ਭੇਤਭਰੀ ਹਾਲਤ ’ਚ ਨੌਜਵਾਨ ਨੇ ਆਪਣੇ ਆਪ ਨੂੰ ਮਾਰੀ ਗੋਲੀ, ਹਾਲਤ ਗੰਭੀਰ

Wednesday, Aug 24, 2022 - 03:28 PM (IST)

ਭੇਤਭਰੀ ਹਾਲਤ ’ਚ ਨੌਜਵਾਨ ਨੇ ਆਪਣੇ ਆਪ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਬਟਾਲਾ/ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)- ਬਟਾਲਾ ਦੇ ਨਜ਼ਦੀਕੀ ਪਿੰਡ ਅੰਮੋਨੰਗਲ ’ਚ ਇਕ ਨੌਜਵਾਨ ਵਲੋਂ ਭੇਤਭਰੀ ਹਾਲਤ ’ਚ ਆਪਣੇ ਆਪ ਨੂੰ ਗੋਲੀ ਮਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਰੰਗੜ ਨੰਗਲ ਦੇ ਐੱਸ.ਐੱਚ.ਓ ਮਨਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੀਤੀ ਰਾਤ ਪਿੰਡ ਅੰਮੋਨੰਗਲ ਦੇ ਰਹਿਣ ਵਾਲੇ ਇਕ ਨੌਜਵਾਨ ਵਲੋਂ ਖੁਦ ਨੂੰ ਭੇਤਭਰੀ ਹਾਲਤ ’ਚ ਗੋਲੀ ਮਾਰ ਲਈ ਗਈ ਹੈ। 

ਪੜ੍ਹੋ ਇਹ ਵੀ ਖ਼ਬਰ: ਸ਼ਰਮਨਾਕ: ਪਠਾਨਕੋਟ ’ਚ ਗੁੱਜਰ ਨੇ ਮਾਂ ਨਾਲ ਮਿਲ ਘਰਵਾਲੀ ਨੂੰ ਕੁੱਟ-ਕੁੱਟ ਕੀਤਾ ਅੱਧਮਰੀ, ਵੀਡੀਓ ਵਾਇਰਲ

ਉਨ੍ਹਾਂ ਕਿਹਾ ਕਿ ਪੁਲਸ ਨੂੰ ਦਿੱਤੀ ਜਾਣਕਾਰੀ ’ਚ ਨੌਵਜਾਨ ਦੇ ਪਿਤਾ ਸਰਦੂਲ ਸਿੰਘ ਵਾਸੀ ਵੈਰੋਨੰਗਲ ਨੇ ਦੱਸਿਆ ਕਿ ਉਸਦਾ ਲੜਕਾ ਮਨਜੀਤ ਸਿੰਘ ਪਿੰਡ ਅੰਮੋਨੰਗਲ ’ਚ ਸਲੂਨ ਦੀ ਦੁਕਾਨ ਕਰਦਾ ਹੈ। ਬੀਤੀ ਦੇਰ ਰਾਤ ਤੱਕ ਜਦ ਉਹ ਘਰ ਵਾਪਸ ਨਾ ਆਇਆ ਤਾਂ ਉਹ ਉਸਨੂੰ ਦੇਖਣ ਲਈ ਉਸਦੇ ਸਲੂਨ ’ਤੇ ਗਏ, ਜਿਥੇ ਉਨ੍ਹਾਂ ਦੇ ਮੁੰਡੇ ਨੇ ਖੁਦ ਨੂੰ ਗੋਲੀ ਮਾਰੀ ਹੋਈ ਸੀ ਅਤੇ ਉਹ ਬੇਹੋਸ਼ੀ ਦੀ ਹਾਲਤ ’ਚ ਪਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਮਨਜੀਤ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਉਸਦਾ ਇਲਾਜ ਚੱਲ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ 4 ਸਾਲਾ ਹਰਨਵ ਨੇ ਤੋੜਿਆ ਵਿਸ਼ਵ ਰਿਕਾਰਡ, ਟੀ. ਵੀ. ਵੇਖਣ ਦੀ ਚੇਟਕ ਦਾ ਇੰਝ ਲਿਆ ਲਾਹਾ

ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ.ਐੱਚ.ਓ. ਮਨਬੀਰ ਸਿੰਘ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਇਸ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


author

rajwinder kaur

Content Editor

Related News