ਜਲੰਧਰ ਦੇ ਹੋਟਲ ’ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ ’ਚ ਫੜੇ 15 ਜੋੜੇ

Saturday, Feb 13, 2021 - 06:36 PM (IST)

ਜਲੰਧਰ ਦੇ ਹੋਟਲ ’ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ ’ਚ ਫੜੇ 15 ਜੋੜੇ

ਜਲੰਧਰ (ਵਰੁਣ)- ਪਠਾਨਕੋਟ ਰੋਡ ’ਤੇ ਸਥਿਤ ਹੋਟਲ ਸੰਧੂ ਪਲਾਜ਼ਾ ’ਚ ਪੁਲਸ ਵੱਲੋਂ ਰੇਡ ਕੀਤੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਸ ਨੇ ਹੋਟਲ ਦੇ ਵੱਖ-ਵੱਖ ਕਮਰਿਆਂ ’ਚੋਂ ਇਤਰਾਜ਼ਯੋਗ ਹਾਲਤ ’ਚ ਲੜਕੇ-ਲੜਕੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦਾ ਸਿਵਲ ਹਸਪਤਾਲ ਵਿਵਾਦਾਂ ’ਚ, ਗਰਭ ’ਚ ਮਰੇ ਬੱਚੇ ਨੂੰ ਲੈ ਕੇ ਤੜਫਦੀ ਰਹੀ ਔਰਤ

PunjabKesari
ਮਿਲੀ ਜਾਣਕਾਰੀ ਮੁਤਾਬਕ ਹੋਟਲ ਦੇ ਕਈ ਕਮਰਿਆਂ ’ਚ ਨਾਬਾਲਗ ਵਿਦਿਆਰਤੀ ਵੀ ਸਨ। ਇਸ ਰੇਡ ਦੀ ਪੁਸ਼ਟੀ ਥਾਣਾ ਨੰਬਰ-8 ਦੇ ਇੰਚਾਰਜ ਨੇ ਕੀਤੀ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਰੇਡ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਕਿਉਂਕਿ ਰੇਡ ਏ. ਸੀ. ਪੀ. ਨਾਰਥ ਸੁਖਵਿੰਦਰ ਸਿੰਘ ਦੀ ਅਗਵਾਈ ’ਚ ਕੀਤੀ ਗਈ ਹੈ।

ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ, ਗੱਡੀ ਦਾ ਸ਼ੀਸ਼ਾ ਤੋੜ ਕੇ ਲੁੱਟੀ 3 ਲੱਖ ਦੀ ਨਕਦੀ

PunjabKesari

ਏ. ਸੀ. ਪੀ. ਨਾਰਥ ਸੁਖਵਿੰਦਰ ਸਿੰਘ ਨਾਲ ਅਜੇ ਤੱਕ ਸੰਪਰਕ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਰੀਬ 15 ਜੋੜੇ ਪੁਲਸ ਨੇ ਹੋਟਲ ’ਚੋਂ ਫੜੇ ਹਨ। ਫੜੇ ਗਏ ਜੋੜਿਆਂ ਕੋਲੋਂ ਪੁਲਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਕੈਪਟਨ ਦੇ ਆਮ ਆਦਮੀ ਪਾਰਟੀ ’ਤੇ ਵੱਡੇ ਹਮਲੇ, ਕਿਹਾ- ‘ਆਪ’ ਨੂੰ ਪੰਜਾਬ ਦੀ ‘ਆਨ, ਬਾਨ ਤੇ ਸ਼ਾਨ’ ਦਾ ਕੀ ਪਤਾ

PunjabKesari

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News