ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸਾਬਕਾ ਅਕਾਲੀ ਮੰਤਰੀ ਦਾ ਭਤੀਜਾ ਸੰਦੀਪ ਕਾਹਲੋਂ ਗ੍ਰਿਫ਼ਤਾਰ

Saturday, Jul 09, 2022 - 06:35 PM (IST)

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸਾਬਕਾ ਅਕਾਲੀ ਮੰਤਰੀ ਦਾ ਭਤੀਜਾ ਸੰਦੀਪ ਕਾਹਲੋਂ ਗ੍ਰਿਫ਼ਤਾਰ

ਲੁਧਿਆਣਾ (ਨਰਿੰਦਰ) : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਪੁਲਸ ਨੇ ਫਰਾਰ ਚੱਲ ਰਹੇ ਸਾਬਕਾ ਅਕਾਲੀ ਮੰਤਰੀ ਦੇ ਭਤੀਜੇ ਸੰਦੀਪ ਕਾਹਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੂਸੇਵਾਲਾ ਕਤਲ ਕਾਂਡ ਵਿਚ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਲਈ ਵਰਤੀ ਗਈ ਗੱਡੀ ਦੇ ਗ੍ਰਿਫ਼ਤਾਰ ਕੀਤੇ ਗਏ ਮਾਲਕ ਤੇ ਘੋੜਿਆਂ ਦੇ ਵਪਾਰੀ ਸਤਬੀਰ ਸਿੰਘ ਦੇ ਪਰਿਵਾਰ ਨੇ ਇਹ ਦੋਸ਼ ਲਗਾਏ ਸਨ ਕਿ ਸਤਬੀਰ ਨੇ ਸੰਦੀਪ ਦੇ ਕਹਿਣ ’ਤੇ ਹੀ ਤਿੰਨ ਲੋਕਾਂ ਨੂੰ ਲਿਫਟ ਦਿੱਤੀ ਸੀ। ਇਸੇ ਗੱਡੀ ਦੀ ਪੈਟਰੋਲ ਪੰਪ ’ਤੇ ਆਈ ਫੁਟੇਜ ਦੇ ਆਧਾਰ ’ਤੇ ਸਤਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸਨਸਨੀਖੇਜ਼ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ

PunjabKesari

ਸੰਦੀਪ ਕਾਹਲੋਂ ਇਕ ਸਾਬਕਾ ਅਕਾਲੀ ਮੰਤਰੀ ਦਾ ਭਤੀਜਾ ਦੱਸਿਆ ਜਾ ਰਿਹਾ ਹੈ ਅਤੇ ਲੁਧਿਆਣਾ ਪੁਲਸ ਵਲੋਂ ਸੰਦੀਪ ਦੀ ਗ੍ਰਿਫ਼ਤਾਰੀ ਲਈ ਉਸ ਦੇ ਘਰ ਪਿੰਡ ਦਾਦੂਜੋੜ ਫਤਿਹਗੜ੍ਹ ਚੂੜੀਆ, ਗੁਰਦਾਸਪੁਰ ਵਿਚ ਰੇਡ ਕੀਤੀ ਜਾ ਰਹੀ ਸੀ। ਲੁਧਿਆਣਾ ਪੁਲਸ ਦੇ ਸੀ. ਆਈ. ਏ. ਸਟਾਫ 1 ਦੀ ਇੰਚਾਰਜ ਬੇਅੰਤ ਜੁਨੇਜਾ ਦੀ ਟੀਮ ਨੇ ਐੱਫ. ਆਈ. ਆਰ. ਨੰਬਰ 139/22 ਅੰਡਰ ਸੈਕਸ਼ਨ 25/54/59 ਦੇ ਤਹਿਤ ਬਾੜੇਵਾਲ ਕੈਨਾਲ ਦੇ ਨੇੜਿਓਂ ਸੰਦੀਪ ਕਾਹਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਦਾਲਤ ’ਚ ਪੁਲਸ ਰਿਮਾਂਡ ਲਈ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋਂ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। 

ਇਹ ਵੀ ਪੜ੍ਹੋ : ਵਿਆਹ ਕਰਕੇ ਆਸਟ੍ਰੇਲੀਆ ਭੇਜੀ ਕੁੜੀ ਨੇ ਤੋੜ ਦਿੱਤੇ ਸਾਰੇ ਸੁਫ਼ਨੇ, ਵਿਦੇਸ਼ੀ ਧਰਤੀ ’ਤੇ ਪਹੁੰਚ ਵਿਖਾਏ ਅਸਲ ਰੰਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News