ਹਵਸ 'ਚ ਅੰਨ੍ਹੇ ਚਾਚੇ ਦੀ ਕਰਤੂਤ, 9 ਸਾਲਾ ਭਤੀਜੀ ਨਾਲ ਕੀਤਾ ਜਬਰ-ਜ਼ਨਾਹ

Wednesday, Jul 01, 2020 - 09:41 AM (IST)

ਹਵਸ 'ਚ ਅੰਨ੍ਹੇ ਚਾਚੇ ਦੀ ਕਰਤੂਤ, 9 ਸਾਲਾ ਭਤੀਜੀ ਨਾਲ ਕੀਤਾ ਜਬਰ-ਜ਼ਨਾਹ

ਸਮਾਣਾ (ਦਰਦ) : ਸਦਰ ਸਮਾਣਾ ਅਧੀਨ ਪੈਂਦੇ ਇਕ ਪਿੰਡ ਦੀ 9 ਸਾਲਾ ਬੱਚੀ ਨਾਲ ਰਿਸ਼ਤੇ ਵਿਚ ਚਾਚੇ ਲੱਗਦੇ ਪਿੰਡ ਦੇ ਹੀ ਨੌਜਵਾਨ ਵੱਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਮੈਡੀਕਲ ਜਾਂਚ ਕਰਵਾਈ ਗਈ। 

ਇਹ ਵੀ ਪੜ੍ਹੋਂ : ਸੋਸ਼ਲ ਮੀਡੀਆ 'ਤੇ ਲਾਈਵ ਹੋ ਵਿਅਕਤੀ ਨੇ ਪਹਿਲਾਂ ਸੁਣਾਇਆ ਦੁੱਖੜਾ ਫਿਰ ਲਗਾਇਆ ਮੌਤ ਨੂੰ ਗਲੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸੰਦੀਪ ਕੌਰ ਨੇ ਦੱਸਿਆ ਕਿ ਬੱਚੀ ਦੀ ਮਾਂ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦੀ ਬੱਚੀ ਘਰ ਨੇੜੇ ਖੜ੍ਹੀ ਸੀ ਕਿ ਰਿਸ਼ਤੇ 'ਚ ਚਾਚਾ ਲੱਗਦਾ ਪਿੰਡ ਦਾ ਇਕ ਨੌਜਵਾਨ ਉਸ ਨੂੰ ਦੁਕਾਨ ਤੋਂ ਕੁਝ ਦਿਵਾਉਣ ਦਾ ਲਾਲਚ ਦੇ ਕੇ ਖੇਤਾਂ ਵਿਚ ਲੈ ਗਿਆ ਅਤੇ ਉਸ ਨਾਲ ਜਬਰ-ਜ਼ਨਾਹ ਕਰਨ ਉਪਰੰਤ ਉਸ ਨੂੰ ਘਰ ਨੇੜੇ ਛੱਡ ਗਿਆ। ਬੱਚੀ ਨੇ ਘਰ ਪਹੁੰਚ ਕੇ ਆਪਣੀ ਮਾਂ ਨੂੰ ਇਸ ਘਟਨਾ ਬਾਰੇ ਦੱਸਿਆ। ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਵਿੱਕੀ ਸਿੰਘ ਖਿਲ਼ਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਹਿਰਾਸਤ 'ਚ ਲੈ ਲਿਆ ਹੈ।

ਇਹ ਵੀ ਪੜ੍ਹੋਂ : ਜੀ. ਐੱਨ. ਡੀ. ਯੂ. ਵਲੋਂ ਪ੍ਰੀਖਿਆਵਾਂ 15 ਜੁਲਾਈ ਤਕ ਮੁਲਤਵੀ


author

Baljit Singh

Content Editor

Related News