MLA ਗੁਰਪ੍ਰੀਤ ਗੋਗੀ ਵੱਲੋਂ ਨੀਂਹ ਪੱਥਰ ਤੋੜਣ ''ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਬਿਆਨ
Saturday, Aug 24, 2024 - 01:21 PM (IST)
ਲੁਧਿਆਣਾ (ਵਿੱਕੀ): ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਨੀਵਾਰ ਨੂੰ ਲੁਧਿਆਣਾ ਪਹੁੰਚੇ ਹੋਏ ਸਨ। ਦਰਅਸਲ, ਇੱਥੇ ਦੇ ਗੁਰੂਨਾਨਕ ਪਬਲਿਕ ਸਕੂਲ ਵਿਚ ICSE ਦੀ ਇੰਟਰ ਜ਼ੋਨਲ ਮੀਟ ਵਿਚ ਚੀਫ਼ ਗੈਸਟ ਵਜੋਂ ਪਹੁੰਚੇ ਸਨ।
ਇਸ ਦੌਰਾਨ MLA ਗੋਗੀ ਵੱਲੋਂ ਬੁੱਢੇ ਦਰਿਆ ਦਾ ਨੀਂਹ ਪੱਥਰ ਤੋੜਨ ਬਾਰੇ ਮੀਡੀਆ ਵੱਲੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ। ਇਸ 'ਤੇ ਉਨ੍ਹਾਂ ਕਿਹਾ ਕਿ ਉਹ ਅੱਜ ਗੋਗੀ ਨੂੰ ਮਿਲ ਕੇ ਪੂਰੀ ਰਿਪੋਰਟ ਲੈਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਦੀ ਤਰਜੀਹ ਹੈ ਕਿ ਅਸੀਂ ਉਕਤ ਨਾਲੇ ਨੂੰ ਦਰਿਆ ਬਣਾ ਕੇ ਹੀ ਛੱਡਾਂਗੇ।
ਇਹ ਖ਼ਬਰ ਵੀ ਪੜ੍ਹੋ - ਨਗਰ ਨਿਗਮ ਮੁਲਾਜ਼ਮ ਦਾ ਕਤਲ! ਕੂੜੇ ਦੇ ਢੇਰ 'ਚੋਂ ਮਿਲੀ ਲਾਸ਼
ਦੱਸ ਦੇਈਏ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੇ ਖੁਦ ਨੀਂਹ ਪੱਥਰ ਤੋੜ ਦਿੱਤਾ ਸੀ, ਜਿਸ ਉੱਤੇ ਉਨ੍ਹਾਂ ਦਾ ਹੀ ਨਾਂ ਲਿਖਿਆ ਹੋਇਆ ਸੀ। ਗੋਗੀ ਨੇ ਸਰਕਾਰੀ ਅਧਿਕਾਰੀਆਂ 'ਤੇ ਕਈ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਅਧਿਕਾਰੀ ਉਸ ਦੀ ਗੱਲ ਨਹੀਂ ਸੁਣਦੇ। ਇੰਨਾ ਹੀ ਨਹੀਂ ਅਧਿਕਾਰੀ ਸਰਕਾਰ ਨੂੰ ਗਲਤ ਰਿਪੋਰਟਾਂ ਭੇਜ ਰਹੇ ਹਨ। ਵਿਧਾਇਕ ਗੋਗੀ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫ਼ਾਈ ਲਈ ਕਰੋੜਾਂ ਰੁਪਏ ਲਏ ਗਏ ਸਨ ਪਰ ਅੱਜ ਤੱਕ ਬੁੱਢੇ ਨਾਲੇ ਦੀ ਸਫ਼ਾਈ ਨਹੀਂ ਹੋਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8