ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ DC ਦਫ਼ਤਰ ਫਿਰੋਜ਼ਪੁਰ ਵਿਖੇ ਮਨਾਇਆ ਵਿਸ਼ਵਾਸਘਾਤ ਦਿਹਾੜਾ
Monday, Jan 31, 2022 - 02:55 PM (IST)
ਫਿਰੋਜ਼ਪੁਰ (ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਡੀ.ਸੀ. ਦਫਤਰ ਫਿਰੋਜ਼ਪੁਰ ਵਿਖੇ ਕੇਂਦਰ ਸਰਕਾਰ ਖ਼ਿਲਾਫ ਵਿਸ਼ਵਾਸਘਾਤ ਦਿਹਾੜਾ ਮਨਾਇਆ ਗਿਆ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀ.ਕੇ.ਯੂ. ਸਿੱਧੂਪੁਰ, ਬੀ.ਕੇ.ਯੂ. ਕ੍ਰਾਂਤੀਕਾਰੀ, ਬੀਕੇਯੂ ਡਕੌਂਦਾ, ਬੀ.ਕੇ.ਯੂ. ਮਾਨਸਾ, ਬੀ.ਕੇ.ਯੂ. ਬਹਿਰਾਮ ਕੇ ਜਥੇਬੰਦੀਆਂ ਦੀ ਅਗਵਾਈ ਵਿਚ ਸੈਂਕੜੇ ਕਿਸਾਨਾਂ ਨੇ ਭਾਗ ਲਿਆ। ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਂ ਇਕ ਮੰਗ ਪੱਤਰ ਸੌਂਪਦਿਆ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਦੱਸਿਆ ਕਿ ਦਿੱਲੀ ਦੀਆਂ ਹੱਦਾਂ ’ਤੇ ਮੋਰਚਾ ਸਮਾਪਤ ਕਰਨ ਵੇਲੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਲਿਖਤੀ ਵਾਅਦਾ ਕੀਤਾ ਗਿਆ ਸੀ ਕਿ ਐਮਐਸਪੀ ਉੱਪਰ ਕਮੇਟੀ ਬਣਾਈ ਜਾਵੇਗੀ। ਇਸਦੇ ਨਾਲ ਹੀ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਕੀਤੇ ਗਏ ਵੱਖ-ਵੱਖ ਸੂਬਿਆਂ ਅੰਦਰ ਸਾਰੇ ਕੇਸ ਵਾਪਸ ਲਏ ਜਾਣਗੇ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਅੰਦੋਲਨ ਦੀ ਸਮਾਪਤੀ ਤੋਂ ਦੋ ਮਹੀਨੇ ਦੇ ਕਰੀਬ ਸਮਾਂ ਬੀਤਣ ਦੇ ਬਾਵਜੂਦ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸਦੇ ਨਾਲ ਹੀ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਦਰੜ ਕੇ ਮਾਰਨ ਵਾਲੇ ਅਜੇ ਮਿਸ਼ਰਾ ਟੈਨੀ ਨੂੰ ਸਿੱਟ ਦੀ ਰਿਪੋਰਟ ਆਉਣ ਦੇ ਬਾਵਜੂਦ ਬਰਖ਼ਾਸਤ ਨਹੀਂ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)
ਉਨ੍ਹਾਂ ਨੇ ਕਿਹਾ ਕਿ ਸਰਕਾਰ ਉਲਟਾ ਮੰਤਰੀ ਨੂੰ ਬਚਾ ਰਹੀ ਹੈ ਅਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰ ਰਹੀ ਹੈ, ਜਿਸਦੇ ਚਲਦਿਆਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਨ ਦੇ ਮੱਦੇਨਜ਼ਰ ਕਿਸਾਨਾਂ ਵੱਲੋਂ ਅੱਜ ਵਿਸ਼ਵਾਸਘਾਤ ਦਿਹਾੜਾ ਪੂਰੇ ਭਾਰਤ ਵਿਚ ਮਨਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ 3 ਫਰਵਰੀ ਤੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਯੂ.ਪੀ. ਉੱਤਰਾਖੰਡ ਮਿਸ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਦਰੜ ਕੇ ਮਾਰਨ ਵਾਲੀ ਭਾਜਪਾ ਸਰਕਾਰ ਨੂੰ ਸਜ਼ਾ ਦਿਵਾਈ ਜਾ ਸਕੇ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਆਦਿ ਨੇ ਸੰਬੋਧਨ ਕੀਤਾ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵੱਡੀ ਵਾਰਦਾਤ: ਬੁਲੇਟ ਸਵਾਰ ਨੌਜਵਾਨਾਂ ਨੇ ਸਕਿਓਰਿਟੀ ਗਾਰਡ ’ਤੇ ਚਲਾਈਆਂ ਤਾਬੜਤੋੜ ਗੋਲੀਆਂ