ਸੈਲੂਨ ਵਾਲੀ ਕੁੜੀ ਦੇ ਕਤਲ ਦਾ ਮਾਮਲਾ: ਪੁਲਸ ਨੇ ਮੁੱਖ ਮੁਲਜ਼ਮ ਨੂੰ ਪਿਸਤੌਲ ਸਣੇ ਕੀਤਾ ਗ੍ਰਿਫ਼ਤਾਰ

Friday, Dec 26, 2025 - 12:43 PM (IST)

ਸੈਲੂਨ ਵਾਲੀ ਕੁੜੀ ਦੇ ਕਤਲ ਦਾ ਮਾਮਲਾ: ਪੁਲਸ ਨੇ ਮੁੱਖ ਮੁਲਜ਼ਮ ਨੂੰ ਪਿਸਤੌਲ ਸਣੇ ਕੀਤਾ ਗ੍ਰਿਫ਼ਤਾਰ

ਤਰਨਤਾਰਨ (ਰਮਨ)- ਬੀਤੇ ਸ਼ਨੀਵਾਰ ਆਪਣੇ ਘਰ ਪਰਤ ਰਹੀ ਕੁੜੀ ਨੂੰ ਉਸੇ ਪਿੰਡ ਦੇ ਹੀ ਨਿਵਾਸੀ ਇਕ ਨੌਜਵਾਨ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਜਿਸ ਦੇ ਸਬੰਧ ਵਿਚ ਪੁਲਸ ਨੇ ਮੁੱਖ ਮੁਲਜ਼ਮ ਨੂੰ ਵਾਰਦਾਤ ਵਿਚ ਵਰਤੀ ਪਿਸਤੌਲ ਅਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਪੁਲਸ ਨੇ ਮੁਲਜ਼ਮ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਲਈ ਵੱਡਾ ਅਲਰਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਜਾਣਕਾਰੀ ਦਿੰਦੇ ਹੋਏ ਐੱਸ.ਪੀ ਇਨਵੈਸਟੀਗੇਸ਼ਨ ਰਿਪੂਤਾਪਨ ਸਿੰਘ ਨੇ ਦੱਸਿਆ ਕਿ ਬੀਤੇ ਸ਼ਨੀਵਾਰ ਪਿੰਡ ਬਨਵਾਲੀਪੁਰ ਦੀ ਨਿਵਾਸੀ ਕੁੜੀ ਨਵਰੂਪ ਕੌਰ ਪੁੱਤਰੀ ਮੰਗਲ ਸਿੰਘ ਨੂੰ ਪਿੰਡ ਦੇ ਹੀ ਰਹਿਣ ਵਾਲੇ ਅਰਜਨ ਸਿੰਘ ਪੁੱਤਰ ਕਸ਼ਮੀਰ ਸਿੰਘ ਵੱਲੋਂ ਆਪਣੇ ਇਕ ਹੋਰ ਸਾਥੀ ਸਮੇਤ ਮੋਟਰਸਾਈਕਲ ਉਪਰ ਸਵਾਰ ਹੋ ਉਸ ਵੇਲੇ ਗੋਲੀ ਮਾਰ ਦਿੱਤੀ, ਜਦੋਂ ਉਹ ਆਪਣੇ ਘਰ ਜਾਣ ਲਈ ਅੱਡੇ ਉਪਰ ਆਟੋ ਦਾ ਇੰਤਜ਼ਾਰ ਕਰ ਰਹੀ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਿਓ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼

ਇਸ ਦੌਰਾਨ ਵੱਖ-ਵੱਖ ਟੀਮਾਂ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਜ਼ਖਮੀ ਹਾਲਤ ਵਿਚ ਨਵਰੂਪ ਕੌਰ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸਦੀ ਬੀਤੀ 23 ਦਸੰਬਰ ਨੂੰ ਦੌਰਾਨੇ ਇਲਾਜ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕਾਫੀ ਮਿਹਨਤ ਕਰਦੇ ਹੋਏ ਮੁੱਖ ਮੁਲਜ਼ਮ ਅਰਜਨ ਸਿੰਘ ਪੁੱਤਰ ਕਸ਼ਮੀਰ ਸਿੰਘ ਨਿਵਾਸੀ ਪਿੰਡ ਬਨਵਾਲੀਪੁਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸੋਂ ਕੀਤੀ ਗਈ ਪੁੱਛਗਿਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਨੋਂ ਇਕੋ ਪਿੰਡ ਦੇ ਨਿਵਾਸੀ ਸਨ ਅਤੇ ਦੋਸ਼ੀ ਅਰਜਨ ਸਿੰਘ ਨਵਰੂਪ ਕੌਰ ਨੂੰ ਧੱਕੇ ਨਾਲ ਵਿਆਹ ਕਰਵਾਉਣ ਲਈ ਤੰਗ ਪ੍ਰੇਸ਼ਾਨ ਕਰਦਾ ਸੀ, ਜਿਸ ਕਰਕੇ ਨਵਰੂਪ ਕੌਰ ਉਪਰ ਗੋਲੀਆਂ ਚਲਾਉਂਦੇ ਹੋਏ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਇਹ ਵੀ ਪੜ੍ਹੋ- ਸਕੂਲਾਂ 'ਚ ਸਰਕਾਰੀ ਛੁੱਟੀਆਂ ਦੇ ਮੱਦੇਨਜ਼ਰ ਜਾਰੀ ਹੋਏ ਵੱਡੇ ਹੁਕਮ

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਦੀ ਅਗਵਾਈ ਹੇਠ ਥਾਣਾ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਪਾਸੋਂ ਵਾਰਦਾਤ ਵਿਚ ਵਰਤਿਆ 9 ਐੱਮ.ਐੱਮ ਦਾ ਇਕ ਪਿਸਤੌਲ, 3 ਜ਼ਿੰਦਾ ਰੌਂਦ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ। ਜਦਕਿ ਇਸਦੇ ਸਾਥੀ ਫਰਾਰ ਦੋਸ਼ੀ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੀਆਂ ਤਿੰਨ ਔਰਤਾਂ ਨੇ ਅੰਤਰਰਾਸ਼ਟਰੀ ਮੰਚ ’ਤੇ ਰੱਚਿਆ ਇਤਿਹਾਸ, ਮਾਂ, ਧੀ ਅਤੇ ਸੱਸ ਨੂੰ ਮਿਲਿਆ ਤਾਜ


author

Shivani Bassan

Content Editor

Related News