ਸਮਰਾਲਾ ਪੁਲਸ ਵੱਲੋਂ ਔਰਤ 16 ਗ੍ਰਾਮ ਹੈਰੋਇੰਨ ਤੇ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ
Tuesday, Jul 22, 2025 - 07:51 PM (IST)

ਸਮਰਾਲਾ (ਬਿਪਿਨ) : ਸਮਰਾਲਾ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਦੀ ਕਾਸੋ ਉਪਰੇਸ਼ਨ ਤਹਿਤ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ 'ਚ ਸਮਰਾਲਾ ਦੇ ਮੇਨ ਚੌਕ ਲਾਗੇ ਇੱਕ ਬੈਗਾਂ ਦੀ ਦੁਕਾਨ ਤੋਂ ਔਰਤ ਕਥਿਤ ਦੋਸ਼ਣ ਜਸਪ੍ਰੀਤ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ 16 ਗਰਾਮ ਹੈਰੋਇੰਨ ਅਤੇ ਸੱਤ ਹਜਾਰ ਡਰੱਗ ਮਨੀ ਬਰਾਮਦ ਕੀਤੀ ਗਈ।
ਸਮਰਾਲਾ ਪੁਲਸ ਵੱਲੋਂ ਉਕਤ ਔਰਤ ਨੂੰ ਗ੍ਰਫਤਾਰ ਕਰ ਮੁਕਦਮਾ ਦਰਜ ਲਿਆ ਗਿਆ ਹੈ ਤੇ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਥਿਤ ਦੋਸ਼ਣ ਦੇ ਪਤੀ ਖਿਲਾਫ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਦੋ ਕੇਸ ਦਰਜ ਹਨ। ਇਸ ਸਬੰਧੀ ਗੱਲਬਾਤ ਕਰਦੇ ਹੋਏ ਤਰਲੋਚਨ ਸਿੰਘ ਡੀ. ਐੱਸ. ਪੀ. ਨੇ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਸਬੰਧੀ ਕਾਸੋ ਅਪਰੇਸ਼ਨ ਭਵਿੱਖ ਵਿੱਚ ਚੱਲਦਾ ਰਹੇਗਾ, ਜਦੋਂ ਤੱਕ ਸਮਰਾਲਾ ਇਲਾਕੇ ਵਿੱਚੋਂ ਨਸ਼ਾ ਵੇਚਣ ਵਾਲਿਆਂ ਅਤੇ ਨਸ਼ਾ ਕਰਨ ਵਾਲਿਆਂ ਨੂੰ ਕਾਬੂ ਨਹੀਂ ਕਰ ਲਿਆ ਜਾਂਦਾ। ਉਨ੍ਹਾਂ ਨਸ਼ਾ ਕਰਨ ਵਾਲਿਆਂ ਨੂੰ ਮੁੜ ਅਪੀਲ ਕੀਤੀ ਕਿ ਉਹ ਨਸ਼ੇ ਦੀ ਭੈੜੀ ਅਲਾਮਤ ਨੂੰ ਤਿਆਗ ਕੇ ਆਪਣੇ ਪਰਿਵਾਰਾਂ ਵਿੱਚ ਖੁਸ਼ੀ ਭਰਿਆ ਜੀਵਨ ਬਤੀਤ ਕਰਨ, ਜਿਸ ਸਬੰਧੀ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜੋ ਨਸ਼ਾ ਛੱਡਣਾ ਚਾਹੁੰਦੇ ਹਨ ਉਨ੍ਹਾਂ ਦਾ ਸਰਕਾਰ ਵੱਲੋਂ ਮੁਫਤ ਇਲਾਜ ਕਰਾਇਆ ਜਾ ਰਿਹਾ ਹੈ, ਤਾਂ ਜੋ ਪੰਜਾਬ ਦੀ ਜਵਾਨੀ ਜੋ ਬਰਬਾਦ ਹੋ ਚੁੱਕੀ ਹੈ, ਉਸਨੂੰ ਮੁੜ ਸੰਭਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਸਖਤ ਹਦਾਇਤ ਹੈ ਕਿ ਉਹ ਮਾੜੇ ਕੰਮ ਛੱਡ ਦੇਣ, ਜੇਕਰ ਉਨ੍ਹਾਂ ਨੇ ਨਸ਼ਾ ਵੇਚਣ ਵਾਲੇ ਧੰਦੇ ਤੋਂ ਕਿਨਾਰਾ ਨਾ ਕੀਤਾ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਨਜ਼ਰ ਵਿੱਚ ਕੋਈ ਨਸ਼ਾ ਕਰਦਾ ਜਾਂ ਵੇਚਦਾ ਹੈ, ਉਸਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ ਅਤੇ ਉਸ ਵੱਲੋਂ ਦਿੱਤੀ ਸੂਚਨਾ ਪੁਲਸ ਵੱਲੋਂ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e