ਸੰਯੁਕਤ ਕਿਸਾਨ ਮੋਰਚੇ ਤੋਂ ਵੱਡੀ ਖ਼ਬਰ : ਰਜਿੰਦਰ ਦੀਪ ਸਿੰਘ ਵਾਲਾ ਹਫ਼ਤੇ ਲਈ ਸਸਪੈਂਡ

Thursday, Jun 03, 2021 - 09:12 PM (IST)

ਸੰਯੁਕਤ ਕਿਸਾਨ ਮੋਰਚੇ ਤੋਂ ਵੱਡੀ ਖ਼ਬਰ : ਰਜਿੰਦਰ ਦੀਪ ਸਿੰਘ ਵਾਲਾ ਹਫ਼ਤੇ ਲਈ ਸਸਪੈਂਡ

ਨਵੀਂ ਦਿੱਲੀ (ਬਿਊਰੋ) : ਕਿਸਾਨ ਅੰਦੋਲਨ 'ਚੋਂ ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਇਹ ਆ ਰਹੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਕਾਮਰੇਡ ਆਗੂ ਰਜਿੰਦਰ ਦੀਪ ਸਿੰਘ ਵਾਲਾ ਨੂੰ ਹਫ਼ਤੇ ਲਈ ਸਸਪੈਂਡ ਕਰ ਦਿੱਤਾ ਹੈ।ਮੰਨਿਆ ਦਾ ਰਿਹਾ ਹੈ ਕਿ ਰਜਿੰਦਰ ਦੀਪ ਸਿੰਘ ਵਾਲਾ ਪਿਛਲੇ ਦੋ ਦਿਨਾਂ ਤੋਂ ਮੁਅੱਤਲ ਨੇ ਜਿਸ ਗੱਲ ਦਾ ਜ਼ਿਕਰ ਕਿਸਾਨ ਆਗੂਆਂ ਨੇ ਕਿਸੇ ਨਾਲ ਨਹੀਂ ਕੀਤਾ।

ਇਹ ਵੀ ਪੜ੍ਹੋ :ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਕੀ ਹੋਵੇਗਾ ਅੰਦੋਲਨ ਦਾ ਭਵਿੱਖ

ਸੂਤਰਾਂ ਦੀ ਮੰਨੀਏ ਤਾਂ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਮੁੜ ਬੈਠਕ ਲਈ ਪੱਤਰ ਲਿਖਿਆ ਗਿਆ ਸੀ ਜਿਸ ਗੱਲ ਨਾਲ ਸਮੁੱਚੀਆਂ ਜਥੇਬੰਦੀਆਂ ਸਹਿਮਤ ਨਹੀਂ ਸਨ। ਕੁਝ ਕਿਸਾਨ ਜਥੇਬੰਦੀਆਂ ਨੂੰ ਲੱਗਦਾ ਸੀ ਕਿ ਪੱਤਰ ਲਿਖਣ ਨਾਲ ਅੰਦੋਲਨਕਾਰੀਆਂ ਦੀ ਅਹਿਮਤੀਅਤ ਨੂੰ ਸੱਟ ਲੱਗੇਗੀ ਜਿਸ ਕਾਰਨ ਉਹ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣ ਦੇ ਹੱਕ ਵਿੱਚ ਨਹੀਂ ਸਨ ਇਸਦੇ ਬਾਵਜੂਦ ਪੱਤਰ ਲਿਖਿਆ ਗਿਆ।ਇਸ ਮਗਰੋਂ ਇਹ ਫ਼ੈਸਲਾ ਹੋਇਆ ਕਿ ਕੋਈ ਵੀ ਕਿਸਾਨ ਆਗੂ ਇਸ ਗੱਲ ਦੀ ਜਾਣਕਾਰੀ ਮੋਰਚੇ ਦੀ ਕਮੇਟੀ ਤੋਂ ਬਾਹਰ ਨਸ਼ਰ ਨਹੀਂ ਕਰੇਗਾ ਕਿ ਕੁਝ ਆਗੂਆਂ ਦੀ ਅਸਹਿਮਤੀ ਦੇ ਬਾਵਜੂਦ ਪੱਤਰ ਲਿਖਿਆ ਗਿਆ ਪਰ ਕੁਝ ਦਿਨ ਪਹਿਲਾਂ ਰਾਜਿੰਦਰ ਦੀਪ ਸਿੰਘ ਵਾਲਾ ਨੇ ਇਸ ਦਾ ਜ਼ਿਕਰ ਇਕ ਮੀਡੀਆ ਚੈਨਲ ਨਾਲ ਕਰ ਦਿੱਤਾ। ਜਿਸ ਕਾਰਨ ਸੰਯੁਕਤ ਕਿਸਾਨ ਮੋਰਚੇ ਨੇ ਉਸ ਨੂੰ ਅਨੁਸ਼ਾਸਨਹੀਣਤਾ ਕਾਰਨ ਇਕ ਹਫ਼ਤੇ ਲਈ ਸਸਪੈਂਡ  ਕਰ ਦਿੱਤਾ।

