ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਸਲਮਾਨ ਖਾਨ ! ਕਰ'ਤਾ ਵੱਡਾ ਐਲਾਨ
Tuesday, Sep 02, 2025 - 05:18 PM (IST)

ਐਂਟਰਟੇਨਮੈਂਟ ਡੈਸਕ- ਪੰਜਾਬ ਵਿੱਚ ਹੜ੍ਹਾਂ ਕਾਰਨ ਹਾਲਤ ਵਿਗੜੇ ਹੋਏ ਹਨ। ਪੰਜਾਬ ਦੇ ਪਿੰਡਾਂ ਦੇ ਬਹੁਤੇ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਮੁਸ਼ਕਲ ਸਮੇਂ 'ਚ ਸੁਪਰਸਟਾਰ ਸਲਮਾਨ ਖਾਨ ਨੇ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਹੱਥ ਵਧਾਇਆ ਹੈ। ਪੰਜਾਬੀ ਕਲਾਕਾਰ ਜਸਬੀਰ ਸਿੰਘ ਜੱਸੀ ਨੇ ਸਲਮਾਨ ਖਾਨ ਤੋਂ ਮਦਦ ਮੰਗੀ ਹੈ, ਸੁਪਰਸਟਾਰ ਸਲਮਾਨ ਖਾਨ ਨੇ ਵਾਅਦਾ ਕੀਤਾ ਹੈ ਕਿ ਪੰਜਾਬ ਵਿੱਚ ਹੜ੍ਹ ਪੀੜਤਾਂ ਲਈ ਕਿਸ਼ਤੀਆਂ ਦੀ ਲੋੜ ਪੈਣ 'ਤੇ ਸਾਰਾ ਖਰਚਾ ਉਨ੍ਹਾਂ ਵਲੋਂ ਚੁੱਕਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਸਲਮਾਨ ਖਾਨ ਅਕਸਰ ਲੋਕਾਂ ਦੀ ਮਦਦ ਕਰਦੇ ਹਨ ਤੇ ਉਨ੍ਹਾਂ ਦਾ ਬੀਇੰਗ ਹਿਊਮਨ ਫਾਊਂਡੇਸ਼ਨ ਵੀ ਇਸ ਤਰ੍ਹਾਂ ਲੋਕਾਂ ਦੀ ਮਦਦ ਕਰਦਾ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਇਲਾਵਾ ਸੰਜੇ ਦੱਤ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਉਹ ਇਸ ਮੁਸੀਬਤ ਦੇ ਸਮੇਂ ਵਿੱਚ ਪੰਜਾਬ ਦੇ ਨਾਲ ਹਨ। ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਇਹ ਵੀ ਐਲਾਨ ਕੀਤਾ ਸੀ ਕਿ ਉਹ ਆਪਣੀ ਫਿਲਮ ਮੇਹਰ ਦੀ ਪਹਿਲੇ ਦਿਨ ਦੀ ਸਾਰੀ ਕਮਾਈ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਕਰਨਗੇ। ਇਸ ਦੇ ਨਾਲ ਹੀ ਲੋਕਾਂ ਦੇ ਮਸੀਹਾ ਸੋਨੂੰ ਸੂਦ, ਇੱਕ ਵਾਰ ਫਿਰ ਸੰਕਟ ਦੇ ਸਮੇਂ ਲੋਕਾਂ ਦੀ ਮਦਦ ਲਈ ਸਭ ਤੋਂ ਅੱਗੇ ਹਨ।