ਲੋਕਾਂ ਨੂੰ ਸਸਤੇ ਭਾਅ ''ਤੇ ਰੇਤਾ/ਬੱਜਰੀ ਯਕੀਨੀ ਬਣਾਉਣ ਲਈ ਸਰਕਾਰ ਦਾ ਉਪਰਾਲਾ, ਕੈਬਨਿਟ ਮੰਤਰੀ ਨੇ ਕੀਤਾ ਐਲਾਨ

Wednesday, Jun 07, 2023 - 02:54 AM (IST)

ਲੋਕਾਂ ਨੂੰ ਸਸਤੇ ਭਾਅ ''ਤੇ ਰੇਤਾ/ਬੱਜਰੀ ਯਕੀਨੀ ਬਣਾਉਣ ਲਈ ਸਰਕਾਰ ਦਾ ਉਪਰਾਲਾ, ਕੈਬਨਿਟ ਮੰਤਰੀ ਨੇ ਕੀਤਾ ਐਲਾਨ

ਚੰਡੀਗੜ੍ਹ (ਬਿਊਰੋ) : ਸੂਬੇ ਦੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 34 ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਮੰਗਲਵਾਰ ਇੱਥੇ ਇਹ ਜਾਣਕਾਰੀ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਇਨ੍ਹਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।

ਇਹ ਵੀ ਪੜ੍ਹੋ : ਓਡਿਸ਼ਾ ਟ੍ਰੇਨ ਹਾਦਸਾ : 40 ਲਾਸ਼ਾਂ 'ਤੇ ਜ਼ਖਮ ਦਾ ਨਹੀਂ ਹੈ ਇਕ ਵੀ ਨਿਸ਼ਾਨ, ਜਾਣੋ ਕਿੰਝ ਹੋਈ ਮੌਤ

ਉਨ੍ਹਾਂ ਕਿਹਾ ਕਿ ਜਨਤਕ ਮਾਈਨਿੰਗ ਸਾਈਟਾਂ ਦੇ ਪ੍ਰਚਲਿਤ ਰੇਟਾਂ ਵਾਂਗ ਹੀ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ‘ਤੇ ਵੀ  5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ/ਬੱਜਰੀ ਉਪਲਬਧ ਹੋਵੇਗਾ। ਮੰਤਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 102 ਲੱਖ ਮੀਟ੍ਰਿਕ ਟਨ ਦੀ ਸਮਰੱਥਾ ਵਾਲੇ ਇਨ੍ਹਾਂ ਲਗਭਗ 22 ਮਾਈਨਿੰਗ ਕਲੱਸਟਰਾਂ ਦੀ ਕਾਰਜ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ ਅਤੇ 21 ਲੱਖ ਮੀਟ੍ਰਿਕ ਟਨ ਦੀ ਸਮਰੱਥਾ ਵਾਲੇ 12 ਮਾਈਨਿੰਗ ਕਲੱਸਟਰਾਂ ਦੀ ਨਿਲਾਮੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਸਾਰੇ ਸਬੰਧਤ ਡੀ.ਐੱਮ.ਓਜ਼ ਨੂੰ ਸਾਰੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਪੁਲਸ ਨੇ ਕਿਸਾਨਾਂ 'ਤੇ ਲਾਠੀਚਾਰਜ ਕਰ GT ਰੋਡ ਖੁੱਲ੍ਹਵਾਇਆ, ਹਿਰਾਸਤ 'ਚ ਲਏ ਗੁਰਨਾਮ ਸਿੰਘ ਚੜੂਨੀ

ਕੈਬਨਿਟ ਮੰਤਰੀ ਰਾਜ ਵਿੱਚ ਮੌਜੂਦਾ ਜਨਤਕ ਮਾਈਨਿੰਗ ਸਾਈਟਾਂ ਦਾ ਜਾਇਜ਼ਾ ਲੈਣ ਲਈ ਮਗਸੀਪਾ ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੌਜੂਦਾ ਸਮੇਂ 'ਚ ਸੂਬੇ ਵਿੱਚ 60 ਜਨਤਕ ਮਾਈਨਿੰਗ ਸਾਈਟਾਂ ਹਨ। ਮੀਟਿੰਗ 'ਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਖਣਨ ਤੇ ਭੂ-ਵਿਗਿਆਨ ਦੇ ਵਿਭਾਗ ਦੇ ਡਾਇਰੈਕਟਰ ਡੀ.ਪੀ.ਐੱਸ. ਖਰਬੰਦਾ, ਚੀਫ ਇੰਜੀਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐੱਨ. ਕੇ. ਜੈਨ ਅਤੇ ਸਾਰੇ ਫੀਲਡ ਅਫ਼ਸਰ ਹਾਜ਼ਰ ਸਨ।

ਇਹ ਵੀ ਪੜ੍ਹੋ : ਅਣਜਾਣ ਨੰਬਰਾਂ ਤੋਂ ਆਉਣ ਵਾਲੇ ਫੋਨ ਕਾਲ ਨਾ ਚੁੱਕੋ, ਦੂਰਸੰਚਾਰ ਮੰਤਰੀ ਅਸ਼ਵਨੀ ਵੈਸ਼ਨਵ ਦੀ ਲੋਕਾਂ ਨੂੰ ਅਪੀਲ

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਫੀਲਡ ਦਫ਼ਤਰਾਂ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸਾਰੇ ਡੀ.ਐੱਮ.ਓਜ਼ ਨੂੰ ਗੈਰ-ਕਾਨੂੰਨੀ ਮਾਈਨਿੰਗ ਨਾਲ ਸਖਤੀ ਨਾਲ ਨਜਿੱਠਣ ਅਤੇ ਡਿਫਾਲਟਰਾਂ ਵਿਰੁੱਧ ਐੱਫਆਈਆਰ/ਚਲਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News