SKM ਨੇ ਖੋਲ੍ਹਿਆ ਮੋਰਚਾ, 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ

Monday, Jul 06, 2026 - 05:47 PM (IST)

SKM ਨੇ ਖੋਲ੍ਹਿਆ ਮੋਰਚਾ, 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ

ਜਲੰਧਰ (ਸੋਨੂੰ)- ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਉਹ ਭਾਰਤ-ਅਮਰੀਕਾ ਸਮਝੌਤੇ ਅਤੇ ਪੰਜਾਬ 'ਚ ਲੈਂਡ ਪੁਲਿੰਗ ਨੂੰ ਲੈ ਕੇ ਦੋਵਾਂ ਸਰਕਾਰਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਿਰੋਧ ਪ੍ਰਦਰਸ਼ਨ ਦਾ ਸੱਦਾ ਕੌਮੀ ਇਨਸਾਫ਼ ਮੋਰਚਾ ਵੱਲੋਂ 13 ਜੁਲਾਈ ਨੂੰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਐੱਸ. ਕੇ. ਐੱਮ. (ਸੰਯੁਕਤ ਕਿਸਾਨ ਮੋਰਚਾ) ਦੇ ਗੈਰ ਸਿਆਸੀ ਜਥੇਬੰਦੀਆਂ ਨੇ ਹਾਲ ਹੀ 'ਚ ਸਰਹਿੰਦ 'ਚ ਰੇਲਵੇ ਟ੍ਰੈਕ ਨੂੰ ਤਿੰਨ ਘੰਟਿਆਂ ਲਈ ਜਾਮ ਕੀਤਾ ਗਿਆ ਸੀ। ਉਥੇ ਹੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਬਰਨਾਲਾ ਘਰ ਦੇ ਬਾਹਰ ਐੱਸ. ਕੇ. ਐੱਮ. ਗੈਰ ਸਿਆਸੀ ਜਥੇਬੰਦੀਆਂ ਪ੍ਰਦਰਸ਼ਨ ਕਰਨਗੀਆਂ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨਾਂ ਦੇ ਬਕਾਏ ਜਲਦੀ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਏ ਜਾਣ।

ਕਿਸਾਨ ਆਗੂ ਵਚਿੱਤਰ ਸਿੰਘ ਕੋਟਲਾ ਨੇ ਕਿਹਾ ਕਿ ਐੱਸ. ਕੇ. ਐੱਮ. ਗੈਰ ਸਿਆਸੀ ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਹ ਵਿਰੋਧ ਭਾਰਤ ਦੀ ਅਮਰੀਕਾ ਨਾਲ ਹੋਏ ਸਮਝੌਤੇ ਨੂੰ ਲੈ ਕੇ ਕੀਤਾ ਜਾ ਰਿਹਾ ਹੈ, ਜਿਸ ਦਾ ਪਿੰਡਾਂ ਵਿੱਚ ਸਖ਼ਤ ਵਿਰੋਧ ਹੋ ਰਿਹਾ ਹੈ। ਵਚਿੱਤਰ ਸਿੰਘ ਨੇ ਕਿਹਾ ਕਿ ਮਿਲਾਵਟੀ ਦੁੱਧ, ਦਹੀਂ ਅਤੇ ਪਨੀਰ ਵੱਡੇ ਪੱਧਰ 'ਤੇ ਵੇਚੇ ਜਾ ਰਹੇ ਹਨ, ਜਿਸ ਨਾਲ ਕੈਂਸਰ ਹੋ ਰਿਹਾ ਹੈ। ਕੇਂਦਰ ਸਰਕਾਰ ਨੂੰ ਇਸ ਮੁੱਦੇ 'ਤੇ ਧਿਆਨ ਦੇਣ ਦੀ ਲੋੜ ਹੈ।

ਇਹ ਵੀ ਪੜ੍ਹੋ: Punjab:ਕੁੱਤਿਆਂ ਨੇ ਜਵਾਕੜੀ ਨੂੰ ਨੋਚ-ਨੋਚ ਮਾਰਿਆ, ਤੜਫ਼-ਤੜਫ਼ ਨਿਕਲੀ ਜਾਨ

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸਵਾਮੀਨਾਥਨ ਰਿਪੋਰਟ ਤਹਿਤ ਹੋਰ ਮੰਗਾਂ ਨੂੰ ਵੀ ਹੱਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਣਾ ਚਾਹੀਦਾ ਹੈ। ਗੁਰਸੇਵਕ ਸਿੰਘ ਧਾਲੀਵਾਲ ਨੇ ਕਿਹਾ ਕਿ ਲੈਂਡ ਪੁਲਿੰਗ ਕੇਸ ਹਾਲ ਹੀ 'ਚ ਵਾਪਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 17 ਜੁਲਾਈ ਨੂੰ ਤਰਨਤਾਰਨ 'ਚ ਇਕ ਕਿਸਾਨ ਸੰਮੇਲਨ ਦਾ ਆਯੋਜਨ ਕੀਤਾ ਗਿਆ ਹੈ, ਜਿੱਥੇ ਸਾਰੇ ਕਿਸਾਨ ਜਥੇਬੰਦੀਆਂ ਸ਼ਾਮਲ ਹੋਣਗੀਆਂ। ਇਸ ਮੀਟਿੰਗ ਦੌਰਾਨ ਭਾਰਤ-ਅਮਰੀਕਾ ਸੌਦੇ ਦਾ ਮੁੱਦਾ ਚੁੱਕਿਆ ਜਾਵੇਗਾ। ਉਨ੍ਹਾਂ ਦੀਆਂ ਮੰਗਾਂ ਸਬੰਧੀ ਮਹੱਤਵਪੂਰਨ ਫ਼ੈਸਲੇ ਲਏ ਜਾਣਗੇ ਅਤੇ ਜਲਦੀ ਹੀ ਵੱਡੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ: ਗੈਂਗਸਟਰ ਮਨਪ੍ਰੀਤ ਮੰਨਾ ਦੀ ਵਾਇਰਲ ਵੀਡੀਓ ਮਾਮਲੇ 'ਚ ਐਡੀਸ਼ਨਲ ਸੁਪਰਡੈਂਟ ਤੇ ਵਾਰਡਨ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News