ਸਮਰਾਲਾ 'ਚ ਗਰਮਾਈ ਅਕਾਲੀ ਸਿਆਸਤ, ਸੁਖਬੀਰ ਬਾਦਲ ਵੱਲੋਂ ਨਵੇਂ 'ਹਲਕਾ ਇੰਚਾਰਜ' ਦਾ ਐਲਾਨ

Thursday, May 13, 2021 - 04:29 PM (IST)

ਸਮਰਾਲਾ 'ਚ ਗਰਮਾਈ ਅਕਾਲੀ ਸਿਆਸਤ, ਸੁਖਬੀਰ ਬਾਦਲ ਵੱਲੋਂ ਨਵੇਂ 'ਹਲਕਾ ਇੰਚਾਰਜ' ਦਾ ਐਲਾਨ

ਮਾਛੀਵਾੜਾ ਸਾਹਿਬ (ਟੱਕਰ, ਸੰਜੇ, ਬੰਗੜ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਚੰਡੀਗੜ੍ਹ 'ਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਨੌਜਵਾਨ ਆਗੂ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਸਮਰਾਲਾ ਦਾ ਨਵਾਂ ਇੰਚਾਰਜ ਐਲਾਨਿਆ ਗਿਆ। ਪਰਮਜੀਤ ਸਿੰਘ ਢਿੱਲੋਂ ਨੂੰ ਅਕਾਲੀ ਦਲ ਵੱਲੋਂ ਨਵਾਂ ਹਲਕਾ ਇੰਚਾਰਜ ਲਾਉਣਾ ਸਮਰਾਲਾ ਦੀ ਸਿਆਸਤ ’ਚ ਵੱਡਾ ਧਮਾਕਾ ਦੇਖਿਆ ਜਾ ਰਿਹਾ ਹੈ ਕਿਉਂਕਿ ਇੱਥੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੂੰ ਵੀ ਪ੍ਰਮੁੱਖ ਦਾਅਵੇਦਾਰ ਵੱਜੋਂ ਦੇਖਿਆ ਜਾਂਦਾ ਸੀ।

ਇਹ ਵੀ ਪੜ੍ਹੋ : ਵਿਧਵਾ ਜਨਾਨੀ ਨਾਲ ਜਬਰ-ਜ਼ਿਨਾਹ ਮਾਮਲੇ 'ਚ ਨਵਾਂ ਮੋੜ, ਤੇਜ਼ਧਾਰ ਹਥਿਆਰ ਨਾਲ ਥਾਣੇਦਾਰ ਨੇ ਵੱਢੀਆਂ ਨਾੜਾਂ

ਅੱਜ ਪਾਰਟੀ ਦਫ਼ਤਰ ਵਿਖੇ ਸੁਖਬੀਰ ਸਿੰਘ ਬਾਦਲ ਨੇ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਸਮਰਾਲਾ ’ਚ ਆਪਣੀਆਂ ਗਤੀਵਿਧੀਆਂ ਤੇਜ਼ ਕਰਨ ਅਤੇ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਪਰਮਜੀਤ ਸਿੰਘ ਢਿੱਲੋਂ ਨੂੰ ਨਵਾਂ ਹਲਕਾ ਇੰਚਾਰਜ ਐਲਾਨਣ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਜੱਥੇ. ਸੰਤਾ ਸਿੰਘ ਉਮੈਦਪੁਰ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਬੈਨੀਪਾਲ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਤੋਂ ਇਲਾਵਾ ਹਲਕੇ ਦੇ ਹੋਰ ਅਕਾਲੀ ਆਗੂ ਵੀ ਮੌਜੂਦ ਸਨ।

ਇਹ ਵੀ ਪੜ੍ਹੋ : 'ਕੋਰੋਨਾ' ਕਾਰਨ ਮਾਂ ਦੇ ਸਾਹਾਂ ਦੀ ਟੁੱਟੀ ਡੋਰ ਤਾਂ ਦੂਜੇ ਦਿਨ ਪਿਤਾ ਨੇ ਵੀ ਤੋੜਿਆ ਦਮ, ਪੁੱਤ ਦੀਆਂ ਨਿਕਲੀਆਂ ਧਾਹਾਂ

ਪਰਮਜੀਤ ਸਿੰਘ ਢਿੱਲੋਂ ਨੂੰ ਹਲਕੇ ਦਾ ਨਵਾਂ ਇੰਚਾਰਜ ਐਲਾਨਣ ਤੋਂ ਬਾਅਦ ਹਲਕਾ ਸਮਰਾਲਾ ਦੀ ਸਿਆਸਤ ਭਖ ਗਈ ਹੈ। ਹੁਣ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਕੀ ਸਿਆਸੀ ਪੱਤਾ ਖੇਡਣਗੇ, ਉਹ ਵੀ ਕਿਸੇ ਧਮਾਕੇ ਤੋਂ ਘੱਟ ਨਹੀਂ ਹੋਵੇਗਾ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News