ਜਲੰਧਰ ਦੇ ਡੀ. ਸੀ. ਦਾ ਰੇਤ ਮਾਫ਼ੀਆ 'ਤੇ ਸਖ਼ਤ ਐਕਸ਼ਨ, ਕੀਤਾ ਇਹ ਵੱਡਾ ਐਲਾਨ
Thursday, Nov 25, 2021 - 01:48 PM (IST)
ਜਲੰਧਰ-ਲੋਕਾਂ ਨੂੰ ਨਿਰਧਾਰਿਤ ਦਰਾਂ ਉਤੇ ਰੇਤ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿਚ ਰੇਤ ਦੀਆਂ ਨਿਰਧਾਰਿਤ ਦਰਾਂ ਤੋਂ ਵੱਧ ਕੀਮਤ ਵਸੂਲ ਕਰਨ ਦਾ ਪਰਦਾਫਾਸ਼ ਕਰਨ ਵਾਲੇ ਸਟਿਗਜ਼ ਲਈ 25 ਹਜ਼ਾਰ ਦੇ ਇਨਾਮ ਦਾ ਐਲਾਨ ਕੀਤਾ ਹੈ। ਡੀ. ਸੀ. ਨੇ ਚਿਤਾਵਨੀ ਵੀ ਦਿੱਤੀ ਕਿ ਜੇਕਰ ਰੇਤ ਦੀਆਂ ਤੈਅ ਕੀਮਤਾਂ ਤੋਂ ਵੱਧ ਵਸੂਲੀ ਕਰਦਾ ਪਾਇਆ ਗਿਆ ਤਾਂ ਉਸ ਦੇ ਨਾਲ ਸਖ਼ਤੀ ਨਾਲ ਨਿਜਿੱਠਆ ਜਾਵੇਗਾ।
ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, 10 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਦਰਦਨਾਕ ਮੌਤ
ਇਸ ਗੈਰ ਕਾਨੂੰਨੀ ਦੀ ਕਾਰਵਾਈ ਨੂੰ ਰੋਕਣ ਲਈ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦੇ ਹੋਏ ਡੀ. ਸੀ. ਨੇ ਵੱਧ ਤੋਂ ਵੱਧ ਸਟਿਗਜ਼ ਕਰਨ ਦੀ ਅਪੀਲ ਕੀਤੀ ਹੈ, ਜਿਸ ਨਾਲ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਇਨਾਮ ਸਿਰਫ਼ ਉਨ੍ਹਾਂ ਮਾਮਲਿਆਂ ਵਿਚ ਦਿੱਤਾ ਜਾਵੇਗਾ, ਜਿੱਥੇ ਅਜਿਹੇ ਸਟਿਗਜ਼ ਵੀਡੀਓ ਸਬੂਤ ਦੇ ਆਧਾਰ ਉਤੇ ਉਲੰਘਣਾ ਕਰਨ ਵਾਿਲਆਂ ਦੇ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ। ਸੂਬੇ ਦੀ ਨਵੀਂ ਸੈਂਡ ਐਂਡ ਗਰੈਵਲ ਪਾਿਲਸੀ ਤੁਰੰਤ ਲਾਗੂ ਕਰਨ ਦੀ ਜ਼ਰੂਰਤ ਉਤੇ ਜ਼ੋਰ ਿਦੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਇਸ ਪਹਿਲਕਦਮੀ ਦਾ ਲਾਭ ਲੋਕਾਂ ਤੱਕ ਇੰਝ ਹੀ ਪਹੁੰਚਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਿਰਤ ਕੀਮਤਾਂ ਦੀ ਉਲੰਘਣਾ ਕਰਨ ਵਾਿਲਆਂ ਵਿਰੁੱਧ ਆ੍ਫ. ਆਈ. ਆਰ. ਦਰਜ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਓਵਰਚਾਰਜਿੰਗ ਨਾਲ ਸਬੰਧਤ ਵੀਡੀਓਜ਼ ਵਟਸਐਪ ਨੰਬਰ-95017-999068 ਉਤੇ ਭੇਜ ਸਕਦੇ ਹਨ। ਜ਼ਿਕਰਯੋਗ ਹੈ ਕਿ ਘਨਸ਼ਾਮ ਥੋਰੀ ਦੇ ਨਿਰਦੇਸ਼ਾਂ ’ਤੇ ਪ੍ਰਸ਼ਾਸਨ ਵੱਲੋਂ ਟਰਾਂਸਪੋਰਟਰਾਂ, ਮਾਈਨਿੰਗ ਠੇਕੇਦਾਰਾਂ, ਰਿਟੇਲਰਾਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ ਸੀ, ਜਿਸ ਵਿਚ ਰੇਤ ਦੀਆਂ ਪਰਚੂਨ ਕੀਮਤਾਂ ਤੈਅ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ: ਆਪਣੀ ਜ਼ਮੀਨ ਦੀ ਸਮਰੱਥਾ ਤੋਂ ਵੱਧ ਪੈਦਾ ਹੋਈ ਫ਼ਸਲ ਨੂੰ MSP 'ਤੇ ਨਹੀਂ ਵੇਚ ਸਕਣਗੇ ਕਿਸਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