ਸਮਰਾਲਾ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਧੌਣ ਵੱਢ ਕੇ ਕੀਤਾ ਜਨਾਨੀ ਦਾ ਕਤਲ

Sunday, Mar 20, 2022 - 09:20 AM (IST)

ਸਮਰਾਲਾ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਧੌਣ ਵੱਢ ਕੇ ਕੀਤਾ ਜਨਾਨੀ ਦਾ ਕਤਲ

ਸਮਰਾਲਾ (ਗਰਗ, ਬੰਗੜ)- ਹੋਲੀ ਦੇ ਤਿਉਹਾਰ ਮੌਕੇ ਸਥਾਨਕ ਸ਼ਹਿਰ ਦੇ ਡੱਬੀ ਬਾਜ਼ਾਰ ਮੁਹੱਲੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦਿਨ-ਦਿਹਾੜੇ ਇਕ ਜਨਾਨੀ ਦਾ ਤੇਜ਼ਧਾਰ ਹਥਿਆਰ ਨਾਲ ਧੌਣ ਵੱਡ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਵਾਲੀ ਜਨਾਨੀ ਆਪਣੇ ਪਤੀ ਤੋਂ ਵੱਖਰੀ ਹੋ ਕੇ ਇਕੱਲੀ ਕਿਰਾਏ ਦੇ ਮਕਾਨ ’ਚ ਰਹਿੰਦੀ ਸੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)

ਕਤਲ ਦੀ ਸੁਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਥਾਨ ’ਤੇ ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਸਮਰਾਲਾ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਮ੍ਰਿਤਕ ਜਨਾਨੀ ਦੀ ਪਛਾਣ ਲਖਵੀਰ ਕੌਰ (36) ਵਾਸੀ ਪਿੰਡ ਘੁਲਾਲ ਵਜੋਂ ਹੋਈ ਹੈ। ਉਹ ਕੁਝ ਮਹੀਨੇ ਪਹਿਲਾਂ ਹੀ ਇਸ ਘਰ ਵਿਚ ਕਿਰਾਏ ’ਤੇ ਆ ਕੇ ਰਹਿਣ ਲੱਗੀ ਸੀ। ਮ੍ਰਿਤਕਾ ਦੇ ਭਰਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕਰ ਕੇ ਪੁਲਸ ਵਲੋਂ ਦੋਸ਼ੀਆਂ ਦਾ ਪਤਾ ਲਗਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪਠਾਨਕੋਟ ਦੇ ਮੈਡੀਕਲ ਕਾਲਜ ’ਚ ਹੋਇਆ ਸਿਲੰਡਰ ਬਲਾਸਟ, ਦੇਖੋ ਤਸਵੀਰਾਂ

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News