ਵੱਡੀ ਖ਼ਬਰ: ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, 23 ਦਸੰਬਰ ਲਈ ਕਰ ''ਤਾ ਵੱਡਾ ਐਲਾਨ
Sunday, Dec 15, 2024 - 04:35 PM (IST)
ਪਟਿਆਲਾ/ਹਰਿਆਣਾ- ਸ਼ੰਭੂ ਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ 2.0 ਦੇ ਹੱਕ ਵਿਚ ਹੁਣ ਸੰਯੁਕਤ ਕਿਸਾਨ ਮੋਰਚਾ ਵੀ ਨਿਤਰ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿਚ 23 ਦਸੰਬਰ ਨੂੰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰਿਆ ਜਲੰਧਰ ਦਾ ਇਹ ਕਲੱਬ, ਨੌਜਵਾਨ ਨੇ 5ਵੀਂ ਮੰਜ਼ਿਲ 'ਤੇ ਚੜ੍ਹ ਕੀਤਾ ਹੈਰਾਨ ਕਰਦਾ ਕਾਰਾ
ਇਥੇ ਦੱਸ ਦੇਈਏ ਕਿ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਚਿੱਠੀ ਲਿਖ ਕੇ ਸੱਦਾ ਗਿਆ ਸੀ, ਜਿਸ ਤੋਂ ਬਾਅਦ ਬੀ. ਕੇ. ਯੂ. ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਕਜੁਟ ਹੋ ਕੇ 23 ਦਸੰਬਰ ਨੂੰ ਦੇਸ਼ ਭਰ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਬਾਅਦ ਅੱਗੇ ਦੀ ਰਣਨੀਤੀ ਉਲੀਕੀ ਜਾਵੇਗੀ। ਬੀ. ਕੇ. ਯੂ. ਉਗਰਾਹਾਂ ਨੇ ਕਿਹਾ ਕਿ ਵੱਡੀ ਲੜਾਈ ਇਕੱਲੇ ਨਹੀਂ ਲੜੀ ਜਾ ਸਕਦੀ।
ਇਹ ਵੀ ਪੜ੍ਹੋ- ਪੰਜਾਬ 'ਚ ਗੋਲਗੱਪੇ ਵੇਚਣ ਵਾਲੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8