ਸਮਰਾਲਾ 'ਚ ਰਵਿਦਾਸ ਭਾਈਚਾਰੇ ਵਲੋਂ ਪ੍ਰਦਰਸ਼ਨ ਜਾਰੀ, ਸੜਕਾਂ ਕੀਤੀਆਂ ਜਾਮ (ਵੀਡੀਓ)
Sunday, Aug 11, 2019 - 12:36 PM (IST)
ਸਮਰਾਲਾ (ਗਰਗ) - ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਮੰਦਿਰ 'ਚ ਕੀਤੀ ਗਈ ਤੋੜ-ਫੋੜ ਤੋਂ ਬਾਅਦ ਪੰਜਾਬ ਭਰ ਵਿਖੇ ਰਵਿਦਾਸ ਭਾਈਚਾਰੇ ਦੇ ਲੋਕਾਂ 'ਚ ਰੋਸ ਦੀ ਭਾਵਨਾ ਪਾਈ ਜਾ ਰਹੀ ਹੈ। ਇਸ ਸਬੰਧ 'ਚ ਸਮਰਾਲਾ ਵਿਖੇ ਐਤਵਾਰ ਨੂੰ ਵੱਡੀ ਗਿਣਤੀ 'ਚ ਇਕੱਠੇ ਹੋਏ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਸ਼ਹਿਰ ਦੇ ਮੈਨ ਚੌਕ 'ਚ ਧਰਨਾ ਦਿੰਦੇ ਹੋਏ ਦਿੱਲੀ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਇਸ ਘਟਨਾ ਲਈ ਜ਼ਿੰਮੇਵਾਰ ਦਿੱਲੀ ਸਰਕਾਰ ਦੇ ਸਾਰੇ ਅਧਿਕਾਰੀਆਂ ਦੀ ਗ੍ਰਿਫਤਾਰੀ ਕਰਨ ਦੀ ਮੰਗ ਕੀਤੀ। ਜਾਣਕਾਰੀ ਅਨੁਸਾਰ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਤਾਇਨਾਤ ਪੁਲਸ ਨੇ ਉਸ ਥਾਂ ਤੋਂ ਲੰਘਣ ਵਾਲੇ ਸਾਰੇ ਵਾਹਨਾਂ ਦੇ ਰੂਟ ਬਦਲ ਦਿੱਤੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।
ਪੁਲਸ ਵਲੋਂ ਵਾਰ-ਵਾਰ ਸਮਝਾਉਣ ਦੇ ਬਾਵਜੂਦ ਭਾਈਚਾਰੇ ਦੇ ਲੋਕਾਂ ਨੇ ਪ੍ਰਦਰਸ਼ਨ ਨੂੰ ਜਾਰੀ ਰੱਖਿਆ। ਇਸ ਮੌਕੇ ਅੰਬੇਡਕਰ ਟਾਈਗਰ ਫੋਰਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਰਾਸ਼ਟਰਪਤੀ ਦੇ ਨਾਂ ਪ੍ਰਸ਼ਾਸਨ ਨੂੰ ਇਕ ਮੰਗ-ਪੱਤਰ ਸੌਂਪਿਆ।