ਸੰਧਵਾਂ ਨੇ ਗੁਹਾਟੀ ''ਚ 3 ਦਿਨਾ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫ਼ਰੰਸ ''ਚ ਲਿਆ ਹਿੱਸਾ

Thursday, Apr 14, 2022 - 09:18 PM (IST)

ਸੰਧਵਾਂ ਨੇ ਗੁਹਾਟੀ ''ਚ 3 ਦਿਨਾ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫ਼ਰੰਸ ''ਚ ਲਿਆ ਹਿੱਸਾ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 11 ਤੋਂ 13 ਅਪ੍ਰੈਲ ਤੱਕ ਗੁਹਾਟੀ (ਆਸਾਮ) ਵਿਖੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋਈ 8ਵੀਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫ਼ਰੰਸ ਵਿਚ ਹਿੱਸਾ ਲਿਆ। ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਉਨ੍ਹਾਂ ਦੇ ਨਾਲ ਸਨ।

PunjabKesari

ਸੰਧਵਾਂ ਨੇ ਦੱਸਿਆ ਕਿ ਇਸ ਕਾਨਫ਼ਰੰਸ 'ਚ ਭਾਰਤ ਦੀਆਂ ਵੱਖ-ਵੱਖ ਵਿਧਾਨ ਸਭਾਵਾਂ ਦੇ ਸਾਰੇ ਪ੍ਰੀਜ਼ਾਈਡਿੰਗ ਅਫਸਰਾਂ (ਸਪੀਕਰ/ਚੇਅਰਮੈਨ) ਅਤੇ ਸਕੱਤਰਾਂ ਨੇ ਵਿਧਾਨ ਸਭਾਵਾਂ 'ਚ ਦਰਪੇਸ਼ ਮੁੱਦਿਆਂ ਅਤੇ ਹੋਰ ਸਬੰਧਿਤ ਵਿਸ਼ਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੰਧਵਾਂ ਨੇ ਵੀ ਇਸ ਕਾਨਫ਼ਰੰਸ ਵਿਚ ਆਪਣੇ ਵਿਚਾਰ ਪੇਸ਼ ਕੀਤੇ।

PunjabKesari

ਇਸ ਦੌਰਾਨ ਸਪੀਕਰ ਸੰਧਵਾਂ ਗੁਹਾਟੀ ਤੇ ਨਗਾਓਂ ਦੇ ਗੁਰੂ ਘਰਾਂ 'ਚ ਵੀ ਨਤਮਸਤਕ ਹੋਏ। ਪਹਿਲੇ ਦਿਨ ਉਨ੍ਹਾਂ ਨੇ ਗੁਰਦੁਆਰਾ ਸ਼ਹੀਦ ਸਿੰਘਾਂ ਲਾਲਮਤੀ ਵਿਖੇ ਤੇ ਆਖਰੀ ਦਿਨ ਨਗਾਓਂ ਜ਼ਿਲ੍ਹੇ ਦੇ ਮਾਤਾਜੀ ਗੁਰਦੁਆਰਾ ਸਾਹਿਬ ਛਾਪਰਮੁਖ ਵਿਖੇ ਮੱਥਾ ਟੇਕਿਆ। ਇਨ੍ਹਾਂ ਗੁਰੂਘਰਾਂ ਦੇ ਪ੍ਰਬੰਧਕਾਂ ਨੇ ਸੰਧਵਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।


author

Harnek Seechewal

Content Editor

Related News