ਸੰਯੁਕਤ ਸਮਾਜ ਮੋਰਚਾ ਵੱਲੋਂ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ

01/12/2022 6:27:27 PM

ਜਲੰਧਰ/ਲੁਧਿਆਣਾ (ਵੈੱਬ ਡੈਸਕ)- ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਸੰਯੁਕਤ ਸਮਾਜ ਮੋਰਚਾ ਵੱਲੋਂ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸਮਰਾਲਾ ਤੋਂ ਬਲਬੀਰ ਸਿੰਘ ਰਾਜੇਵਾਲ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਇਸ ਦੇ ਇਲਾਵਾ ਰਵਨੀਤ ਬਰਾੜ ਮੋਹਾਲੀ ਤੋਂ, ਪ੍ਰੇਮ ਸਿੰਘ ਭੰਗੂ ਘਨੌਰ ਤੋਂ, ਹਰਜਿੰਦਰ ਸਿੰਘ ਟਾਂਡਾ ਖਡੂਰ ਸਾਹਿਬ ਤੋਂ, ਡਾਕਟਰ ਸੁਖਮਨਦੀਪ ਸਿੰਘ ਤਰਨਤਾਰਨ, ਅਜੇ ਕੁਮਾਰ ਫਿਲੌਰ, ਬਲਰਾਜ ਸਿੰਘ ਠਾਕੁਰ ਕਾਦੀਆਂ ਤੋਂ, ਰਾਜੇਸ਼ ਕੁਮਾਰ ਕਰਤਾਰਪੁਰ ਤੋਂ, ਰਮਨਦੀਪ ਸਿੰਘ ਜੈਤੋਂ ਤੋਂ, ਨਵਦੀਪ ਸੰਘਾ ਨੂੰ ਮੋਗਾ ਤੋਂ ਵਿਧਾਨ ਸਭਾ ਚੋਣਾਂ ਲਈ ਟਿਕਟ ਦਿੱਤੀ ਗਈ ਹੈ। ਇਥੇ ਦੱਸ ਦੇਈਏ ਕਿ 22 ਕਿਸਾਨ ਜਥੇਬੰਦੀਆਂ ਨੇ ਮਿਲ ਕੇ ਸੰਯੁਕਤ ਸਮਾਜ ਮੋਰਚਾ ਨਾਂ ਦੀ ਪਾਰਟੀ ਬਣਾਈ ਸੀ ਅਤੇ 117 ਸੀਟਾਂ ’ਤੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ।  

ਇਹ ਵੀ ਪੜ੍ਹੋ: ਕੋਰੋਨਾ ਦੇ ਵੱਧਦੇ ਕੇਸਾਂ ਸਬੰਧੀ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਇਹ ਨਿਰਦੇਸ਼

ਸੰਯੁਕਤ ਸਮਾਜ ਮੋਰਚਾ ਵੱਲੋਂ ਲੁਧਿਆਣਾ ਵਿਖੇ ਮੀਟਿੰਗ ਕੀਤੀ ਗਈ, ਜਿਸ ਤੋਂ ਇਨ੍ਹਾਂ 10 ਉਮੀਦਵਾਰਾਂ ਦਾ ਐਲਾਨ ਵਿਧਾਨ ਸਭਾ ਚੋਣਾਂ ਲਈ ਅੱਜ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਜਲਦੀ ਹੀ ਦੂਜੀ ਲਿਸਟ ਵੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਨਿਸ਼ਾਨ ਦੇ ਲਈ ਚੋਣ ਕਮਿਸ਼ਨ ਨੂੰ ਕਹਿ ਦਿੱਤਾ ਗਿਆ ਹੈ। ਸੰਯੁਕਤ ਸਮਾਜ ਮੋਰਚਾ ਅਕਸਰ ਇਹ ਕਹਿੰਦਾ ਆਇਆ ਹੈ ਕਿ ਬਲਬੀਰ ਸਿੰਘ ਰਾਜੇਵਾਲ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਅਤੇ ਹੁਣ ਬਲਬੀਰ ਸਿੰਘ ਰਾਜੇਵਾਲ ਨੂੰ ਉਨ੍ਹਾਂ ਨੂੰ ਦੇ ਹੀ ਹਲਕੇ ਤੋਂ ਉਮੀਦਾਰ ਵਜੋਂ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। 

ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਵਿਦੇਸ਼ਾਂ ’ਚ ਬੈਠੇ ਅੱਤਵਾਦੀ ਰੋਡੇ ਤੇ ਸੁੱਖ ਨੇ ਪੁਲਸ ਨੂੰ ਧੋਖਾ ਦੇਣ ਲਈ ਬਣਾਏ ਸਨ 4 ਅੱਤਵਾਦੀ ਮਾਡਿਊਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri