ਸੁਧੀਰ ਸੂਰੀ ਕਤਲ ਕਾਂਡ : ਮੁਲਜ਼ਮ ਸੰਦੀਪ ਸੰਨੀ ਨੂੰ ਅਦਾਲਤ ’ਚ ਕੀਤਾ ਪੇਸ਼, 2 ਦਿਨ ਦਾ ਮਿਲਿਆ ਰਿਮਾਂਡ

Tuesday, Nov 15, 2022 - 04:15 PM (IST)

ਸੁਧੀਰ ਸੂਰੀ ਕਤਲ ਕਾਂਡ : ਮੁਲਜ਼ਮ ਸੰਦੀਪ ਸੰਨੀ ਨੂੰ ਅਦਾਲਤ ’ਚ ਕੀਤਾ ਪੇਸ਼, 2 ਦਿਨ ਦਾ ਮਿਲਿਆ ਰਿਮਾਂਡ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਸੁਧੀਰ ਸੂਰੀ ਕਤਲ ਕੇਸ ’ਚ ਮੁਲਜ਼ਮ ਸੰਦੀਪ ਸੰਨੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਮੁਲਜ਼ਮ ਸੰਦੀਪ ਦੇ ਰਿਮਾਂਡ ’ਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲਸ ਨੇ ਮਾਣਯੋਗ ਅਦਾਲਤ ਤੋਂ 7 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ, ਜਿਸ ਤੋਂ ਬਾਅਦ ਸੰਦੀਪ ਸੰਨੀ ਨੂੰ ਮੁੜ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਅੰਮ੍ਰਿਤਸਰ ਪੁਲਸ ਨੇ ਸੰਦੀਪ ਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। 

ਇਹ ਵੀ ਪੜ੍ਹੋ- ਮੂਸੇਵਾਲਾ ਕਤਲ ਕਾਂਡ 'ਚ ਗੈਂਗਸਟਰ ਮਨੀ ਤੇ ਤੂਫਾਨ ਦਾ ਵੱਡਾ ਖੁਲਾਸਾ, ਦਰਮਨ ਕਾਹਲੋਂ ਦਾ ਨਾਂ ਆਇਆ ਸਾਹਮਣੇ

ਜ਼ਿਕਰਯੋਗ ਹੈ ਕਿ ਮੁਲਜ਼ਮ ਸੰਦੀਪ ਸੰਨੀ ਨੂੰ ਭਾਰੀ ਸੁਰੱਖਿਆ ਦਰਮਿਆਨ ਅਦਾਲਤ ’ਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਕਿਸੇ ਨੂੰ ਵੀ ਅਦਾਲਤੀ ਕੰਪਲੈਕਸ ’ਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਅਦਾਲਤੀ ਕੰਪਲੈਕਸ ਪੁਲਸ ਛਾਉਣੀ ’ਚ ਤਬਦੀਲ ਹੋ ਗਿਆ। ਇਸ ਦੌਰਾਨ ਅਦਾਲਤ 'ਚ ਭਾਰੀ ਗਿਣਤੀ 'ਚ ਪੁਲਸ ਤਾਇਨਾਤ ਕੀਤੀ ਗਈ ਸੀ।ਦੱਸ ਦੇਈਏ ਜਦੋਂ ਸੰਦੀਪ ਸੰਨੀ ਅਦਾਲਤ ਤੋਂ ਬਾਹਰ ਆਇਆ ਤਾਂ ਸਿੱਖ ਜੱਥੇਬੰਦਿਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਅਤੇ ਸਿੱਖ ਜਥੇਬੰਦੀਆਂ ਨੂੰ ਅਦਾਲਤ ਅੰਦਰ ਨਹੀਂ ਜਾਣ ਦਿੱਤਾ ਗਿਆ।


author

Shivani Bassan

Content Editor

Related News