ਕਾਂਗਰਸ ਵੱਲੋਂ ਵੱਡਾ ਫੇਰਬਦਲ: ਗੁਰਿੰਦਰ ਸਿੰਘ ਸੰਧੂ ਆਸਟ੍ਰੇਲੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
Monday, Apr 27, 2026 - 01:02 AM (IST)
ਅੰਮ੍ਰਿਤਸਰ (ਸਰਬਜੀਤ) : ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸੰਗਠਨ ਵਿੱਚ ਵੱਡਾ ਫੇਰਬਦਲ ਕਰਦਿਆਂ ਨੌਜਵਾਨਾਂ ਵਿੱਚ ਹਰਮਨ-ਪਿਆਰੇ ਆਗੂ ਸ੍ਰ. ਗੁਰਿੰਦਰ ਸਿੰਘ ਸੰਧੂ ਨੂੰ ਆਸਟ੍ਰੇਲੀਆ ਦੇ ਯੂਥ ਕਾਂਗਰਸ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਆਪਣੀ ਨਿਯੁਕਤੀ ਤੋਂ ਬਾਅਦ ਗੱਲਬਾਤ ਕਰਦਿਆਂ ਗੁਰਿੰਦਰ ਸਿੰਘ ਸੰਧੂ ਨੇ ਆਲ ਇੰਡੀਆ ਯੂਥ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦਾ ਤਹਿਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹ ਮੈਂ ਪਾਰਟੀ ਵੱਲੋਂ ਜਤਾਏ ਗਏ ਭਰੋਸੇ 'ਤੇ ਖ਼ਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ। ਮੇਰਾ ਮੁੱਖ ਟੀਚਾ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨਾ ਅਤੇ ਆਸਟਰੇਲੀਆ ਵਿੱਚ ਪਾਰਟੀ ਨੂੰ ਮਜ਼ਬੂਤ ਕਰਨਾ ਹੋਵੇਗਾ।" ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ 'ਤੇ ਚਰਚਾ ਕਰਦਿਆਂ ਸੰਧੂ ਨੇ 'ਆਪ' ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ 'ਸਰਕਾਰ' ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ, ਜਿਸ ਕਾਰਨ ਜਨਤਾ ਵਿੱਚ ਭਾਰੀ ਰੋਸ ਹੈ। ਪੰਜਾਬ ਦੇ ਲੋਕ ਹੁਣ ਮੁੜ ਕਾਂਗਰਸ ਪਾਰਟੀ ਨੂੰ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸੂਬੇ ਦੀ ਸੇਵਾ ਕਰੇਗੀ।
ਇਹ ਵੀ ਪੜ੍ਹੋ : ਘਰ ਰੱਖਿਆ ਕੈਸ਼ ਬੈਂਕ 'ਚ ਜਮ੍ਹਾਂ ਕਰਵਾਉਣ 'ਤੇ ਨਹੀਂ ਲੱਗੇਗਾ ਟੈਕਸ, ITAT ਦਾ ਵੱਡਾ ਫੈਸਲਾ
ਦੱਸਣਯੋਗ ਹੈ ਕਿ ਸੰਧੂ ਦੇ ਪਿਤਾ ਅੰਮ੍ਰਿਤਸਰ ਤੋਂ ਹਲਕਾ ਦੱਖਣੀ ਦੇ ਵਾਰਡ ਨੰਬਰ 41 ਤੋਂ ਮੌਜੂਦਾ ਕਾਂਗਰਸੀ ਕੌਂਸਲਰ ਹਨ ਜਿਨ੍ਹਾਂ ਨੇ ਆਪਣੇ ਬੇਟੇ ਸੰਧੂ ਦੀ ਇਸ ਕਾਮਯਾਬੀ ਤੇ ਜਿੱਥੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕੀਤਾ, ਉੱਥੇ ਹੀ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਇੰਦਰਬੀਰ ਸਿੰਘ ਬੁਲਾਰੀਆ ਦਾ ਵੀ ਧੰਨਵਾਦ ਪ੍ਰਗਟਾਇਆ ਹੈ। ਉਹਨਾਂ ਕਿਹਾ ਕਿ ਗੁਰਿੰਦਰ ਸਿੰਘ ਸੰਧੂ ਦੀ ਇਸ ਪ੍ਰਾਪਤੀ 'ਤੇ ਉਨ੍ਹਾਂ ਦੇ ਕਰੀਬੀ ਮਿੱਤਰਾਂ ਅਤੇ ਸਾਥੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਵਧਾਈਆਂ ਦੇਣ ਵਾਲਿਆਂ ਵਿੱਚ ਮੁੱਖ ਤੌਰ 'ਤੇ ਮਨਜਿੰਦਰ ਸਿੰਘ ਲਾਲੀ ਭੁੱਲਰ, ਸੁੱਖ ਸੰਧੂ ਮਾੜੀਮੇਘਾ ਅਤੇ ਅਰਸ਼ ਸੰਧੂ ਤੋਂ ਇਲਾਵਾ ਬਲਜੀਤ ਸਿੰਘ ਦਿਓ, ਡਾ. ਸਰਬਜੀਤ ਸਿੰਘ ਭੁੱਲਰ, ਦਲਬੀਰ ਸਿੰਘ ਮਮਣਕੇ, ਅਸ਼ਵਨੀ ਕਾਲੇ ਸ਼ਾਹ, ਜਸਵਿੰਦਰ ਸਿੰਘ ਸ਼ੇਰਗਿੱਲ ,ਬੰਨੀ ਸਹਿਜਰਾ, ਸੰਨੀ ਕੁੰਦਰਾ, ਨਵਪ੍ਰੀਤ ਸਿੰਘ ਨਵੀ ਜੋੜਾ, (ਸਾਰੇ ਕੌਂਸਲਰ) ਸੰਨੀ ਅਤੇ ਬੌਬੀ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗੁਰਿੰਦਰ ਸੰਧੂ ਵਰਗੇ ਮਿਹਨਤੀ ਅਤੇ ਲਿਆਕਤ ਵਾਲੇ ਨੌਜਵਾਨ ਦੀ ਨਿਯੁਕਤੀ ਨਾਲ ਆਸਟਰੇਲੀਆ ਵਿੱਚ ਕਾਂਗਰਸ ਪਾਰਟੀ ਦਾ ਆਧਾਰ ਹੋਰ ਵਧੇਰੇ ਮਜ਼ਬੂਤ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
