ਕਿਸਾਨਾਂ ਦਾ ਪੰਜਾਬ ’ਚ ‘ਰੇਲ ਰੋਕੋ ਅੰਦੋਲਨ’, ਰੇਲਵੇ ਟਰੈਕ ਜਾਮ ਕਰਕੇ ਕੱਢੀ ਕੇਂਦਰ ਸਰਕਾਰ ਖ਼ਿਲਾਫ਼ ਭੜਾਸ

07/31/2022 3:43:52 PM

ਜਲੰਧਰ (ਵੈੱਬ ਡੈਸਕ, ਸੋਨੂੰ, ਸੂਰੀ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਗਈ ਰੇਲ ਰੋਕੋ ਅੰਦੋਲਨ ਦੀ ਕਾਲ ’ਤੇ ਕਿਸਾਨਾਂ ਨੇ ਅੱਜ ਇਕ ਵਾਰ ਫਿਰ ਤੋਂ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ। ਦੇਸ਼ ਭਰ ’ਚ ਹੋਈ ਰੇਲ ਰੋਕੋ ਅੰਦੋਲਨ ਦਾ ਅਸਰ ਪੰਜਾਬ ’ਚ ਵੀ ਵੇਖਣ ਨੂੰ ਮਿਲਿਆ। ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਅੱਜ ਜਲੰਧਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਕਿਸਾਨ ਜਥੇਬੰਦੀਆਂ ਨੇ ਰੇਲ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਰੇਲ ਆਵਾਜਾਈ ਨੂੰ ਕਰੀਬ 4 ਘੰਟਿਆਂ ਤੱਕ ਬੰਦ ਰੱਖਿਆ ਗਿਆ। ਜਲੰਧਰ ਵਿਖੇ ਕਿਸਾਨਾਂ ਨੇ ਕੈਂਟ ਰੇਲਵੇ ਸਟੇਸ਼ਨ ਦੀਆਂ ਲਾਈਨਾਂ ’ਤੇ ਬੈਠ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਜਲੰਧਰ ਤੋਂ ਜੰਮੂ-ਕੱਟੜਾ ਰੇਲਵੇ ਟਰੈਕ ਬੰਦ ਕਰਕੇ ਕਿਸਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ 

ਇਹ ਵੀ ਪੜ੍ਹੋ: ਨਸ਼ੇ ’ਚ ਡੁੱਬ ਰਿਹਾ ਪੰਜਾਬ ਦਾ ਭਵਿੱਖ: ਹੈਰਾਨੀਜਨਕ ਅੰਕੜੇ ਆਏ ਸਾਹਮਣੇ

PunjabKesari

ਉਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਦਿੱਲੀ ’ਚ ਆਪਣਾ ਅੰਦੋਲਨ ਖ਼ਤਮ ਕੀਤਾ ਸੀ ਤਾਂ ਕੇਂਦਰ ਸਰਕਾਰ ਦੇ ਸਾਹਮਣੇ ਕੁਝ ਸ਼ਰਤਾਂ ਰੱਖੀਆਂ ਸਨ। ਕੇਂਦਰ ਸਰਕਾਰ ਨੇ ਉਸ ਸਮੇਂ ਅੰਦੋਲਨ ਨੂੰ ਖ਼ਤਮ ਕਰਵਾਉਣ ਲਈ ਸ਼ਰਤਾਂ ਮੰਨੀਆਂ ਵੀ ਸਨ ਪਰ ੰਮੋਦੀ ਸਰਕਾਰ ਹੁਣ ਵਾਅਦਾਖ਼ਿਲਾਫ਼ੀ ’ਤੇ ਉਤਰ ਆਈ ਹੈ। ਕੇਂਦਰ ਸਰਕਾਰ ਨੇ ਜਿਹੜੀਆਂ ਸ਼ਰਤਾਂ ’ਤੇ ਸਮਝੌਤਾ ਕੀਤਾ ਸੀ, ਹੁਣ ਉਨ੍ਹਾਂ ਤੋਂ ਪਿੱਛੇ ਹਟ ਰਹੀ ਹੈ। 

