ਜਲੰਧਰ 'ਚ SKM ਨੇ ਸੱਦ ਲਈ ਹੰਗਾਮੀ ਮੀਟਿੰਗ, ਲਏ ਜਾ ਸਕਦੇ ਨੇ ਵੱਡੇ ਫ਼ੈਸਲੇ

Wednesday, Feb 14, 2024 - 03:47 PM (IST)

ਜਲੰਧਰ 'ਚ SKM ਨੇ ਸੱਦ ਲਈ ਹੰਗਾਮੀ ਮੀਟਿੰਗ, ਲਏ ਜਾ ਸਕਦੇ ਨੇ ਵੱਡੇ ਫ਼ੈਸਲੇ

ਜਲੰਧਰ (ਵੈੱਬ ਡੈਸਕ)- ਕਿਸਾਨਾਂ ਦੇ 'ਦਿੱਲੀ ਚੱਲੋ' ਅੰਦੋਲਨ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਚ ਕੀਤੀ ਜਾ ਰਹੀ ਹੈ, ਜਿਸ ਵਿਚ ਰੁਲਦੂ ਸਿੰਘ ਮਾਨਸਾ, ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਵੱਡੇ ਕਿਸਾਨੀ ਆਗੂ ਸ਼ਾਮਲ ਹੋਏ ਹਨ। ਮੀਟਿੰਗ ਦੌਰਾਨ ਵੱਡੇ ਫ਼ੈਸਲੇ ਲਏ ਜਾਣਗੇ। 

ਬੇਸਿੱਟਾ ਰਹਿ ਚੁੱਕੀ ਹੈ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ 
ਜ਼ਿਕਰਯੋਗ ਹੈ ਕਿ ਕੇਂਦਰੀ ਕੈਬਨਿਟ ਵਜ਼ੀਰਾਂ ਦੀ ਟੀਮ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਸੋਮਵਾਰ ਨੂੰ ਦੂਜੇ ਗੇੜ ਦੀ ਕਰੀਬ ਸਾਢੇ ਪੰਜ ਘੰਟੇ ਚੱਲੀ ਮੀਟਿੰਗ ’ਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ ਸੀ। ਦੂਜੇ ਗੇੜ ਦੀ ਮੀਟਿੰਗ ਵਿਚ ਮਾਹੌਲ ਤਲਖ਼ਮਈ ਰਿਹਾ ਅਤੇ ਆਖਰ ਗੱਲ ਟੁੱਟ ਗਈ। ਕੇਂਦਰੀ ਨੇਤਾਵਾਂ ਵੱਲੋਂ ਕੋਈ ਹੁੰਗਾਰਾ ਨਾ ਭਰੇ ਜਾਣ ਤੋਂ ਰੋਹ ਵਿਚ ਆਏ ਕਿਸਾਨ ਨੇਤਾਵਾਂ ਨੇ ਕਰੀਬ 11.35 ਵਜੇ ਮੀਟਿੰਗ ’ਚੋਂ ਬਾਹਰ ਆ ਕੇ ਐਲਾਨ ਕੀਤਾ ਕਿ ਉਹ ਮੰਗਲਵਾਰ ‘ਦਿੱਲੀ ਕੂਚ’ ਕਰਨਗੇ। ਇਸ ਦੇ ਬਾਅਦ ਬੀਤੇ ਦਿਨ ਕਿਸਾਨਾਂ ਨੇ ਸਵੇਰੇ ਦਿੱਲੀ ਵੱਲ ਕੂਚ ਕਰ ਦਿੱਤਾ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੇ ਚੱਲਦੇ ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਮੁਲਤਵੀ, ਸੱਦੀ ਕੋਰ ਕਮੇਟੀ ਦੀ ਮੀਟਿੰਗ
ਸੂਤਰਾਂ ਅਨੁਸਾਰ ਕੇਂਦਰੀ ਵਜ਼ੀਰਾਂ ਨੇ ਅਖੀਰ ਵਿਚ ਕਿਸਾਨਾਂ ਨੂੰ ਇਹ ਪੇਸ਼ਕਸ਼ ਵੀ ਕੀਤੀ ਸੀ ਕਿ ਉਹ ਕੇਂਦਰੀ ਖੇਤੀ ਮੰਤਰੀ ਦੀ ਅਗਵਾਈ ਹੇਠ ਇਨ੍ਹਾਂ ਮੰਗਾਂ ਨੂੰ ਵਿਚਾਰਨ ਲਈ ਇਕ ਕਮੇਟੀ ਦਾ ਗਠਨ ਕਰਨਗੇ, ਜਿਨ੍ਹਾਂ ਵਿਚ ਸੂਬਿਆਂ ਦੇ ਖੇਤੀ ਮੰਤਰੀਆਂ ਤੋਂ ਇਲਾਵਾ ਕਿਸਾਨ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ ਪਰ ਕਿਸਾਨ ਆਗੂਆਂ ਨੇ ਇਹ ਪੇਸ਼ਕਸ਼ ਸਿਰੇ ਤੋਂ ਨਕਾਰ ਦਿੱਤੀ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਮੀਟਿੰਗ ਮਗਰੋਂ ਕਿਹਾ ਸੀ ਕਿ ਕਿਸਾਨ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ ਸਨ ਅਤੇ ਗੱਲਬਾਤ ਦੇ ਜ਼ਰੀਏ ਮਾਮਲਾ ਸਿਰੇ ਲਾਉਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਅਹਿਮ ਮੰਗਾਂ ਮੰਨਣ ਦੇ ਰੌਂਅ ਵਿਚ ਨਹੀਂ ਹੈ। ਸਰਕਾਰ ਦੇ ਮਨ ਵਿਚ ਖੋਟ ਹੈ ਅਤੇ ਸਰਕਾਰ ਸਮਾਂ ਲੰਘਾਉਣਾ ਚਾਹੁੰਦੀ ਹੈ। 

ਇਹ ਵੀ ਪੜ੍ਹੋ: ਦਿੱਲੀ ਦੀਆਂ ਬਰੂਹਾਂ 'ਤੇ ਮੁੜ ਡਟੇ ਕਿਸਾਨ, ਭਾਜਪਾ ਦੇ ਸਿੱਖ ਆਗੂ ਤਾਲਮੇਲ ਕਾਇਮ ਕਰਨ 'ਚ ਰਹੇ ਨਾਕਾਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News