Punjab Politics: ਡਾ. ਸੰਦੀਪ ਪਾਠਕ ਨੇ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨਾਲ ਕੀਤੀ ਮੀਟਿੰਗ
Friday, Nov 15, 2024 - 10:32 AM (IST)
ਜਲੰਧਰ/ਚੰਡੀਗੜ੍ਹ (ਧਵਨ)- ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਡਾ. ਸੰਦੀਪ ਪਾਠਕ ਨੇ 20 ਨਵੰਬਰ ਨੂੰ ਹੋਣ ਵਾਲੀਆਂ 4 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸਥਿਤੀ ਸਬੰਧੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਸਮੀਖਿਆ ਬੈਠਕ ਕੀਤੀ। ਡਾ. ਸੰਦੀਪ ਪਾਠਕ ਨੇ ਬੀਤੇ ਦਿਨ ਪੰਜਾਬ ਦਾ ਦੌਰਾ ਕਰ ਕੇ ਕੁਝ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ ਸੀ, ਜਿਸ ਵਿਚ ਕੁਲਦੀਪ ਸਿੰਘ ਧਾਲੀਵਾਲ, ਮਹਿੰਦਰ ਭਗਤ, ਲਾਲ ਜੀਤ ਸਿੰਘ ਭੁੱਲਰ, ਸਾਬਕਾ ਮੰਤਰੀ ਬਲਕਾਰ ਸਿੰਘ ਤੇ ਸਾਬਕਾ ਮੰਤਰੀ ਬ੍ਰਹਮਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਲ ਸਨ। ਉਨ੍ਹਾਂ ਨੇ ਪਾਰਟੀ ਆਗੂਆਂ ਤੋਂ ਜ਼ਮੀਨੀ ਪੱਧਰ ਦੀ ਫੀਡਬੈਕ ਹਾਸਲ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਡਾ. ਸੰਦੀਪ ਪਾਠਕ ਨੇ ਮੀਟਿੰਗ ਦੌਰਾਨ ਪਾਰਟੀ ਆਗੂਆਂ ਨੂੰ ਅਗਲੇ ਕੁਝ ਦਿਨਾਂ ਤਕ ਦ੍ਰਿੜਤਾ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹੇਠਲੇ ਪੱਧਰ ਤਕ ਲੋਕਾਂ ਤਕ ਲਿਜਾਣ ਦੀ ਲੋੜ ਹੈ। ਡਾ. ਪਾਠਕ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਹਾਈਕਮਾਂਡ ਹੇਠਲੇ ਪੱਧਰ ’ਤੇ ਸਾਰੇ ਆਗੂਆਂ ਵਲੋਂ ਕੀਤੇ ਜਾ ਰਹੇ ਕੰਮਾਂ ’ਤੇ ਨਜ਼ਰ ਰੱਖ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਮਿਹਨਤ ਨਾਲ ਨਿਭਾਉਣਾ ਪਵੇਗਾ। ਜ਼ਿਮਨੀ ਚੋਣਾਂ ਵਿਚ ਮਾਹੌਲ ਆਮ ਆਦਮੀ ਦੇ ਹੱਕ ਵਿਚ ਹੈ। ਜ਼ਿਮਨੀ ਚੋਣਾਂ ਜਿੱਤ ਕੇ ਸਾਡਾ ਮਨੋਬਲ ਹੋਰ ਵਧੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8