PunjabKesari

ਕਿਸਾਨਾਂ ਨੂੰ ਸਭ ਤੋਂ ਵੱਧ ਦੁੱਖ਼ ਐੱਮ .ਐੱਸ. ਪੀ. ਲਈ ਬਣਾਈ ਗਈ ਕਮੇਟੀ ’ਚ ਪੰਜਾਬ ਤੋਂ ਕੋਈ ਵੀ ਨੁਮਾਇੰਦਾ ਨਾ ਲੈਣ ’ਤੇ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇੰਨਾ ਵੱਡਾ ਕਿਸਾਨੀ ਸੂਬਾ ਅਤੇ ਉਸ ’ਚੋਂ ਇਕ ਵੀ ਨੁਮਾਇੰਦਾ ਨੂੰ ਨਾ ਲੈਣਾ ਕੇਂਦਰ ਸਰਕਾਰ ਦੀ ਨੀਅਤ ਅਤੇ ਨੀਤੀ ’ਤੇ ਸਵਾਲ ਖੜ੍ਹੇ ਕਰਦਾ ਹੈ। ਕਿਸਾਨਾਂ ਨੂੰ ਦੂਜਾ ਦੁੱਖ਼ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਗੱਡੀ ਹੇਠਾਂ ਆ ਕੇ ਮਾਰੇ ਗਏ ਕਿਸਾਨਾਂ ਨੂੰ ਨਿਆਂ ਨਾ ਮਿਲਣ ਦਾ ਹੈ।

ਇਹ ਵੀ ਪੜ੍ਹੋ: ਡੀ. ਜੀ. ਪੀ. ਗੌਰਵ ਯਾਦਵ ਦਾ ਵੱਡਾ ਬਿਆਨ, ਗੈਂਗਸਟਰਾਂ ਦਾ ਛੇਤੀ ਹੀ ਪੰਜਾਬ 'ਚੋਂ ਹੋਵੇਗਾ ਸਫ਼ਾਇਆ

PunjabKesari

ਕਿਸਾਨਾਂ ਦਾ ਕਹਿਣਾ ਹੈ ਕਿ ਕਾਤਲ ਸਰਕਾਰ ਦੀ ਸ਼ਰਣ ’ਚ ਖੁੱਲ੍ਹਆਮ ਘੁੰਮ ਰਹੇ ਹਨ। ਕਾਤਲਾਂ ਨੂੰ ਕੇਂਦਰ ਅਤੇ ਸੂਬਾ ਦੋਵੇਂ ਸਰਕਾਰਾਂ ਦੀ ਪੂਰੀ ਸ਼ਹਿ ਮਿਲੀ ਹੋਈ ਹੈ। ਅਜੇ ਤੱਕ ਕਾਤਲ ਦੇ ਪਿਤਾ ਨੂੰ ਮੰਤਰੀ ਦੇ ਅਹੁਦੇ ਤੋਂ ਨਹੀਂ ਹਟਾਇਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕਤਲ ਨੂੰ 9 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਅਜੇ ਤੱਕ ਸਰਕਾਰ ਉਨ੍ਹਾਂ ਨੂੰ ਨਿਆਂ ਨਹੀਂ ਦਿਵਾ ਸਕੀ ਹੈ। ਅੱਜ ਕੀਤੇ ਗਏ ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨਾਂ ਵੱਲੋਂ ਵੱਖ-ਵੱਖ ਟਰੈਕਾਂ ’ਤੇ ਰੇਲਾਂ ਨੂੰ ਵੀ ਰੋਕਿਆ ਗਿਆ। ਇਸ ਦੌਰਾਨ ਰੇਲ ਆਵਾਜਾਈ ਬੰਦ ਹੋਣ ਕਰਕੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ। 

ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਦਾ ਵੱਡਾ ਖ਼ੁਲਾਸਾ, ਪੁਲਸ ਦੇ ਵੱਡੇ ਅਫ਼ਸਰਾਂ ਨੇ ਵੀ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਨਾਜਾਇਜ਼ ਕਬਜ਼ੇ


PunjabKesari

ਇਹ ਵੀ ਪੜ੍ਹੋ:  ਗੋਰਾਇਆ ਦੇ ਨੌਜਵਾਨ ਦੀ ਆਬੂਧਾਬੀ ’ਚ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News