ਗਈ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਜੌਨ ਕੁਮਾਰ ਖ਼ਿਲਾਫ਼ ਤਿੰਨ ਅਤੇ ਰਾਜੇਸ਼ ਕੁਮਾਰ ਖ਼ਿਲਾਫ਼ ਚਾਰ ਕੇਸ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਮੁਲਜ਼ਮ ਅਮਨਦੀਪ ਦਾ ਭਰਾ ਅਰੁਣ ਵੀ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਸੀ ਅਤੇ ਉਸ ਦਾ ਨਾਂ ਵੀ ਪੁਲਸ ਨੇ ਲਿਆ ਸੀ ਪਰ ਉਹ ਫ਼ਰਾਰ ਹੋ ਗਿਆ ਸੀ। ਥਾਣਾ ਇੰਚਾਰਜ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਫ਼ਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ- ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News