ਚੰਡੀਗੜ੍ਹ 'ਚ ਸੰਯੁਕਤ ਕਿਸਾਨ ਮੋਰਚਾ ਭਲਕੇ 4 ਘੰਟੇ ਲਈ ਕਰੇਗਾ ਪ੍ਰਦਰਸ਼ਨ, DC ਨਾਲ ਹੋਈ ਮੀਟਿੰਗ

Sunday, Sep 01, 2024 - 10:52 AM (IST)

ਚੰਡੀਗੜ੍ਹ (ਨਵਿੰਦਰ) : ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਡਿਪਟੀ ਕਮਿਸ਼ਨਰ ਚੰਡੀਗੜ੍ਹ ਵਿਨੈ ਪ੍ਰਤਾਪ ਸਿੰਘ, ਐੱਸ. ਐੱਸ. ਪੀ. ਚੰਡੀਗੜ੍ਹ ਕੰਵਰਦੀਪ ਕੌਰ ਨਾਲ ਮੀਟਿੰਗ ਹੋਈ। ਸੰਯੁਕਤ ਕਿਸਾਨ ਮੋਰਚਾ ਨੇ 2 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ’ਚ 4 ਘੰਟੇ ਲਈ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਵੀਰਵਾਰ ਨੂੰ ਡੀ. ਸੀ. ਅਤੇ ਐੱਸ. ਐੱਸ. ਪੀ. ਨਾਲ ਕਿਸਾਨਾਂ ਦੀ ਮੀਟਿੰਗ ਹੋਈ ਸੀ। ਕਿਸਾਨ ਆਗੂ ਲਗਾਤਾਰ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਚੰਡੀਗੜ੍ਹ ’ਚ ਕੋਈ ਥਾਂ ਦਿੱਤੀ ਜਾਵੇ, ਜਿੱਥੇ ਉਹ 2 ਸਤੰਬਰ ਵਾਲੇ ਦਿਨ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਰੋਸ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ : ਪ੍ਰੇਮ ਸਬੰਧਾਂ ਦੇ ਚੱਲਦਿਆਂ ਪ੍ਰੇਮੀ ਤੇ ਪ੍ਰੇਮਿਕਾ ਨੇ ਪੀਤੀ ਜ਼ਹਿਰੀਲੀ ਦਵਾਈ, ਪ੍ਰੇਮਿਕਾ ਦੀ ਮੌਤ

ਮੀਟਿੰਗ ਦੌਰਾਨ ਪ੍ਰਸ਼ਾਸਨ ਨਾਲ ਕਿਸਾਨ ਆਗੂਆਂ ਦੀ ਸਹਿਮਤੀ ਬਣੀ ਹੈ। ਭਲਕੇ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ’ਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਗੇ। ਇਹ ਮੀਟਿੰਗ ਡੀ. ਐੱਸ. ਪੀ. ਦਫ਼ਤਰ ਸੈਕਟਰ-34 ਚੰਡੀਗੜ੍ਹ ’ਚ ਹੋਈ। ਮੀਟਿੰਗ ’ਚ ਆਈ. ਪੀ. ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ, ਐੱਸ. ਐੱਸ. ਪੀ. ਮੋਹਾਲੀ ਦੀਪਕ ਪਾਰਿਕ ਤੋਂ ਇਲਾਵਾ ਚੰਡੀਗੜ੍ਹ ਤੋਂ ਹੋਰ ਪੁਲਸ ਅਧਿਕਾਰੀ ਹਾਜ਼ਰ ਸਨ। ਮੀਟਿੰਗ ’ਚ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ, ਰਾਮਿੰਦਰ ਸਿੰਘ ਪਟਿਆਲਾ, ਹਰਿੰਦਰ ਸਿੰਘ ਲੱਖੋਵਾਲ, ਰਵਨੀਤ ਸਿੰਘ ਬਰਾੜ, ਪਰਮਦੀਪ ਸਿੰਘ ਬੈਦਵਾਣ, ਕਿਰਪਾਲ ਸਿੰਘ ਸਿਆਊ ਹਾਜ਼ਰ ਸਨ।

ਇਹ ਵੀ ਪੜ੍ਹੋ : ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ ਜਾਰੀ, ਸੁਖਬੀਰ ਬਾਦਲ ਤੋਂ ਮੰਗਿਆ ਅਸਤੀਫ਼ਾ
ਇਹ ਹਨ ਕਿਸਾਨੀ ਮੰਗਾਂ
ਹਰ ਘਰ ਤੱਕ ਪੀਣ ਵਾਲਾ ਸਾਫ਼ ਨਹਿਰੀ ਪਾਣੀ ਮੁਹੱਈਆ ਕਰਵਾਏ ਜਾਵੇ
ਪੰਜਾਬ ਸਰਕਾਰ ਪ੍ਰਦੂਸ਼ਤਿ ਹੋ ਰਹੇ ਵਾਤਾਵਰਣ ਪ੍ਰਤੀ ਗੰਭੀਰ ਹੋਵੇ।
ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ
ਸਹਿਕਾਰੀ ਸੰਸਥਾਵਾਂ ਦੀ ਮਜ਼ਬੂਤੀ
ਭਾਰਤ-ਪਾਕਿਸਤਾਨ ਵਪਾਰ ਸੜਕੀ ਲਾਂਘਾ ਖੋਲ੍ਹਣ ਦੀ ਮੰਗ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News