ਸ਼ਰਾਬ ਦੇ ਨਸ਼ੇ 'ਚ ਟੱਲੀ ਵਿਅਕਤੀ ਨੇ ਭਰਾ ਨੂੰ ਗੋਲੀਆਂ ਨਾਲ ਭੁੰਨ੍ਹਿਆ

Tuesday, Jun 23, 2020 - 10:07 AM (IST)

ਸ਼ਰਾਬ ਦੇ ਨਸ਼ੇ 'ਚ ਟੱਲੀ ਵਿਅਕਤੀ ਨੇ ਭਰਾ ਨੂੰ ਗੋਲੀਆਂ ਨਾਲ ਭੁੰਨ੍ਹਿਆ

ਸਮਾਣਾ (ਦਰਦ, ਅਸ਼ੋਕ) : ਘਰੇਲੂ ਝਗੜੇ ਕਾਰਨ ਪਿੰਡ ਤਲਵੰਡੀ 'ਚ ਇਕ ਵੱਡੇ ਭਰਾ ਵੱਲੋਂ ਸ਼ਰਾਬ ਦੇ ਨਸ਼ੇ 'ਚ ਛੋਟੇ ਭਰਾ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਂਹ 'ਤੇ ਗੋਲੀ ਲੱਗਣ ਕਾਰਨ ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋਂ : ਹੁਣ ਪੰਜਾਬ 'ਚ ਰੋਜ਼ਾਨਾ ਹੋਣਗੇ 13,000 ਟੈਸਟ, ਨਵੀਂਆਂ ਲੈਬਾਰਟਰੀਆਂ ਨੂੰ ਮਨਜ਼ੂਰੀ

ਥਾਣਾ ਸਦਰ ਪੁਲਸ ਦੇ ਮੁਖੀ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਮਨਦੀਪ ਸਿੰਘ (35) ਪੁੱਤਰ ਗੁਰਮੀਤ ਸਿੰਘ ਨਿਵਾਸੀ ਪਿੰਡ ਤਲਵੰਡੀ ਮਲਿਕ ਵਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਡਰਾਈਵਰੀ ਦਾ ਧੰਦਾ ਕਰਦੇ ਉਹ ਦੋਵੇਂ ਭਰਾ ਪਿੰਡ ਦੇ ਖੇਤਾਂ 'ਚ ਬਣਾਏ ਇਕ ਹੀ ਮਕਾਨ 'ਚ ਰਹਿੰਦੇ ਹਨ। ਬੀਤੀ 20 ਜੂਨ ਦੀ ਰਾਤ ਨੂੰ ਉਸ ਦੇ ਵੱਡੇ ਭਰਾ ਜਗਦੀਪ ਸਿੰਘ ਨੇ ਸ਼ਰਾਬੀ ਹਾਲਤ 'ਚ ਆ ਕੇ ਉਸ ਨਾਲ ਗਾਲੀ-ਗਲੋਚ ਅਤੇ ਹੱਥੋਪਾਈ ਕੀਤੀ। ਆਪਣੇ ਬੈੱਡ 'ਚੋਂ ਦੇਸੀ ਕੱਟਾ/ਪਿਸਤੌਲ ਕੱਢ ਕੇ ਜਾਨ ਤੋਂ ਮਾਰਨ ਦੀ ਨੀਅਤ ਨਾਲ ਧਮਕੀਆਂ ਦਿੰਦੇ ਹੋਏ ਉਸ 'ਤੇ ਗੋਲੀ ਚੱਲਾ ਦਿੱਤੀ, ਜੋ ਉਸ ਦੀ ਬਾਂਹ 'ਤੇ ਲੱਗੀ। ਜ਼ਖਮੀ ਮਨਦੀਪ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹੱਤਿਆ ਦੀ ਕੋਸ਼ਿਸ਼ ਅਤੇ ਆਰਮ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਫਰਾਰ ਜਗਦੀਪ ਸਿੰਘ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਜਲਦ ਹੀ ਹਿਰਾਸਤ 'ਚ ਲੈ ਲਿਆ ਜਾਵੇਗਾ।

ਇਹ ਵੀ ਪੜ੍ਹੋਂ : ਦੁਬਈ 'ਚ ਫਸੇ ਪੰਜਾਬੀਆਂ ਦੀ ਹੱਡ-ਬੀਤੀ ਸੁਣ ਵਿਦੇਸ਼ਾਂ ਵੱਲ ਕਦੇ ਨਹੀਂ ਕਰੋਗੇ ਮੂੰਹ (ਵੀਡੀਓ)

 


author

Baljeet Kaur

Content Editor

Related News