ਸੰਯੁਕਤ ਸਮਾਜ ਮੋਰਚਾ ਦੇ ਮੁੱਖ ਮੰਤਰੀ ਚਿਹਰੇ ਰਾਜੇਵਾਲ ਨੇ ਪਾਈ ਵੋਟ
Sunday, Feb 20, 2022 - 12:53 PM (IST)
 
            
            ਸਮਰਾਲਾ (ਗਰਗ) : ਸਮਰਾਲਾ ਹਲਕੇ ਤੋਂ ਚੋਣ ਲੜ ਰਹੇ ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਚਿਹਰਾ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਸਮਰਾਲਾ ਦੇ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਵੱਡੀ ਤਬਦੀਲੀ ਲਈ ਅੱਜ ਆਪਣੀ ਵੋਟ ਦੇ ਰਹੇ ਹਨ ਅਤੇ ਸੂਬੇ ਦੀ ਲੁੱਟ-ਖਸੁੱਟ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਦਾ ਸੂਬੇ ਦੀ ਰਾਜਨੀਤੀ 'ਚੋਂ ਅੱਜ ਪੂਰਨ ਸਫ਼ਾਇਆ ਹੋ ਜਾਵੇਗਾ। ਰਾਜਪਾਲ ਨੇ ਮੋਰਚੇ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਮਿਲਣ ਦਾ ਦਾਅਵਾ ਕਰਦਿਆਂ ਸੂਬੇ 'ਚ ਅਗਲੀ ਸਰਕਾਰ ਸੰਯੁਕਤ ਸਮਾਜ ਮੋਰਚੇ ਦੀ ਸਥਾਪਿਤ ਹੋਣ ਦੀ ਉਮੀਦ ਵੀ ਪ੍ਰਗਟਾਈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            