ਇਹ ਵੀ ਪੜ੍ਹੋ :ਬੰਗਾਲ ਚੋਣਾਂ 'ਚ ਮਿਲੀ ਹਾਰ ਮਗਰੋਂ ਭਾਜਪਾ ਦੀ ਤਿੱਕੜੀ ਬਦਲੇਗੀ ਆਪਣਾ 'ਪੱਥਰ 'ਤੇ ਲੀਕ' ਵਾਲਾ ਅਕਸ!

ਕੀ ਕਹਿਣਾ ਹੈ  ਕਿਸਾਨ ਆਗੂਆਂ ਦਾ
ਇਸ ਕਾਰਵਾਈ ਬਾਰੇ ਜਦੋਂ ਰਾਜਿੰਦਰ ਦੀਪ ਸਿੰਘ ਵਾਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਤਕਰੀਬਨ ਇਕ ਹਫ਼ਤੇ ਤੋਂ ਪੰਜਾਬ ਆਏ ਹੋਏ ਹਨ ਅਤੇ ਲੋਕਾਂ ਨੂੰ ਅੰਦੋਲਨ 'ਚ ਜਾਣ ਲਈ ਪ੍ਰੇਰਿਤ ਕਰਨ ਲਈ ਪਿੰਡ-ਪਿੰਡ ਜਾ ਕੇ ਬੈਠਕਾਂ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਫ਼ੈਸਲੇ  ਸਬੰਧੀ ਉਨ੍ਹਾਂ ਨੂੰ ਵੀ ਸੋਸ਼ਲ ਮੀਡੀਆਂ ਰਾਹੀਂ ਹੀ ਪਤਾ ਲੱਗਾ ਹੈ ਪਰ ਵਿਅਕਤੀਗਤ ਤੌਰ 'ਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ।ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਮਸਲੇ ਬਾਰੇ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ।ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਕੀ ਰਾਜਿੰਦਰ ਦੀਪ ਸਿੰਘ ਵਾਲਾ ਨੂੰ ਮੁਅੱਤਲ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ 'ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ।ਇਸ ਗੱਲ ਤੋਂ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਰਾਜਿੰਦਰ ਦੀਪ ਸਿੰਘ ਵਾਲਾ ਖ਼ਿਲਾਫ਼ ਹੋਈ ਕਾਰਵਾਈ 'ਤੇ ਕਿਸਾਨ ਆਗੂਆਂ ਨੇ ਪੂਰੀ ਤਰ੍ਹਾਂ ਚੁੱਪ ਧਾਰਨ ਦੀ ਸਹਿਮਤੀ ਬਣਾ ਰੱਖੀ ਹੈ।

ਨੋਟ : ਸੰਯੁਕਤ ਕਿਸਾਨ ਮੋਰਚੇ ਦੇ ਇਸ ਫ਼ੈਸਲੇ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News