ਸਿਆਸਤ ''ਚ ਨਹੀਂ ਉਤਰੇਗਾ ''ਸੰਯੁਕਤ ਕਿਸਾਨ ਮੋਰਚਾ'', ਚੋਣਾਂ ਲੜਨ ਵਾਲੀਆਂ ਜੱਥੇਬੰਦੀਆਂ ਲਈ ਆਖੀ ਇਹ ਗੱਲ

Saturday, Dec 25, 2021 - 04:15 PM (IST)

ਸਿਆਸਤ ''ਚ ਨਹੀਂ ਉਤਰੇਗਾ ''ਸੰਯੁਕਤ ਕਿਸਾਨ ਮੋਰਚਾ'', ਚੋਣਾਂ ਲੜਨ ਵਾਲੀਆਂ ਜੱਥੇਬੰਦੀਆਂ ਲਈ ਆਖੀ ਇਹ ਗੱਲ

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਿਸਾਨ ਜੱਥੇਬੰਦੀਆਂ ਦੇ ਕੁੱਦਣ ਨੂੰ ਲੈ ਕੇ ਚੱਲ ਰਹੀ ਚਰਚਾ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿਧਾਨ ਸਭਾ ਚੋਣਾਂ ਨਹੀ ਲੜ ਰਿਹਾ। ਇਸ ਦੀ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ. ਦਰਸ਼ਨਪਾਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ-ਵੱਖ ਵਿਚਾਰਧਾਰਾ ਦੀਆਂ ਜੱਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ 'ਤੇ ਬਣਿਆ ਇੱਕ ਥੜ੍ਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਧਮਾਕਾ : ਬੰਬਰ ਗੱਗੀ ਦੇ ਗ੍ਰਿਫ਼ਤਾਰ ਸਾਥੀਆਂ ਨੇ ਉਗਲੇ ਵੱਡੇ ਰਾਜ਼, ਧਮਾਕੇ ਵਾਲੀ ਸਮੱਗਰੀ ਬਾਰੇ ਕੀਤਾ ਖ਼ੁਲਾਸਾ

ਇਸ ਵੱਲੋਂ ਨਾ ਤਾਂ ਚੋਣਾ ਦਾ ਬਾਈਕਾਟ ਕਰਨ ਦਾ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਕੋਈ ਇਰਾਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਯੁਕਤ ਕਿਸਾਨ ਮੋਰਚਾ ਲੋ ਤਾਕਤ ਨਾਲ ਸਰਕਾਰ ਤੋਂ ਆਪਣੇ ਹੱਕ ਲੈਣ ਲਈ ਬਣਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਬਚਦੀਆਂ ਮੰਗਾਂ ਬਾਰੇ 15 ਜਨਵਰੀ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਲੁਧਿਆਣਾ ਧਮਾਕੇ ਦੇ ਖ਼ਾਲਿਸਤਾਨ ਨਾਲ ਜੁੜੇ ਤਾਰ, ਬੱਬਰ ਖ਼ਾਲਸਾ ਨੇ ਗੈਂਗਸਟਰ ਰਿੰਦਾ ਨਾਲ ਮਿਲ ਕੇ ਕੀਤਾ ਬਲਾਸਟ
ਪੰਜਾਬ ਦੀਆਂ 32 ਜੱਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਥੜ੍ਹੇ ਵਿੱਚ ਚੋਣਾਂ ਵਿੱਚ ਸਾਂਝੇ ਤੌਰ 'ਤੇ ਜਾਣ ਵਿੱਚ ਸਹਿਮਤੀ ਨਹੀ ਬਣੀ ਹੈ। ਉਨ੍ਹਾਂ ਕਿਹਾ ਕਿ ਇਹ ਤੈਅ ਹੋ ਚੁੱਕਾ ਹੈ ਕਿ ਚੋਣਾ ਅੰਦਰ ਜਾਣ ਵਾਲੇ ਵਿਅਕਤੀ ਜਾਂ ਜੱਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਜਾਂ 32 ਜੱਥੇਬੰਦੀਆਂ ਦਾ ਨਾਮ ਨਹੀ ਵਰਤਣਗੀਆਂ। ਅਜਿਹਾ ਕਰਨ 'ਤੇ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਲੁਧਿਆਣਾ ਬੰਬ ਧਮਾਕਾ : ਵਾਰਦਾਤ ਤੋਂ ਪਹਿਲਾਂ ਗਗਨਦੀਪ ਨਾਲ ਗੱਲ ਕਰਨ ਵਾਲੀ ਕਾਂਸਟੇਬਲ ਔਰਤ ਹਿਰਾਸਤ 'ਚ

ਆਗੂਆਂ ਨੇ ਸਪੱਸ਼ਟ ਕੀਤਾ ਕੀ 32 ਜੱਥੇਬੰਦੀਆਂ ਦੇ ਫਰੰਟ ਅੰਦਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਦਰਸ਼ਨਪਾਲ), ਬੀ. ਕੇ. ਯੂ. ਕ੍ਰਾਂਤੀਕਾਰੀ (ਸੁਰਜੀਤ ਫੂਲ), ਬੀ. ਕੇ. ਯੂ. ਸਿੱਧੂਪੁਰ (ਜਗਜੀਤ ਡੱਲੇਵਾਲ), ਅਜ਼ਾਦ ਕਿਸਾਨ ਕਮੇਟੀ ਦੋਆਬਾ (ਹਰਪਾਲ ਸੰਘਾ), ਜੈ ਕਿਸਾਨ ਅੰਦੋਲਨ (ਗੁਰਬਖਸ਼ ਬਰਨਾਲਾ), ਦਸੂਹਾ ਗੰਨਾ ਸੰਘਰਸ਼ ਕਮੇਟੀ (ਸੁਖਪਾਲ ਡੱਫਰ), ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ (ਇੰਦਰਜੀਤ ਕੋਟਬੁੱਢਾ), ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ (ਬਲਦੇਵ ਸਿਰਸਾ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ (ਹਰਦੇਵ ਸੰਧੂ) ਆਦਿ ਜੱਥੇਬੰਦੀਆਂ ਨੇ ਚੋਣਾਂ ਨਾ ਲੜਨ ਬਾਰੇ ਸਪੱਸ਼ਟ ਸਟੈਂਡ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News