ਵਿਧਾਨ ਸਭਾ ਸਪੀਕਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਮਜੀਠਿਆ ਦੇ ਦੋਸ਼ਾਂ 'ਤੇ ਕਹੀ ਇਹ ਗੱਲ

Saturday, Nov 18, 2023 - 05:03 AM (IST)

ਅੰਮ੍ਰਿਤਸਰ (ਸਰਬਜੀਤ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਮਹਿਲ ਕਲਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਜਿੱਥੇ ਇਨ੍ਹਾਂ ਆਗੂਆਂ ਨੇ ਗੁਰੂ ਘਰ ਨਤਮਸਤਕ ਹੋ ਕੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਪੰਜਾਬ ਦੀ ਚੜਦੀ ਕਲਾ ਵਾਸਤੇ ਵਾਹਿਗੁਰੂ ਦੇ ਚਰਨਾਂ 'ਚ ਅਰਦਾਸ ਵੀ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਪਲਾਈਵੁੱਡ ਇੰਡਸਟਰੀ ’ਤੇ ਹੋਇਆ GST ਵਿਭਾਗ ਦਾ ਵੱਡਾ ਐਕਸ਼ਨ, 10 ਫਰਮਾਂ ’ਤੇ ਕਾਰਵਾਈ

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਸਰ ਕਰ ਰਿਹਾ ਹੈ। ਪੰਜਾਬ ਵਿਚ ਦਿਨੋ-ਦਿਨ ਖ਼ਰਾਬ ਹੋ ਰਹੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਦੋਹਾਂ ਵਿਧਾਇਕਾਂ ਨੇ ਕਿਹਾ ਕਿ ਕਿਸੇ ਵੀ ਘਟਨਾਂ ਦੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪਿਛਲੀਆਂ ਸਰਕਾਰਾਂ ਸਮੇਂ ਪੁਲਸ ਦੋਸ਼ੀਆਂ ਨੂੰ ਹੱਥ ਪਾਉਣ ਤੋਂ ਗੁਰੇਜ਼ ਕਰਦੀ ਸੀ, ਪਰ ਅੱਜ ਸਥਿਤੀ ਬਦਲ ਚੁੱਕੀ ਹੈ। ਅੱਜ ਪੁਲਸ ਦੋਸ਼ੀਆਂ ਦੇ ਖ਼ਿਲਾਫ਼ ਸਖਤ ਐਕਸ਼ਨ ਲੈ ਰਹੀ ਹੈ, ਦੋਸ਼ੀ ਫੜੇ ਵੀ ਜਾ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਪੁੱਤ ਦੀ ਲਾਲਸਾ 'ਚ ਜੋੜੇ ਨੇ ਕੀਤਾ ਅਜਿਹਾ ਕਾਰਾ, ਹੁਣ ਜਾਣਾ ਪਿਆ ਸਲਾਖਾਂ ਪਿੱਛੇ

ਸਾਬਕਾ ਮੰਤਰੀ ਬਿਕਰਮ ਸਿੰਘ ਵੱਲੋਂ ਇਕ ਕੈਬਨਿਟ ਮੰਤਰੀ 'ਤੇ ਲਗਾਏ ਇਲਜ਼ਾਮਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਕੋਲ ਕੋਈ ਵੀਡੀਓ ਸੀ ਤਾਂ ਉਨ੍ਹਾਂ ਨੂੰ ਪ੍ਰੈੱਸ ਵਿਚ ਜਾਣ ਤੋ ਪਹਿਲਾਂ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨਾਲ ਗਲ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਬਿਕਰਮ ਸਿੰਘ ਮਜੀਠੀਆ ਸਸਤੀ ਸ਼ੋਹਰਤ ਹਾਸਲ ਕਰਨ ਲਈ ਇਹ ਸਾਰਾ ਦਿਖਾਵਾ ਕਰ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀ ਘਟੀਆ ਸਿਆਸਤ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News