ਸ਼ੰਭੂ ਤੇ ਖਨੌਰੀ ਮੋਰਚੇ ਨੂੰ ਨਹੀਂ ਮਿਲੇਗਾ SKM ਦਾ ਸਾਥ! ਜਾਣੋ ਮੀਟਿੰਗ 'ਚ ਕੀ ਹੋਇਆ (ਵੀਡੀਓ)
Tuesday, Dec 24, 2024 - 05:21 PM (IST)
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਕਿਸਾਨਾਂ ਦੀ ਏਕਤਾ ਨੂੰ ਲੈ ਕੇ ਸਾਡੀ ਇਕ ਮੀਟਿੰਗ 21 ਦਸੰਬਰ ਨੂੰ ਹੋ ਚੁੱਕੀ ਹੈ ਅਤੇ ਇਸ ਨੂੰ ਅਸੀਂ ਅੱਗੇ ਵਧਾਉਂਦੇ ਰਹਾਂਗੇ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਅਜੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਦਾ ਫ਼ੈਸਲਾ ਨਹੀਂ ਲਿਆ ਗਿਆ ਹੈ ਅਤੇ ਇਸ ਨੂੰ ਲੈ ਕੇ ਅਗਲੀ ਮੀਟਿੰਗ 'ਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕਦੇ ਵੀ ਹੋ ਸਕਦੀ ਹੈ ਡੱਲੇਵਾਲ ਦੀ ਮੌਤ! ਡਾਕਟਰ ਨੇ ਕੀਤਾ ਵੱਡਾ ਖ਼ੁਲਾਸਾ (ਵੀਡੀਓ)
ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਦਾ ਇਕ ਵਫ਼ਦ ਦੇਸ਼ ਦੇ ਰਾਸ਼ਟਰਪਤੀ ਜਾਂ ਕੇਂਦਰੀ ਖੇਤੀ ਮੰਤਰੀ ਨਾਲ ਜਨਵਰੀ ਦੇ ਪਹਿਲੇ ਹਫ਼ਤੇ ਮੁਲਾਕਾਤ ਕਰੇਗਾ। ਇਸ 'ਚ ਦੂਜੇ ਮੋਰਚੇ ਦੇ ਸਾਥੀ ਵੀ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 23 ਸਾਲਾ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ, ਪੀੜਤਾ ਨੂੰ ਪਿੰਡ ਦੇ ਬਾਹਰ ਸੁੱਟਿਆ
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਕੁੱਝ ਹੋ ਜਾਂਦਾ ਹੈ ਤਾਂ ਹਾਲਾਤ ਵਿਗੜ ਸਕਦੇ ਹਨ ਕਿਉਂਕਿ ਇਸ ਸਮੇਂ ਡੱਲੇਵਾਲ ਦੀ ਸਿਹਤ ਬਹੁਤ ਖ਼ਰਾਬ ਹੈ ਅਤੇ ਸਰਕਾਰ ਨੂੰ ਜਲਦੀ ਹੀ ਕੋਈ ਹੱਲ ਕੱਢਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ 9 ਜਨਵਰੀ ਨੂੰ ਕਿਸਾਨਾਂ ਦਾ ਇਕ ਵੱਡਾ ਇਕੱਠ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8