ਸੰਯੁਕਤ ਕਿਸਾਨ ਮੋਰਚਾ ਨੇ ਸੰਘਰਸ਼ ਦੀ ਰਣਨੀਤੀ ਦਾ ਕੀਤਾ ਐਲਾਨ
Monday, Jul 11, 2022 - 04:56 PM (IST)
ਲੁਧਿਆਣਾ (ਸਲੂਜਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਡਾ. ਦਰਸ਼ਨ ਪਾਲ ਨੇ ਮੋਰਚਾ ਸੰਘਰਸ਼ ਦੀ ਰਣਨੀਤੀ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਕਿਸਾਨੀ ਮੰਗਾਂ ਨੂੰ ਮੰਨਵਾਉਣ ਲਈ 18 ਜੁਲਾਈ ਤੋਂ 30 ਜੁਲਾਈ ਤੱਕ ਸਮੁੱਚੇ ਭਾਰਤ ਵਿਚ ਕਿਸਾਨ ਸੰਮੇਲਨ ਕਰਨ ਤੋਂ ਬਾਅਦ 31 ਜੁਲਾਈ ਨੂੰ ਦੇਸ਼ ਭਰ ’ਚ 4 ਘੰਟਿਆਂ ਲਈ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਬਾਅਦ 7 ਅਗਸਤ ਤੋਂ 14 ਅਗਸਤ ਤੱਕ ‘ਜੈ ਜਵਾਨ ਜੈ ਕਿਸਾਨ’ ਸੰਮੇਲਨ ਕਰਕੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲਖੀਮਪੁਰ ਖੀਰੀ ਵਿਚ 18 ਤੋਂ 20 ਅਗਸਤ ਤੱਕ 75 ਘੰਟਿਆਂ ਦਾ ਸੰਕੇਤਕ ਦੇਸ਼ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਐੱਸ. ਸੀ. ਕਮਿਸ਼ਨ ਦੇ ਦਖ਼ਲ ਨਾਲ ਮਹਿਲਾ ਬੇਲਦਾਰ ਨੂੰ ਰੋਡ ਇੰਸਪੈਕਟਰ ਵਜੋਂ ਮਿਲੀ ਤਰੱਕੀ