SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ ਐਲਾਨ
Monday, Mar 03, 2025 - 07:18 PM (IST)

ਚੰਡੀਗੜ੍ਹ (ਵੈੱਬ ਡੈਸਕ)- ਸੰਯੁਕਤ ਕਿਸਾਨ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਭਵਨ ਵਿਚ ਹੋ ਰਹੀ ਮੀਟਿੰਗ ਹੁਣ ਖ਼ਤਮ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਅਤੇ ਐੱਸ. ਕੇ. ਐੱਮ. ਦੇ ਆਗੂਆਂ ਵਿਚਾਲੇ ਕਰੀਬ 2 ਘੰਟੇ ਮੀਟਿੰਗ ਚੱਲੀ ਪਰ ਮੀਟਿੰਗ ਦੌਰਾਨ ਕੋਈ ਵੀ ਸਹਿਮਤੀ ਨਹੀਂ ਬਣ ਸਕੀ। ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ 5 ਮਾਰਚ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ 5 ਮਾਰਚ ਨੂੰ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਇਆ ਜਾਵੇਗਾ। ਇਥੇ ਦੱਸਣਯੋਗ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ 5 ਮਾਰਚ ਨੂੰ ਚੰਡੀਗੜ੍ਹ 'ਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਮੀਟਿੰਗ ਸੱਦੀ ਸੀ। ਮੀਟਿੰਗ ਦੌਰਾਨ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਧਾਲੀਵਾਲ, ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਕਈ ਮੰਗਾਂ 'ਤੇ ਚਰਚਾ ਕੀਤੀ ਗਈ ਹੈ।
ਉਥੇ ਹੀ ਜੁਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ 5 ਮਾਰਚ ਦਾ ਜੋ ਪ੍ਰੋਗਰਾਮ ਉਲੀਕਿਆ ਹੋਇਆ ਹੈ, ਉਹ ਅਸੀਂ ਕਰਾਂਗੇ ਅਤੇ 5 ਮਾਰਚ ਨੂੰ ਅਸੀਂ ਧਰਨਾ ਦੇਵਾਂਗੇ। ਸਿਰਫ਼ ਇਕ ਝੋਨੇ ਦੀ ਲਵਾਈ 'ਤੇ ਵੀ ਸਹਿਮਤੀ ਬਣੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੀਡੀਆ ਸਾਹਮਣੇ ਦੱਸਿਆ ਕਿ ਮੁੱਖ ਮੰਤਰੀ ਨੂੰ ਕਿਸੇ ਗੱਲ ਉੱਤੇ ਗ਼ੁੱਸਾ ਆ ਗਿਆ ਅਤੇ ਧਰਨੇ ਦੀ ਗੱਲ 'ਤੇ ਕਿਹਾ ਕਿ ਜੋ ਕਰਨਾ ਕਰ ਲਵੋ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ ਵੱਡਾ ਪੁਲ
ਉਥੇ ਹੀ ਉਨ੍ਹਾਂ ਕਿਹਾ ਕਿ ਜਿਹੜੀ ਮੰਗਾਂ 'ਤੇ ਸਹਿਮਤੀ ਬਣੀ ਸੀ, ਉਹ ਵੀ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਹੀ ਛੱਡ ਕੇ ਚਲੇ ਗਏ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਕਿਸਾਨ ਆਗੂਆਂ ਨੂੰ ਕਿਹਾ ਕਿ ਗਿਆ ਤੁਸੀਂ ਧਰਨੇ, ਮੋਰਚੇ ਨਹੀਂ ਲਗਾਉਣੇ ਹਨ, ਇਸ ਤੋਂ ਬਾਅਦ ਕਿਸਾਨਾਂ ਨਾਲ ਕਿਸੇ ਗੱਲ 'ਤੇ ਬਹਿਸ ਹੋ ਗਈ ਅਤੇ ਜਿਸ ਕਰਕੇ ਮੀਟਿੰਗ ਦੌਰਾਨ ਸਰਕਾਰ ਨਾਲ ਕੋਈ ਸਹਿਮਤੀ ਨਹੀਂ ਬਣ ਸਕੀ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੀਟਿੰਗ ਵਿੱਚ ਸਿਰਫ਼ ਅੱਧੇ ਮੈਮੋਰੰਡਮ ‘ਤੇ ਹੀ ਚਰਚਾ ਹੋਈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਨਫੈਕਸ਼ਨ ਹੈ ਅਤੇ ਉਨ੍ਹਾਂ ਦੀ ਡਾਕਟਰ ਨਾਲ ਮੁਲਾਕਾਤ ਹੈ। ਇਸ ਕਾਰਨ ਉਨ੍ਹਾਂ ਨੂੰ ਜਾਣਾ ਪਵੇਗਾ। ਇਸ ਤੋਂ ਬਾਅਦ ਉਨ੍ਹਾਂ ਨੇ ਕਿਸਾਨਾਂ ਨੂੰ ਪੁੱਛਿਆ ਕਿ ਉਹ 5 ਤਰੀਕ ਨੂੰ ਕੀ ਕਰਨ ਜਾ ਰਹੇ ਹਨ। ਜਦੋਂ ਕਿਸਾਨਾਂ ਨੇ ਕਿਹਾ ਕਿ ਉਹ ਵਿਰੋਧ ਪ੍ਰਦਰਸ਼ਨ ਕਰਨਗੇ, ਤਾਂ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਲਈ ਉਨ੍ਹਾਂ ਨੇ ਕਿਹਾ ਕਿ ਉਹ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਫਿਰ ਉਹ ਉੱਠੇ ਅਤੇ ਮੀਟਿੰਗ ਛੱਡ ਕੇ ਚਲੇ ਗਏ। ਰਾਜੇਵਾਲ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਇਹ ਕਹਿਣਾ ਮੁਸ਼ਕਿਲ ਹੈ ਕਿ ਕਿਸੇ ਮੁੱਦੇ ‘ਤੇ ਸਹਿਮਤੀ ਬਣੀ ਸੀ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਮੰਨ ਲਈਆਂ ਜਾਂਦੀਆਂ ਹਨ ਤਾਂ ਉਹ ਕੋਈ ਵਿਰੋਧ ਪ੍ਰਦਰਸ਼ਨ ਨਹੀਂ ਕਰਨਗੇ।
ਕਿਸਾਨਾਂ ਨਾਲ ਮੀਟਿੰਗ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
ਮੀਟਿੰਗ ਮਗਰੋਂ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪਾਈ ਅਤੇ ਲਿਖਿਆ ਹੈ ਕਿ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ, ਮੈਂ ਕਿਸਾਨ ਸੰਗਠਨਾਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਸੜਕਾਂ, ਰੇਲਵੇ ਨੂੰ ਰੋਕਣਾ ਜਾਂ ਪੰਜਾਬ ਨੂੰ ਬੰਦ ਕਰਨਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਇਨ੍ਹਾਂ ਕਾਰਨ ਜ਼ਿਆਦਾਤਰ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸਦਾ ਸਮਾਜ ਦੇ ਹੋਰ ਵਰਗਾਂ ਦੇ ਕੰਮਕਾਜ ਅਤੇ ਕਾਰੋਬਾਰ ‘ਤੇ ਵੀ ਬਹੁਤ ਵੱਡਾ ਪ੍ਰਭਾਵ ਪੈਂਦਾ ਹੈ, ਸਾਨੂੰ ਇਸ ਨੂੰ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e